ਮਿੱਟੀ ਦੀ ਉਤਪਾਦਕਤਾ ਅਤੇ ਕਣਕ ਦਾ ਨਾੜ ਨਾਂ ਸਾੜਣ ਬਾਰੇ ਪਿੰਡ ਸਿੰਬਲੀ ਰਾਈਆਂ ਵਿੱਚ ਜਾਗਰੁਕਤਾ ਕੈਂਪ ਲਗਾਇਆ

May 14 2019 03:57 PM
ਮਿੱਟੀ ਦੀ ਉਤਪਾਦਕਤਾ ਅਤੇ ਕਣਕ ਦਾ ਨਾੜ ਨਾਂ ਸਾੜਣ ਬਾਰੇ ਪਿੰਡ ਸਿੰਬਲੀ ਰਾਈਆਂ ਵਿੱਚ ਜਾਗਰੁਕਤਾ ਕੈਂਪ ਲਗਾਇਆ

 

ਪਠਾਨਕੋਟ

ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ  ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਫਸਲਾਂ ਵਿੱਚ ਸੰਤੁਲਤ ਖਾਦਾਂ ਦੀ ਵਰਤੋਂ ਦੀ ਮਹੱਤਤਾ,ਕਣਕ ਦੇ ਨਾੜ ਨੂੰ ਨਾਂ ਸਾੜਣ ਅਤੇ ਖੇਤਾਂ ਦੀ ਮਿੱਟੀ ਪਰਖ ਕਰਨ ਸ਼ੰਬੰਧੀ ਜਾਣਕਾਰੀ ਦੇਣ ਲਈ ਪਿੰਡ ਸਿੰਬਲੀ ਰਾਈਆਂ ਬਲਾਕ ਪਠਾਨਕੋਟ ਵਿੱਚ ਕਿਸਾਨ ਜਾਗਗਰੁਕਤਾ ਕੈਂਪ ਲਗਾਇਆ ਗਿਆ ਅਤੇ ਮਿੱਟੀ ਦੇ ਨਮੂਨੇ ਇਕੱਤਰ ਕੀਤੇ ਗਏ। ਇਸ ਮੌਕੇ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ,ਲਵ ਕੁਮਾਰ ਬਲਾਕ ਤਕਨਾਲੋਜੀ ਪ੍ਰਬੰਧਕ, ਅਰਮਾਨ ਮਹਾਜਨ ਸਹਾਇਕ ਟੈਕਨਾਲੋਜੀ ਮੈਨੇਜ਼ਰ ,ਜੀਵਨ ਲਾਲ,ਰਘਬੀਰ ਸਿੰਘ ਨਰਿੰਦਰ ਸਿੰਘ,ਹਰਦੀਪ ਸਿੰਘ,ਰਾਜ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
          ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੇਤਾਂ ਨੂੰ ਠੰਢਿਆਂ ਕਰਨ ਦੇ ਨਾਮ ਤੇ ਖੇਤਾਂ ਵਿੱਚ ਜ਼ਮੀਨ ਹੇਠੋਂ ਟਿਊਬਵੈਲਾਂ ਰਾਹੀਂ ਪਾਣੀ ਲਗਾਇਆ ਜਾ ਰਿਹਾ ਹੈ ,ਜਿਸ ਨਾਲ ਜ਼ਮੀਨ ਹੇਠਲੇ ਪਾਣੀ ਦੁਰਵਰਤੋਂ ਵਧ ਰਹੀ ਹੈ।ਉਨਾਂ ਕਿਹਾ ਕਿ ਜੇਕਰ ਕਣਕ ਦਾ ਨਾੜ ਖੇਤ ਵਿੱਚ ਵਾਹਿਆ ਹੈ ਤਾਂ ਨਾੜ• ਨੂੰ ਗਾਲਣ ਵਾਸਤੇ ਪਾਣੀ ਲਾਉਣਾ ਠੀਕ ਹੈ ਪਰ ਜੇਕਰ ਨਾੜ ਅੱਗ ਗਾ ਕੇ ਸਾੜ ਦਿੱਤਾ ਗਿਆ ਹੈ ਤਾਂ ਖੇਤਾਂ ਵਿੱਚ ਪਾਣੀ ਛੱਡਣ ਦੀ ਜ਼ਰੂਰਤ ਨਹੀਂ ਹੈ।ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਵੱਡੀ ਪੱਧਰ ਤੇ ਪਾਣੀ ਦੀ ਬਰਬਾਦੀ ਵਧ ਰਹੀ ਹੈ।ਉਨਾਂ ਕਿਹਾ ਕਿ ਪਹਿਲਾਂ ਕਿਸਾਨਾਂ ਵੱਲੋਂ ਦੇਸੀ ਰੂੜੀ ਦੀ ਵਰਤੋਂ ਕਰਨ ਦੇ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹ ਦਿੱਤਾ ਜਾਂਦਾ ਸੀ ਜਿਸ ਨਾਲ ਜ਼ਮੀਨ ਵਿੱਚ ਖੁਰਾਕੀ ਤੱਤਾਂ ਦਾ ਸੰਤੁਲਣ ਬਣਿਆ ਰਹਿੰਦਾ ਸੀ ਪਰ, ਹੁਣ ਦੇਸੀ ਰੂੜੀ ਦੀ ਘਾਟ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਜ਼ਮੀਨ ਵਿੱਚ ਖੁਰਾਕੀ ਤੱਤਾਂ ਦਾ ਸ਼ੰੰਤੁਲਨ ਵਿਗੜ ਗਿਆ ਹੈ, ਜਿਸ ਕਾਰਨ ਪੰਜਾਬ ਦੇ ਖੇਤਾਂ ਵਿੱਚ ਛੋਟੇ ਖੁਰਾਕੀ ਤੱਤਾਂ ਦੀ ਘਾਟ ਵਧ ਰਹੀ ਹੈ।ਉਨਾਂ ਕਿਹਾ ਕਿ ਹਰੇਕ ਖੇਤ ਦੀ ਉਤਪਾਦਨ ਸ਼ਕਤੀ ਵੱਖਰੀ ਹੁੰਦੀ ਹੈ ਪਰ ਕਿਸਾਨਾਂ ਵੱਲੋਂ ਆਮ ਕਰਕੇ ਸਿਫਾਰਸ਼ਾਂ ਦੇ ਉਲਟ ਜ਼ਰੂਰਤ ਤੋਂ ਜ਼ਿਆਦਾ ਜਾਂ ਘੱਟ ਖਾਦਾਂ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਫਸਲਾਂ ਦੀ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਫਸਲਾਂ ਤੋਂ ਵਧੇਰੇ ਪੈਦਾਵਾਰ  ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ, ਉਚਿਤ ਸਮੇਂ ਤੇ ਅਤੇ ਸੁਚੱਜੇ ਤਰੀਕੇ  ਨਾਲ ਵਰਤੋ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਸਿਹਤ ਕਾਰਡ ਵਿੱਚ ਦਰਸਾਏ ਨਤੀਜਆਂ ਅਨੁਸਾਰ ਕਰਨ ਨਾਲ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਖੇਤੀ ਕਾਗਤ ਖਰਚੇ ਵੀ ਘਟਾਏ ਜਾ ਸਕਦੇ ਹਨ। ਉਨਾਂ ਕਿਹਾ ਕਿ ਕਣਕ ਦੇ ਨਾੜ• ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਦਿੱਤਾ ਜਾਵੇ ਤਾਂ ਜੋ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕੇ।ਉਨਾਂ ਕਿਹਾ ਕਿ ਨਾੜ• ਨੂੰ ਖੇਤਾਂ ਵਿੱਚ ਵਾਹ ਕੇ ਹਰੀ ਖਾਦ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਸਫਲਤਾ ਪੂਰਵਕ ਕਾਸ਼ਤ ਲਈ ਸਿਫਾਰਸ਼ੁਦਾ ਕਿਸਮਾਂ ਦੀ ਹੀ ਕਾਸਤ ਕੀਤੀ ਜਾਵੇ।   

© 2016 News Track Live - ALL RIGHTS RESERVED