ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਅੰਤਿਮ ਵਾਰ ਰੈਂਡਮਾਈਜੇਸ਼ਨ

May 18 2019 04:34 PM
ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ  ਅੰਤਿਮ ਵਾਰ ਰੈਂਡਮਾਈਜੇਸ਼ਨ


ਪਠਾਨਕੋਟ

ਲੋਕ ਸਭਾ ਚੋਣਾਂ-2019 ਦੇ ਸਬੰਧ ਵਿੱਚ ਜ਼ਿਲ•ਾ ਪਠਾਨਕੋਟ ਵਿਖੇ ਚੋਣ ਡਿਊਟੀ ਤੇ ਲਗਾਏ ਗਏ ਸਟਾਫ ਦੀ ਅੱਜ ਅੰਤਿਮ ਵਾਰ ਰੈਂਡਮਾਈਜੇਸ਼ਨ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਐਨ.ਆਈ.ਸੀ. ਹਾਲ ਵਿਖੇ ਕੀਤੀ ਗਈ। ਇਸ ਮੋਕੇ ਸਰਵਸ੍ਰੀ ਕੇ. ਰਵੀ ਕੁਮਾਰ (ਆਈ.ਏ.ਐਸ.) ਜਨਰਲ ਅਬਜ਼ਰਵਰ, ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫਸਰ ਪਠਾਨਕੋਟ, ਵੀ.ਐਸ. ਸੋਨੀ ਐਸ.ਐਸ.ਪੀ. ਪਠਾਨਕੋਟ, ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਵਧੀਕ ਜ਼ਿਲ•ਾ ਚੋਣ ਅਫਸਰ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ ਅਤੇ ਹੋਰ ਚੋਣਾਂ ਨਾਲ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ। 
ਇਸ ਮੋਕੇ ਤੇ ਜ਼ਿਲ•ਾ ਪਠਾਨਕੋਟ ਵਿਖੇ ਚੋਣ ਡਿਊਟੀ ਤੇ ਲਗਾਏ ਗਏ ਸਟਾਫ ਦੀ ਰੈਂਡਮਾਈਜੇਸ਼ਨ ਕੀਤੀ ਗਈ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫਸਰ ਪਠਾਨਕੋਟ ਨੇ ਦੱਸਿਆ ਕਿ ਜ਼ਿਲ•ਾ ਪਠਾਨਕੋਟ ਵਿੱਚ ਲੋਕ ਸਭਾ ਚੋਣਾਂ-2019 ਕਰਵਾਉਂਣ ਲਈ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਚੋਣ ਪਾਰਟੀਆਂ ਵੀ ਤਿਆਰ ਕਰ ਲਈਆਂ ਗਈਆਂ ਹਨ। ਉਨ•ਾਂ ਦੱਸਿਆ ਕਿ 18 ਮਈ ਦਿਨ ਸ਼ਨੀਵਾਰ ਨੂੰ ਜ਼ਿਲ•ਾ ਪਠਾਨਕੋਟ ਵਿੱਚ ਦੋ ਸਥਾਨਾਂ ਤੋਂ ਚੋਣ ਪਾਰਟੀਆਂ ਰਵਾਨਾਂ ਕੀਤੀਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਅਸੈਂਬਲੀ ਸੈਗਮੈਂਟ 001-ਸੁਜਾਨੁਪਰ ਦੇ ਲਈ ਸਰਕਾਰੀ ਮਾਡਲ ਸਕੂਲ ਰਣਜੀਤ ਸਾਗਰ ਡੈਮ ਸ਼ਾਹਪੁਰਕੰਡੀ ਟਾਊਨਸ਼ਿਪ ਤੋਂ ਅਤੇ ਅਸੈਂਬਲੀ ਸੈਗਮੈਂਟ 002-ਭੋਆ (ਅ.ਜ.) ਅਤੇ 003-ਪਠਾਨਕੋਟ ਲਈ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਤੋਂ ਚੋਣ ਪਾਰਟੀਆਂ ਰਵਾਨਾਂ ਕੀਤੀਆ ਜਾਣਗੀਆਂ। 

© 2016 News Track Live - ALL RIGHTS RESERVED