ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ

May 22 2019 03:29 PM
ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ

ਪਠਾਨਕੋਟ

ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ. ਰਾਜੀਵ ਕੁਮਾਰ ਵਰਮਾ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਉਨ•ਾਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਸਮੂਹ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗਾਂ ਦੇ ਜਿਲ•ਾ ਅਧਿਕਾਰੀ ਹਾਜ਼ਰ ਸਨ। 
 ਉਨ•ਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਕਿ ਅਸੀਂ ਸਮੂਹ ਭਾਰਤਵਾਸੀ, ਜਿਨ•ਾਂ ਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਦੇ ਹਾਂ। ਉਨ•ਾਂ ਪ੍ਰਣ ਵੀ ਦਿਵਾਇਆ ਕਿ ਅਸੀਂ ਸਮੂਹ ਮਾਨਵਤਾ ਵਿੱਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਾਂਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇੱਕ ਸਮਾਨ ਸਮਝਾਂਗੇ। ਉਨ•ਾਂ ਇਹ ਪ੍ਰਣ ਵੀ ਦਿਵਾਇਆ ਕਿ ਅਸੀਂ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਾਂਗੇ ਜਿਨ•ਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖ਼ਤਰਾ ਹੋਵੇ।
    ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ. ਰਾਜੀਵ ਕੁਮਾਰ ਵਰਮਾ ਨੇ ਅੱਤਵਾਦ ਅਤੇ ਹਿੰਸਾ ਵਿਰੁੱਧ ਪ੍ਰਣ ਦਿਵਾਉਣ ਬਾਅਦ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ-ਕਾਰਾਂ ਲਈ ਆਉਣ ਵਾਲੇ ਅੱਤਵਾਦ ਪੀੜਤਾਂ ਜਾਂ ਉਨ•ਾਂ ਦੇ ਵਾਰਸਾਂ ਨੂੰ ਪੂਰਨ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਉਨ•ਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਜਾਵੇ।  

© 2016 News Track Live - ALL RIGHTS RESERVED