ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਵਲੋਂ ਵਿਸ਼ੇਸ਼ ਮੀਟਿੰਗ

Jun 12 2019 05:24 PM
ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਵਲੋਂ ਵਿਸ਼ੇਸ਼ ਮੀਟਿੰਗ

ਪਠਾਨਕੋਟ

ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਵਲੋਂ ਪ੍ਰਧਾਨ ਰਾਕੇਸ਼ ਓਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਨਰੇਸ਼ ਅਰੋੜਾ ਅਤੇ ਮੁੱਖ ਆਰਗੇਨਾਈਜ਼ਰ ਸਕੱਤਰ ਦਪਿੰਦਰ ਸਿੰਘ ਅਰੋੜਾ ਵਿਸ਼ੇਸ਼ ਤੌਰ ਤੇ ਪਹੁੰਚੇ | ਮੀਟਿੰਗ ਦੌਰਾਨ ਵਪਾਰ ਮੰਡਲ ਦੇ ਪ੍ਰਧਾਨ ਨਰੇਸ਼ ਅਰੋੜਾ ਨੇ ਆਪਣੀ ਕੈਬਿਨੇਟ ਦਾ ਵਿਸਤਾਰ ਕਰਦੇ ਹੋਏ ਰਾਕੇਸ਼ ਓਲ ਨੂੰ ਵਪਾਰ ਮੰਡਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੇ ਨਾਲ ਹੀ ਦਵਿੰਦਰ ਸਿੰਘ ਮਿੰਟੂ, ਪੰਕਜ ਪੁਰੀ, ਜੀ.ਐੱਸ. ਸੋਹਲ, ਸੁਭਾਸ਼ ਗੁਪਤਾ, ਸੰਦੀਪ ਸੈਣੀ, ਸੁਭਾਸ਼ ਵਧਾਵਨ ਨੂੰ ਵਪਾਰ ਮੰਡਲ ਦੀ ਕੈਬਨਿਟ ਵਿਚ ਸ਼ਾਮਿਲ ਕੀਤਾ ਗਿਆ | ਨਵੇਂ ਬਣੇ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਓਲ ਤੇ ਕੈਬਿਨੇਟ ਮੈਂਬਰ ਦਵਿੰਦਰ ਸਿੰਘ ਮਿੰਟੂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਾਪੀ ਗਈ ਹੈ ਉਸ ਨੰੂ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਐਲ.ਆਰ ਸੋਢੀ, ਰਜਿੰਦਰ ਮਹਿਤਾ, ਰਾਜੇਸ਼ ਸ਼ਰਮਾ ਆਦਿ ਹਾਜ਼ਰ ਸਨ |

© 2016 News Track Live - ALL RIGHTS RESERVED