ਮੱਕੀ ਦੀ ਕਾਸਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਕਿਲੋ 90/-ਰੁਪਏ ਸਬਸਿਡੀ ਦਿੱਤੀ ਜਾਵੇਗੀ

Jun 13 2019 03:27 PM
ਮੱਕੀ ਦੀ ਕਾਸਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਕਿਲੋ 90/-ਰੁਪਏ  ਸਬਸਿਡੀ ਦਿੱਤੀ ਜਾਵੇਗੀ


ਪਠਾਨਕੋਟ

ਬਲਾਕ ਪਠਾਨਕੋਟ ਵਿੱਚ  ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨ ਕਿਸਾਨਾਂ ਦੇ  ਗਠਿਤ ਕੀਤੇ ਦਾ ਪਠਾਨਕੋਟ ਕਿਸਾਨ ਉਤਪਾਦਕ ਸੰਗਠਨ ਦੀ ਵਿਸ਼ੇਸ਼ ਮੀਟਿੰਗ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਲੋਨੀ ਵਿੱਚ ਹੋਈ ਜਿਸ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਅਤੇ ਦਵਿੰਦਰ ਕੁਮਾਰ ਡੇਅਰੀ ਇੰਸਪੈਕਟਰ ਵਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੌਰਵ ਕੁਮਾਰ ਪ੍ਰਧਾਨ ਦਾ ਪਠਾਨਕੋਟ ਕਿਸਾਨ ਉਤਪਾਦਕ ਭਲਾਈ ਸੰਗਠਨ ,ਸਾਕਸ਼ੀ ਖੇਤੀ ਉਪ ਨਿਰੀਖਕ,ਧਰਮਿੰਦਰ ਸਿੰਘ ਸਕੱਤਰ,ਰਿਤੂ ਸਿੰਘ ਵਿੱਤ ਸਕੱਤਰ ,ਸੰਜੇ ਸਿੰਘ ,ਰਾਜੇਸ਼ ਕੁਮਾਰ,ਸਤਵਿੰਦਰ ਸਿੰਘ ਸਮਾਜ ਸੇਵਕ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।
   ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਪੰਜਾਬ ਸਰਕਾਰ ਨੇ ਮੱਕੀ ਦੀ ਫਸਲ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ।ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਬਲਾਕ ਪਠਾਨਕੋਟ ਵਿੱਚ ਝੋਨੇ ਹੇਠੋਂ 3000 ਹੈਕਟੇਅਰ ਰਕਬਾ ਕੱਢ ਕੇ ਮੱਕੀ ਦੀ ਫਸਲ ਹੇਠ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਦੇ ਬੀਜ ਉੱਪਰ ਪ੍ਰਤੀ ਕਿਲੋ 90/- ਰੁਪਏ ਸਬਸਿਡੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਇਹ ਸਬਸਿਡੀ ਵਿਭਾਗ ਵੱਲੋਂ ਸਿਫਾਰਸ਼ ਹਾਈਬ੍ਰਿਡ ਕਿਸਮਾਂ ਤੇ ਹੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਕਿਸਾਨ  ਕਿਸੇ ਵੀ ਨਿੱਜੀ ਮੱਕੀ ਦੇ ਬੀਜ ਦੇ ਵਿਕ੍ਰੇਤਾ ਤੋਂ ਬੀਜ ਖ੍ਰੀਦ ਉਪਰੰਤ ਬਿੱਲ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਜਮਾਂ ਕਰਵਾਏਗਾ ਅਤੇ ਸਬਸਿਡੀ ਦੀ ਰਕਮ ਲਾਭਪਾਤਰੀ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਇੱਕ ਕਿਸਾਨ ਨੂੰ ਵੱਧ ਤੋਂ ਵੱਧ ਪੰਜ ਏਕੜ ਰਕਬੇ ਵਿੱਚ ਬੀਜੀ ਮੱਕੀ ਦੇ ਬੀਜ ਤੇ ਸਬਸਿਡੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਚਾਲੂ ਸਾਉਣੀ ਦੌਰਾਨ ਬਲਾਕ ਪਠਾਨਕੋਟ ਵਿੱਚ 50 ਏਕੜ ਰਕਬੇ ਵਿੱਚ ਮੱਕੀ ਦੀ ਫਸਲ ਵਿੱਚ ਤੁਪਕਾ ਸਿੰਚਾਈ ਵਿਧੀ ਦੀ ਵਰਤੋਂ ਕਰਦੇ ਹੋਏ ਪ੍ਰਦਰਸ਼ਨੀਆਂ ਲਗਾਉਣ ਦੀ ਯੋਜਨਾ ਬਣਾਈ ਗਈ ਹੈ।ਉਨਾਂ ਦੱਸਿਆ ਕਿ ਇੱਕ ਏਕੜ ਰਕਬੇ ਵਿੱਚ ਤੁਪਕਾ ਸਿੰਚਾਈ ਵਿਧੀ ਲਗਾਉਣ ਤੇ ਕੁੱਲ 1 ਲੱਖ 35 ਹਜ਼ਾਰ ਖਰਚਾ ਆਉਣ ਦੀ ਸੰਭਾਵਨਾ ਹੈ ਪਰ ਕਿਸਾਨ ਵੱਲੋਂ ਸਿਰਫ 10000/-ਰੁਪਏ ਪ੍ਰਤੀ ਏਕੜ ਹੀ ਖਰਚੇ ਜਾਣੇ ਹਨ,ਬਾਕੀ ਦਾ ਖਰਚਾ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਵੱਲੋਂ ਕੀਤਾ ਜਾਵੇਗਾ ।ਇਸ ਮੌਕੇ ਉਨਾਂ ਖੇਤਾਂ ਵਿੱਚ ਖੁਰਾਕੀ ਤੱਤਾਂ ਦੀ ਹੋਂਦ ਨੂੰ ਦਰਸਾਉਂਦੇ ਨਕਸ਼ਿਆਂ ਬਾਰੇ ਵੀ ਜਾਣਕਾਰੀ ਦਿੱਤੀ।ਦਵਿੰਦਰ ਕੁਮਾਰ ਡੇਅਰੀ ਇੰਸਪੈਕਟਰ ਨੇ ਦੱਸਿਆ ਕਿ ਮਿਤੀ 1 ਜੁਲਾਈ ਤੋਂ 15 ਰੋਜ਼ਾ ਪਸ਼ੂ ਪਾਲਕ ਉਦਮੀਆ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਡੇਅਰੀ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਪਸ਼ੂ ਪਾਲਣ ਦੇ ਧੰਦੇ ਤੋਂ ਵਧੇਰੇ ਆਮਦਨ ਲਈ ਉੱਤਮ ਕਿਸਮ ਦੀਆ ਨਸਲਾਂ ਦੇ ਪਸ਼ੂ ਪਾਲਣੇ ਚਾਹੀਦੇ ਹਨ।ਪ੍ਰਧਾਨ ਗੌਰਵ ਕੁਮਾਰ ਨੇ ਕਿਹਾ ਕਿ ਸੰਗਠਨ ਦੇ ਮੈਂਬਰਾਂ ਵੱਲੋਂ ਜੈਵਿਕ ਤਰੀਕੇ ਵਰਤਦਿਆਂ ਗਰਮੀ ਰੁੱਤ ਦੇ ਮਾਂਹ ਅਤੇ ਮੂੰਗੀ ਪੈਦਾ ਕੀਤੀ ਗਈ ਹੈ ਜਿਸ ਨੂੰ ਖਪਤਕਾਰਾਂ ਨੂੰ ਸਿੱਧਿਆ ਵੇਚਿਆ ਜਾਵੇਗਾ।ਉਨਾਂ ਡਿਪਟੀ ਕਮਿਸ਼ਨਰ ਜੀ ਤੋਂ ਮੰਗ ਕੀਤੀ ਕਿ ਸੰਗਠਨ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਖੇਤੀ ਜਿਨਸਾਂ,ਸਬਜੀਆਂ,ਫਲ ਸਿੱਧਿਆ ਵੇਚਣ ਲਈ ਇੱਕ ਬੂਥ ਅਲਾਟ ਕੀਤਾ ਜਾਵੇ ਤਾਂ ਜੋ ਖੇਤੀ ਜਿਨਸਾਂ ਵੇਚਣ ਸਮੇਂ ਆੜਤੀਆ ਵੱਲੋਂ ਕੀਤੇ ਜਾਂਦੇ ਸ਼ੋਸਣ ਤੋਂ ਬਚਿਆ ਜਾ ਸਕੇ Àਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

© 2016 News Track Live - ALL RIGHTS RESERVED