ਮਾਈਨਿੰਗ ਵਿਭਾਗ ਵੱਲੋਂ ਦਿੱਤੀਆਂ ਗ੍ਰਾਂਟਾਂ ਨਾਲ ਸਰਕਾਰੀ ਸਕੂਲਾਂ ਵਿੱਚ ਕੀਤੇ ਵਿਕਾਸ ਕਾਰਜ

Jun 15 2019 04:10 PM
ਮਾਈਨਿੰਗ ਵਿਭਾਗ ਵੱਲੋਂ ਦਿੱਤੀਆਂ ਗ੍ਰਾਂਟਾਂ ਨਾਲ ਸਰਕਾਰੀ ਸਕੂਲਾਂ ਵਿੱਚ ਕੀਤੇ ਵਿਕਾਸ ਕਾਰਜ


ਪਠਾਨਕੋਟ

ਸ਼੍ਰੀ ਰਾਮਵੀਰ (ਆਈ.ਏ.ਐਸ ) ਡਿਪਟੀ ਕਮਿਸ਼ਨਰ, ਪਠਾਨਕੋਟ  ਦੇ ਉਪਰਾਲਿਆਂ ਸਦਕਾ ਜ਼ਿਲ•ਾ ਪਠਾਨਕੋਟ ਦੇ ਸਕੂਲਾਂ ਅੰਦਰ ਕਾਇਆ ਕਲਪ ਕੀਤੀ ਗਈ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਜਿਕਰਯੋਗ ਹੈ ਕਿ ਮਾਈਨਿੰਗ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਕਹਿਣਾ ਹੈ ਕਿ ਜਿਲ•ਾ ਪਠਾਨਕੋਟ ਵਿੱਚ ਮਾਈÎਨਿੰਗ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਗਰਾਟਾਂ ਨਾਲ ਕਰਵਾਏ ਵਿਕਾਸ ਕਾਰਜਾਂ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਫੀ ਲਾਭ ਹੋਇਆ ਹੈ। 
ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਿਸਆ ਕਿ ਮਾਈਨਿੰਗ ਵਿਭਾਗ ਵੱਲੋਂ 17 ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਬੈਠਣ ਲਈ 22.2ਲੱਖ ਰੁਪਏ ਖਰਚ ਕਰਕੇ 1400 ਡੈਸਕ ਖਰੀਦੇ ਹਨ ਅਤੇ ਹੁਣ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵੀ ਡੈਸਕ ਤੇ ਬੈਠਣ ਦੀ ਸੁਵਿਧਾ ਮਿਲ ਰਹੀ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪਠਾਨਕੋਟ ਦੇ 13 ਪ੍ਰਾਇਮਰੀ ਸਕੂਲਾਂ ਦੀ ਰਿਪੇਅਰ ਅਤੇ ਮੈਨਟੀਨੈਂਸ ਲਈ 6.5 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ, ਜਿਲ•ਾ ਪਠਾਨਕੋਟ ਦੇ 866 ਪ੍ਰੀ-ਪ੍ਰਾਇਮਰੀ ਸਕੂਲਾਂ ਦੇ 320 ਵਿਦਿਆਰਥੀਆਂ ਲਈ ਯੂਨੀਫਾਰਮ ਖਰੀਦਣ ਲਈ 1.5 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ 6 ਸਰਕਾਰੀ ਸਕੂਲਾਂ ਲਈ 15.2 ਲੱਖ ਰੁਪਏ ਖਰਚ ਕਰਕੇ 6 ਕਬੱਡੀ ਮੈਟ ਖਰੀਦੇ ਗਏ, ਜਿਸ ਨਾਲ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਅੱਗੇ ਵਧਣ ਦਾ ਮੋਕਾ ਮਿਲੇਗਾ। ਉਨ•ਾਂ ਦੱਸਿਆ ਕਿ ਇਸੇ ਹੀ ਤਰ•ਾ 9 ਸਰਕਾਰੀ ਸਕੂਲਾਂ ਲਈ 5 ਲੱਖ ਰੁਪਏ ਖਰਚ ਕਰਕੇ 9 ਪ੍ਰੋਜੈਕਟਰ ਖਰੀਦੇ ਗਏ ਹਨ। ਉਨ•ਾਂ ਦੱਸਿਆ ਕਿ ਇਸ ਤਰ•ਾਂ ਨਾਲ ਕਰੀਬ 50.456  ਲੱਖ ਰੁਪਏ ਖਰਚ ਕਰਕੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁਕਿਆ ਗਿਆ ਹੈ ਅਤੇ ਇਹ ਰਾਸ਼ੀ ਮਾਈਨਿੰਗ ਵਿਭਾਗ ਵੱਲੋਂ ਦਿੱਤੀ ਗਈ ਹੈ।  

© 2016 News Track Live - ALL RIGHTS RESERVED