ਭਵਿੱਖ ਦੀ ਸੁਰੱਖਿਅਤ ਖੇਤੀ ਲਈ ਝੋਨੇ ਹੇਠੋਂ ਰਕਬਾ ਕੱਢ ਕੇ ਬਦਲਵੀਆਂ ਫਸਲਾਂ ਹੇਠ ਲਿਆਉਣਾ ਜ਼ਰੂਰੀ

Jun 17 2019 03:51 PM
ਭਵਿੱਖ ਦੀ ਸੁਰੱਖਿਅਤ ਖੇਤੀ ਲਈ ਝੋਨੇ ਹੇਠੋਂ ਰਕਬਾ ਕੱਢ ਕੇ ਬਦਲਵੀਆਂ ਫਸਲਾਂ ਹੇਠ ਲਿਆਉਣਾ ਜ਼ਰੂਰੀ



ਪਠਾਨਕੋਟ

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਅਤੇ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਚਲਾਈ ਜਾ ਮੁਹਿੰਮ ਤਹਿਤ ਪਿੰਡ ਭਨਵਾਲ  ਵਿੱਚ ਸਰਕਲ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ। ਮੱਕੀ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਡਾ. ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਅਮਨਦੀਪ ਸਿੰਘ,ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ,ਕਰਮ ਸਿੰਘ, ਵਿਜੇ ਕੁਮਾਰ,ਜੀਵਨ ਲਾਲ,ਉੱਤਮ ਚੰਦ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
   ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਕਾਸਤ ਉਨਾਂ ਖੇਤਰਾਂ ਵਿੱਚ ਹੀ ਕੀਤੀ ਜਾਣੀ ਚਾਹੀਦੀ ਹੈ ਜਿਥੇ ਪਾਣੀ ਦੀ ਬਹੁਤਾਤ ਅਤੇ ਭਾਰੀਆਂ ਜ਼ਮੀਨਾਂ ਹਨ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਪੰਜਾਬ ਵਿੱਚ ਬਹੁਤ ਸਾਰਾ ਰਕਬਾ ਅਜਿਹਾ ਹੈ ਜਿਥੇ ਜ਼ਮੀਨ ਰੇਤਲੀ ਕਣ ਵਾਲੀ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਵੀ ਬਹੁਤ ਨੀਵਾਂ ਹੈ ਅਜਿਹੇ ਖੇਤਰਾਂ ਵਿੱਚ ਮੱਕੀ ਦੀ ਕਾਸਤ ਬਹੁਤ ਹੀ ਸਫਲਤਾ ਪੂਰਵਕ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਪੰਜਾਬ ਸਰਕਾਰ ਨੇ ਮੱਕੀ ਦੀ ਫਸਲ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਬਲਾਕ ਪਠਾਨਕੋਟ ਵਿੱਚ ਝੋਨੇ ਹੇਠੋਂ 3000 ਹੈਕਟੇਅਰ ਰਕਬਾ ਕੱਢ ਕੇ ਮੱਕੀ ਦੀ ਫਸਲ ਹੇਠ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਦੇ ਬੀਜ ਉੱਪਰ ਪ੍ਰਤੀ ਕਿਲੋ 90/- ਰੁਪਏ ਸਬਸਿਡੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਸਬਸਿਡੀ ਵਿਭਾਗ ਵੱਲੋਂ ਸਿਫਾਰਸ਼ ਹਾਈਬ੍ਰਿਡ ਕਿਸਮਾਂ ਤੇ ਹੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਕਿਸਾਨ  ਕਿਸੇ ਵੀ ਨਿੱਜੀ ਮੱਕੀ ਦੇ ਬੀਜ ਦੇ ਵਿਕ੍ਰੇਤਾ ਤੋਂ ਬੀਜ ਖ੍ਰੀਦ ਉਪਰੰਤ ਬਿੱਲ/ਬੈਂਕ ਦੀ ਕਾਪੀ ਅਤੇ ਬਿਨੈਪੱਤਰ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਜਮਾਂ ਕਰਵਾਏਗਾ ਅਤੇ ਸਬਸਿਡੀ ਦੀ ਰਕਮ ਲਾਭਪਾਤਰੀ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇੱਕ ਕਿਸਾਨ ਨੂੰ ਵੱਧ ਤੋਂ ਵੱਧ ਪੰਜ ਏਕੜ ਰਕਬੇ ਵਿੱਚ ਬੀਜੀ ਮੱਕੀ ਦੇ ਬੀਜ ਤੇ ਸਬਸਿਡੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਚਾਲੂ ਸਾਉਣੀ ਦੌਰਾਨ ਬਲਾਕ ਪਠਾਨਕੋਟ ਵਿੱਚ 50 ਏਕੜ ਰਕਬੇ ਵਿੱਚ ਮੱਕੀ ਦੀ ਫਸਲ ਵਿੱਚ ਤੁਪਕਾ ਸਿੰਚਾਈ ਵਿਧੀ ਦੀ ਵਰਤੋਂ ਕਰਦੇ ਹੋਏ ਪ੍ਰਦਰਸ਼ਨੀਆਂ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਉਨਾਂ ਦੱਸਿਆ ਕਿ ਇੱਕ ਏਕੜ ਰਕਬੇ ਵਿੱਚ ਤੁਪਕਾ ਸਿੰਚਾਈ ਵਿਧੀ ਲਗਾਉਣ ਤੇ ਕੁੱਲ 1 ਲੱਖ 35 ਹਜ਼ਾਰ ਖਰਚਾ ਆਉਣ ਦੀ ਸੰਭਾਵਨਾ ਹੈ ਪਰ ਕਿਸਾਨ ਵੱਲੋਂ ਸਿਰਫ 10000/-ਰੁਪਏ ਪ੍ਰਤੀ ਏਕੜ ਹੀ ਖਰਚੇ ਜਾਣੇ ਹਨ,ਬਾਕੀ ਦਾ ਖਰਚਾ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਵੱਲੋਂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਪਿੰਡਾਂ ਵਿੱਚ ਜੇਕਰ ਕਿਸੇ ਪਿੰਡ ਵਿੱਚ ਕੋਈ ਬੋਰ ਖਰਾਬ ਜਾਂ ਖੁੱਲਾ ਪਿਆਂ ਹੈ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇ ਤਾਂ ਜੋ ਕੋਈ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਉਨਾਂ ਕਿਹਾ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ 32000-33000 ਹੋਣੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਜੇਕਰ ਕਣਕ ਦੀ ਫਸਲ ਨੂੰ ਸਿਫਾਰਸ਼ਾਂ ਅਨੁਸਾਰ ਡਾਇਆ ਖਾਦ ਪਾਈ ਗਈ ਹੈ ਤਾਂ ਸਾਉਣੀ ਦੀਆਂ ਫਸਲਾਂ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ। ਇਸ ਮੌਕੇ ਉਨਾਂ ਖੇਤਾਂ ਵਿੱਚ ਖੁਰਾਕੀ ਤੱਤਾਂ ਦੀ ਹੋਂਦ ਨੂੰ ਦਰਸਾਉਂਦੇ ਨਕਸ਼ਿਆਂ ਬਾਰੇ ਵੀ ਜਾਣਕਾਰੀ ਦਿੱਤੀ। ਕਰਮ ਸਿੰਘ ਸਿੰਘ ਨੇ ਮੰਗ ਕੀਤੀ ਕਿ ਜੰਗਲੀ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਚਾਹੀਦਾ ਕਿਉਂਕਿ ਇਹ ਜਾਨਵਰ ਫਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ। ਅਖੀਰ ਵਿੱਚ ਸ੍ਰੀ ਗੁਰਦਿੱਤ ਸਿੰਘ ਨੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੱਕੀ ਦੀ ਕਾਸਤ ਛੱਟੇ ਦੀ ਬਿਜਾਏ ਕੇਰ ਕੇ ਜਾਂ ਵੱਟਾਂ ਉੱਪਰ ਚੋਗ ਕੇ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਤੀ ਏਕੜ ਮੱਕੀ ਦੇ ਪੌਦਿਆਂ ਦੀ ਗਿਣਤੀ ਪੂਰੀ ਕੀਤੀ ਜਾ ਸਕ।ੇ

© 2016 News Track Live - ALL RIGHTS RESERVED