22 ਵਿਦਿਆਰਥਣਾਂ ਨੂੰ ਡਰਾਈਵਿੰਗ ਲਾਇਸੈਂਸ ਵੰਡੇ

Jun 19 2019 01:50 PM
22 ਵਿਦਿਆਰਥਣਾਂ ਨੂੰ ਡਰਾਈਵਿੰਗ ਲਾਇਸੈਂਸ ਵੰਡੇ

ਪਠਾਨਕੋਟ

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੈਂਪ ਲਗਾਇਆ ਗਿਆ | ਜਿਸ ਵਿਚ ਸਕੂਲ ਦੇ ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਬੀਤੇ ਦਿਨੀਂ ਕੈਂਪ ਲਗਾ ਕੇ ਵਿਦਿਆਰਥਣਾਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਫਾਰਮ ਭਰੇ ਗਏ ਸਨ ਤੇ ਟਰਾਂਸਪੋਰਟ ਦਫ਼ਤਰ ਵਿਖੇ ਬਾਕੀ ਸਾਰੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਅੱਜ 22 ਵਿਦਿਆਰਥਣਾਂ ਨੂੰ ਡਰਾਈਵਿੰਗ ਲਾਇਸੈਂਸ ਵੰਡੇ ਗਏ ਹਨ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਵੀ ਕੀਤਾ | ਇਸ ਮੌਕੇ ਅਵਤਾਰ ਅਬਰੋਲ, ਤਰਲੋਕ ਨੰਦਾ, ਅਜੀਤ ਸਿੰਘ ਪਹਿਲਵਾਨਸ ਤਰਲੋਕ ਤੇ੍ਰਹਨ ਆਦਿ ਹਾਜ਼ਰ ਸਨ |
 

© 2016 News Track Live - ALL RIGHTS RESERVED