ਝੋਨੇ ਦੀ ਫਸਲ ਨੂੰ ਜ਼ਰੂਰਤ ਤੋਂ ਜ਼ਿਆਦਾ ਖਾਦਾਂ ਵਰਤਣ ਨਾਲ ਫਾਇਦਾ ਘੱਟ ਅਤੇ ਨੁਕਸਾਨ ਜ਼ਿਆਦਾ ਹੁੰਦਾ ਹੈ : ਡਾ. ਅਮਰੀਕ ਸਿੰਘ

Jun 22 2019 03:48 PM
ਝੋਨੇ ਦੀ ਫਸਲ ਨੂੰ ਜ਼ਰੂਰਤ ਤੋਂ ਜ਼ਿਆਦਾ ਖਾਦਾਂ ਵਰਤਣ ਨਾਲ ਫਾਇਦਾ ਘੱਟ ਅਤੇ ਨੁਕਸਾਨ ਜ਼ਿਆਦਾ ਹੁੰਦਾ ਹੈ : ਡਾ. ਅਮਰੀਕ ਸਿੰਘ



ਪਠਾਨਕੋਟ

ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ ਕਿਉਂਕਿ ਵੱਡੇ ਖੁਰਾਕੀ ਤੱਤਾਂ ( ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ ( ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ  ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ  ਹੇਠ ਬਲਾਕ ਪਠਾਨਕੋਟ ਦੇ ਪਿੰਡ ਸੁਲਤਾਨਪੁਰ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਫਾਸਫੈਟਿਕ ਖਾਦਾਂ ਦੀ ਵਰਤੋਂ ਨਾਂ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਹੇ। ਇਸ ਮੌਕੇ ਉਨਾਂ ਦੇ ਨਾਲ ਸੁਖਜਿੰਦਰ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ ਹਾਜ਼ਰ ਸਨ।
               ਕਿਸਾਨਾਂ ਨਾਲ ਗੱਲਬਾਤ ਕਰਦਿਆਂ  ਡਾ. ਅਮਰੀਕ ਸਿੰਘ ਨੇ ਕਿਹਾ ਕਿ ਆਮ ਕਰਕੇ ਕਣਕ ਦੀ ਫਸਲ ਨੂੰ 55 ਕਿਲੋ ਡੀ ਏ ਪੀ ਖਾਦ ਬਿਜਾਈ ਸਮੇਂ ਪਾਈ ਜਾਂਦੀ ਹੈ,ਜਿਸ ਦਾ 20-25% ਹਿੱਸਾ ਤਾਪਮਾਨ ਘੱਟ ਹੋਣ ਕਾਰਨ ਕਣਕ ਦੀ ਫਸਲ ਲੈਂਦੀ ਹੈ ਜਦ ਕਿ ਬਾਕੀ ਹਿੱਸਾ ਜ਼ਮੀਨ ਵਿੱਚ ਹੀ ਪਿਆ ਰਹਿੰਦਾ ਹੈ। ਉਨਾਂ ਕਿਹਾ ਕਿ ਡੀ ਏ ਪੀ ਦਾ ਬਚਿਆ ਹਿੱਸਾ ਝੋਨੇ ਦੀ ਲਵਾਈ ਤੋਂ ਪਹਿਲਾਂ ਕੱਦੂ ਕਰਨ ਨਾਲ ਵਰਤੋਂਯੋਗ ਹਾਲਤ ਵਿੱਚ ਆ ਜਾਂਦਾ ਹੈ ਜੋ ਝੋਨੇ ਦੀ ਫਸਲ ਲੈ ਲੈਂਦੀ ਹੈ,ਇਸ ਲਈ ਜੇਕਰ ਕਣਕ ਦੀ ਫਸਲ ਨੂੰ ਡੀ ਏ ਪੀ ਜਾਂ ਸਿੰਗਲ ਸੁਪਰ ਫਾਸਫੇਟ ਖਾਦ ਸਿਫਾਰਸ਼ਾਂ ਅਨੁਸਾਰ ਮਾਤਰਾ ਪਾਈ ਗਈ ਹੈ ਤਾਂ ਝੋਨੇ ਦੀ ਫਸਲ ਨੂੰ ਡਾਇਆ ਖਾਦ ਜਾਂ ਸਿੰਗਲ ਸੁਪਰ ਫਾਸਫੇਟ ਪਾਉਣ ਦੀ ਜ਼ਰੁਰਤ ਨਹੀਂ ਹੈ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਦੀ ਮਿੱਟੀ ਪਰਖ ਕਰਕੇ ਇਹ ਤੱਥ ਸਾਹਮਣੇ ਆਏ ਹਨ ਕਿ ਮਿੱਟੀ ਵਿੱਚ ਫਾਸਫੋਰਸ ਖੁਰਾਕੀ ਤੱਤ ਬਹੁਤਾਤ ਵਿੱਚ ਮੌਜੂਦ ਹਨ ਜਦ ਕਿ ਪੋਟਾਸ਼ ਦੀ ਘਾਟ ਪਾਈ ਗਈ ਹੈ। ਉਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਲਗਾਤਾਰ ਖੇਤਾਂ ਵਿੱਚ ਵਾਹੁਣ ਨਾਲ ਜ਼ਮੀਨ ਦੇ ਖੁਰਾਕੀ ਤੱਤਾਂ ਵਿੱਚ ਵਾਧਾ ਹੁੰਦਾ ਹੈ,ਜਿਸ ਨਾਲ ਰਸਾਇਣਕ ਖਾਦਾਂ ਦੀ ਘੱਟ ਜ਼ਰੂਰਤ ਪੈਂਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ ਸਿਫਾਰਸ਼ਾਂ ਅਨੁਸਾਰ ਰਸਾਇਣਕ ਖਾਦਾਂ ਦੀ ਵਰਤੋਂ ਕਰਨ ਨਾਲ ਝੋਨੇ ਦੀ ਫਸਲ Àੁੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੂੰਦਾ ਹੈ, ਜਿਸ ਕਾਰਨ ਖੇਤੀ ਲਾਗਤ ਖਰਚੇ ਘਟਦੇ ਹਨ ਅਤੇ ਸ਼ੁੱਧ ਆਮਦਨ ਵਿੱਚ ਇਜ਼ਾਫਾ ਹੂੰਦਾ ਹੈ। ਉਨਾਂ ਕਿਹਾ ਕਿ ਜੇਕਰ ਜ਼ਰੂਰਤ ਤੋਂ ਜ਼ਿਆਦਾ ਡਾਇਆ ਖਾਦ ਦੀ ਵਰਤੋਂ ਕੀਤੀ ਜਾਵੇ ਤਾਂ ਡਾਇਆ ਖਾਦ ਝੋਨੇ ਦੀ ਫਸਲ ਨੂੰ ਜ਼ਮੀਨ ਵਿੱਚ ਮੌਜੂਦ ਜਿੰਕ ਤੱਤ ਸਹੀ ਮਾਤਰਾ ਵਿੱਚ ਉਪਲਬਧ ਨਹੀਂ ਹੋਣ ਦਿੰਦੀ ਜਿਸ ਨਾਲ ਜਿੰਕ ਤੱਤ ਦੀ ਜ਼ਮੀਨ ਵਿੱਚ ਘਾਟ ਹੋ ਜਾਂਦੀ ਹੈ ਅਤੇ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਝੋਨੇ /ਬਾਸਮਤੀ ਦੀ ਫਸਲ ਨੂੰ ਸਿਫਾਰਸ਼ਾਂ ਅਨੁਸਾਰ ਰਸਾਇਣਕ ਖਾਦਾਂ ਦੀ ਵਰਤੋਂ ਕਰਕੇ ਵਧੇਰੇ ਪਾਦਵਾਰ ਲੈਣ ਦੇ ਨਾਲ ਖੇਤੀ ਲਾਗਤ ਖਰਚੇ ਘਟਾਏ ਜਾ ਸਕਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

 
  
 
 
 
© 2016 News Track Live - ALL RIGHTS RESERVED