ਭਾਜਪਾ ਕਿਸਾਨ ਮੋਰਚੇ ਦੇ ਕੌਮੀ ਉਪ ਪ੍ਰਧਾਨ ਪ੍ਰਕਾਸ਼ ਚੰਦਰ ਸ਼ਰਮਾ ਦਾ ਪਠਾਨਕੋਟ ਪਹੁੰਚਣ 'ਤੇ ਸਵਾਗਤ

Jun 22 2019 03:49 PM
ਭਾਜਪਾ ਕਿਸਾਨ ਮੋਰਚੇ ਦੇ ਕੌਮੀ ਉਪ ਪ੍ਰਧਾਨ ਪ੍ਰਕਾਸ਼ ਚੰਦਰ ਸ਼ਰਮਾ ਦਾ ਪਠਾਨਕੋਟ ਪਹੁੰਚਣ 'ਤੇ  ਸਵਾਗਤ

ਪਠਾਨਕੋਟ,

ਭਾਜਪਾ ਕਿਸਾਨ ਮੋਰਚੇ ਦੇ ਕੌਮੀ ਉਪ ਪ੍ਰਧਾਨ ਪ੍ਰਕਾਸ਼ ਚੰਦਰ ਸ਼ਰਮਾ ਦਾ ਪਠਾਨਕੋਟ ਪਹੁੰਚਣ 'ਤੇ ਅਨੰਤ ਗੁਰੂਕੁਲ ਸੰਸਥਾਨ ਦੇ ਚੇਅਰਮੈਨ ਅਨੁਜ ਸ਼ਰਮਾ ਅਤੇ ਹਿੰਦੂ-ਸਿੱਖ ਏਕਤਾ ਕਲੱਬ ਦੇ ਆਜੀਵਨ ਪ੍ਰਧਾਨ ਨਿਰਮਲ ਸਿੰਘ ਪੱਪੂ ਵਲੋਂ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ | ਇਸ ਮੌਕੇ ਪ੍ਰਕਾਸ਼ ਚੰਦਰ ਸ਼ਰਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਕਿਸਾਨ ਬਹੁਤ ਮਿਹਨਤੀ ਹੈ ਤੇ ਉਹ ਦੇਸ਼ ਦੇ ਲੋਕਾਂ ਦਾ ਭੇਟ ਭਰਦਾ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਕਿਸਾਨਾਂ ਦੀ ਭਲਾਈ ਲਈ ਕੇਂਦਰ ਸਰਕਾਰ ਤੋਂ ਕਈ ਯੋਜਨਾਵਾਂ ਮਨਜ਼ੂਰ ਕਰਵਾਈਆਂ ਗਈਆਂ ਹਨ | ਇਸ ਮੌਕੇ ਸਤਨਾਮ ਸੱਤਾ, ਵਿਕਾਸ ਯਾਦਵ, ਵਰਿੰਦਰ ਕੁਮਾਰ ਆਦਿ ਹਾਜ਼ਰ ਸਨ |
 

© 2016 News Track Live - ALL RIGHTS RESERVED