ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਝੋਨੇ ਦੀ ਜਗਾ ਮੱਕੀ ਹੇਠ ਰਕਬਾ ਵਧਾਉਣਾ ਸਮੇਂ ਦੀ ਜ਼ਰੂਰਤ

Jun 26 2019 04:01 PM
ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਝੋਨੇ ਦੀ ਜਗਾ ਮੱਕੀ ਹੇਠ ਰਕਬਾ ਵਧਾਉਣਾ ਸਮੇਂ ਦੀ ਜ਼ਰੂਰਤ




ਪਠਾਨਕੋਟ,

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਹਰਤਰਨਪਾਲ ਸਿੰਘ ਮੱੁਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਅਤੇ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਮਿਸ਼ਨ ਤੰਦਰੁਸਤ ਪੰਜਾਬ ਚਲਾਈ ਜਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਨਾਲਾ, ਢਾਕੀ ਸੈਦਾਂ, ਨਲੂੰਗਾ, ਖੋਬਾ, ਫਰੀਦਾਨਗਰ, ਕਟਾਰੂਚੱਕ ਅਤੇ ਮਿਰਜ਼ਾਪੁਰ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾਏ ਗਏ। ਇਸ ਮੁਹਿੰਮ ਵਿੱਚ ਸ਼੍ਰੀ ਸੁਭਾਸ਼ ਚੰਦਰ,ਗੁਰਦਿੱਤ ਸਿੰਘ ਖੇਤੀ ਵਿਸਥਾਰ ਅਪਸਰ,ਸੁਦੇਸ਼ ਕੁਮਾਰ ਅਤੇ ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ ਨੇ ਅਹਿਮ ਭੂਮਿਕਾ ਨਿਭਾਈ। ਪਿੰਡ ਮਿਰਾਜ਼ਪੁਰ ਵਿੱਚ ਲਗਾਏ ਗਏ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਲਵ ਕੁਮਾਰ ਬਲਾਕ ਟੈਕਨਾਲੋਜੀ ਪ੍ਰਬੰਧਕ,ਜਗਦੀਸ਼ ਸਿੰਘ ਸਾਬਕਾ ਸਰਪੰਚ,ਸ਼੍ਰੀ ਮਤੀ ਸਾਕਸ਼ੀ ਖੇਤੀ ਉਪ ਨਿਰੀਖਕ,ਅਰਮਾਨ ਮਹਾਜਨ ਸਹਾਇਕ ਟੈਕਨਾਲੋਜੀ ਜੀਵਨ ਲਾਲ,ਰਘਬੀਰ ਸਿੰਘ, ਰਾਮੇਸ਼ ਚੰਦਰ,ਸਰਪੰਚ ਜਸਬੀਰ ਸਿੰਘ,ਬਲਵਿੰਦਰ ਸਿੰਘ,ਲਖਵਿੰਦਰ ਸਿੰਘ,ਗੌਰਵ ਕੁਮਾਰ,ਦੀਪਕ ਕੁਮਾਰ ਦੀਪੂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
    ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ 15 ਜੁਲਾਈ ਤੱਕ ਪਿੰਡਾਂ ਵਿੱਚ ਜੇਕਰ ਕਿਤੇ ਕੋਈ ਖਰਾਨ ਬੋਰ ਖੁੱਲਾ ਮਿਲਦਾ ਹੈ ਤਾਂ ਉਸ ਨੂੰ ਪੂਰ ਦਿੱਤਾ ਜਾਵੇ ਤਾਂ ਜੋ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਿਆ ਜਾ ਸਕੇ । ਉਨਾਂ ਕਿਹਾ ਕਿ ਜੇਕਰ 15 ਜੁਲਾਈ ਤੋਂ ਬਾਅਦ ਕੋਈ ਬੋਰ ਖੁੱਲਾ ਮਿਲਦਾ ਹੈ ਤਾਂ ਉਸ ਦੇ ਮਾਲਿਕ ਖਿਲਾਫ ਪਰਚਾ ਦਰਜ ਕੀਤਾ ਜਾਵੇਗਾ। ਉਨਾਂ ਕਿਹਾ ਕਿ ਝੋਨੇ ਦੀ ਕਾਸਤ ਉਨਾਂ ਖੇਤਰਾਂ ਵਿੱਚ ਹੀ ਕੀਤੀ ਜਾਣੀ ਚਾਹੀਦੀ ਹੈ ਜਿਥੇ ਪਾਣੀ ਦੀ ਬਹੁਤਾਤ ਅਤੇ ਭਾਰੀਆਂ ਜ਼ਮੀਨਾਂ ਹਨ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਪੰਜਾਬ ਵਿੱਚ ਬਹੁਤ ਸਾਰਾ ਰਕਬਾ ਅਜਿਹਾ ਹੈ ਜਿਥੇ ਜ਼ਮੀਨ ਰੇਤਲੀ ਕਣ ਵਾਲੀ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਵੀ ਬਹੁਤ ਨੀਵਾਂ ਹੈ ਅਜਿਹੇ ਖੇਤਰਾਂ ਵਿੱਚ ਮੱਕੀ ਦੀ ਕਾਸਤ ਬਹੁਤ ਹੀ ਸਫਲਤਾ ਪੂਰਵਕ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਪੰਜਾਬ ਸਰਕਾਰ ਨੇ ਮੱਕੀ ਦੀ ਫਸਲ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਬਲਾਕ ਪਠਾਨਕੋਟ ਵਿੱਚ ਝੋਨੇ ਹੇਠੋਂ 3000 ਹੈਕਟੇਅਰ ਰਕਬਾ ਕੱਢ ਕੇ ਮੱਕੀ ਦੀ ਫਸਲ ਹੇਠ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਦੇ ਬੀਜ ਉੱਪਰ ਪ੍ਰਤੀ ਕਿਲੋ 90/- ਰੁਪਏ ਸਬਸਿਡੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਸਬਸਿਡੀ ਵਿਭਾਗ ਵੱਲੋਂ ਸਿਫਾਰਸ਼ ਹਾਈਬਿ੍ਰਡ ਕਿਸਮਾਂ ਤੇ ਹੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਕਿਸਾਨ  ਕਿਸੇ ਵੀ ਨਿੱਜੀ ਮੱਕੀ ਦੇ ਬੀਜ ਦੇ ਵਿਕ੍ਰੇਤਾ ਤੋਂ ਸਿਫਾਰਸ਼ ਕਿਸਮਾਂ ਦਾ ਬੀਜ ਖ੍ਰੀਦ ਕਰਨ  ਉਪਰੰਤ ਬਿੱਲ/ਬੈਂਕ ਦੀ ਕਾਪੀ ਅਤੇ ਬਿਨੈਪੱਤਰ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਜਮਾਂ ਕਰਵਾਏਗਾ ਅਤੇ ਸਬਸਿਡੀ ਦੀ ਰਕਮ ਲਾਭਪਾਤਰੀ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।ਡਾ ਮਨਦੀਪ ਕੌਰ ਨੇ ਕਿਹਾ ਕਿ ਚਾਲੂ ਸਾਉਣੀ ਦੌਰਾਨ ਬਲਾਕ ਪਠਾਨਕੋਟ ਵਿੱਚ 50 ਏਕੜ ਰਕਬੇ ਵਿੱਚ ਮੱਕੀ ਦੀ ਫਸਲ ਵਿੱਚ ਤੁਪਕਾ ਸਿੰਚਾਈ ਵਿਧੀ ਦੀ ਵਰਤੋਂ ਕਰਦੇ ਹੋਏ ਪ੍ਰਦਰਸ਼ਨੀਆਂ ਲਗਾਉਣ ਦੀ ਯੋਜਨਾ ਬਣਾਈ ਗਈ ਹੈ।ਉਨਾਂ ਕਿਹਾ ਕਿ ਇੱਕ ਏਕੜ ਰਕਬੇ ਵਿੱਚ ਤੁਪਕਾ ਸਿੰਚਾਈ ਵਿਧੀ ਲਗਾਉਣ ਤੇ ਕੁੱਲ 1 ਲੱਖ 35 ਹਜ਼ਾਰ ਖਰਚਾ ਆਉਣ ਦੀ ਸੰਭਾਵਨਾ ਹੈ ਪਰ ਕਿਸਾਨ ਵੱਲੋਂ ਸਿਰਫ 10000/-ਰੁਪਏ ਪ੍ਰਤੀ ਏਕੜ ਹੀ ਖਰਚੇ ਜਾਣੇ ਹਨ,ਬਾਕੀ ਦਾ ਖਰਚਾ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਵੱਲੋਂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ 32000-33000 ਹੋਣੀ ਬਹੁਤ ਜ਼ਰੂਰੀ ਹੈ।ਉਨਾਂ  ਨੇ ਕਿਹਾ ਕਿ ਪਿੰਡਾਂ ਵਿੱਚ ਜੇਕਰ ਕਿਸੇ ਪਿੰਡ ਵਿੱਚ ਕੋਈ ਬੋਰ ਖਰਾਬ ਜਾਂ ਖੁੱਲਾ ਪਿਆਂ ਹੈ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇ ਤਾਂ ਜੋ ਕੋਈ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ।ਉਨਾਂ ਨੇ ਕਿਹਾ ਕਿ ਜੇਕਰ ਕਣਕ ਦੀ ਫਸਲ ਨੂੰ ਸਿਫਾਰਸ਼ਾਂ ਅਨੁਸਾਰ ਡਾਇਆ ਖਾਦ ਪਾਈ ਗਈ ਹੈ ਤਾਂ ਸਾਉਣੀ ਦੀਆਂ ਫਸਲਾਂ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਅਤੇ ਦੀਪਕ ਕੁਮਾਰ ਨੇ ਮੱਕੀ ਦੀ ਸਫਲ ਕਾਸ਼ਤ ਕਰਨ ਦੇ ਨੁਕਤੇ ਸਾਂਝੇ ਕੀਤੇ।ਗੌਰਵ ਕੁਮਾਰ ਨੇ ਕਿਹਾ ਕਿ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਜ਼ਰੂਰੀ ਹੈ ਕਿ ਜੰਗਲੀ ਅਤੇ ਅਵਾਰਾ ਪਸ਼ੂਆਂ ਦੇ ਪ੍ਰਬੰਧ ਦੇ ਨਾਲ ਨਾਲ ਮੱਕੀ ਦੇ ਮੰਡੀਕਰਨ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ।ਉਨਾਂ ਕਿਹਾ ਕਿ ਜੰਗਲੀ ਜਾਨਵਰਾਂ ਤੋਂ ਬਚਾਅ ਲਈ ਕੰਡਿਆਲੀ ਤਾਰ ਤੇ ਕੰਢੀ ਖੇਤਰ ਤੋਂ ਬਾਹਰਲੇ ਕਿਸਾਨਾਂ ਨੂੰ ਵੀ ਸਬਸਿਡੀ ਦਿੱਤੀ ਜਾਵੇ।
 

© 2016 News Track Live - ALL RIGHTS RESERVED