165 ਕੰਮ ਜੋ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਹਨ ਦੋਰਾਨ 3043 ਲੋਕਾਂ ਨੂੰ ਰੁਜਗਾਰ ਦਿੱਤਾ ਜਾ ਰਿਹਾ—ਡਿਪਟੀ ਕਮਿਸ਼ਨਰ

Jun 27 2019 02:02 PM
165 ਕੰਮ ਜੋ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਹਨ ਦੋਰਾਨ 3043 ਲੋਕਾਂ ਨੂੰ ਰੁਜਗਾਰ ਦਿੱਤਾ ਜਾ ਰਿਹਾ—ਡਿਪਟੀ ਕਮਿਸ਼ਨਰ

 
ਪਠਾਨਕੋਟ

ਜਿਨ•ਾਂ ਪਿੰਡਾਂ ਵਿੱਚ ਮਗਨਰੇਗਾ ਅਧੀਨ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਨ•ਾਂ ਸਾਰੇ ਕੰਮਾਂ ਨੂੰ ਨਿਰਧਾਰਤ ਸਮੇਂ ਦੋਰਾਨ ਪੂਰਾ ਕੀਤਾ ਜਾਵੇ। ਇਹ ਪ੍ਰਗਟਾਵਾ ਸ੍ਰੀ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਮਗਨਰੇਗਾ ਸਟਾਫ ਨਾਲ ਇੱਕ ਮੀਟਿੰਗ ਆਪਣੇ ਦਫਤਰ ਵਿਖੇ ਕਰਨ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਰਮਪਾਲ ਸਿੰਘ ਡੀ.ਡੀ.ਪੀ.ਓ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ  ਅਤੇ ਹੋਰ ਵਿਭਾਗੀ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ। 
ਮੀਟਿੰਗ ਦੋਰਾਨ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਮਗਨਰੇਗਾ ਅਧੀਨ ਇਕ ਹਫਤੇ ਅੰਦਰ ਜਿਲ•ਾ ਪਠਾਨਕੋਟ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਰੀਵਿਓ ਕੀਤਾ। ਇਸ ਮੋਕੇ ਤੇ ਉਨ•ਾਂ ਮਗਨਰੇਗਾ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ•ਾਂ ਪਿੰਡਾਂ ਅੰਦਰ ਛੱਪੜਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਕੰਮ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਨਿਰਧਾਰਤ ਸਮੇਂ ਤੇ ਛੱਪੜਾਂ ਦੀ ਸਫਾਈ ਦਾ ਕਾਰਜ ਮੁਕੰਮਲ ਕੀਤਾ ਜਾ ਸਕੇ। ਉਨ•ਾਂ ਦੱਸਿਆ ਕਿ ਮਗਨਰੇਗਾ ਅਧੀਨ ਜਿਲ•ਾ ਪਠਾਨਕੋਟ ਦੇ ਹਰੇਕ ਬਲਾਕ ਜਿਵੈ ਬਮਿਆਲ ਬਲਾਕ ਵਿੱਚ 12 ਕੰਮ, ਧਾਰਕਲ•ਾਂ ਬਲਾਕ ਵਿੱਚ 49 ਕੰਮ, ਘਰੋਟਾ ਬਲਾਕ ਵਿੱਚ 44 ਕੰਮ, ਨਰੋਟ ਜੈਮਲ ਸਿੰਘ ਬਲਾਕ ਵਿਖੇ 16 ਕੰਮ , ਪਠਾਨਕੋਟ ਬਲਾਕ ਵਿੱਚ 21 ਕੰਮ ਅਤੇ ਸੁਜਾਨਪੁਰ ਬਲਾਕ ਵਿੱਚ 23 ਕੰਮ ਕਰਵਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਇਸੇ ਤਰ•ਾਂ ਮਗਨਰੇਗਾ ਅਧੀਨ ਬਮਿਆਲ ਬਲਾਕ ਵਿੱਚ 357 ਲੋਕਾਂ ਨੂੰ ਰੁਜਗਾਰ,ਬਲਾਕ ਧਾਰਕਲ•ਾਂ ਵਿੱਚ 1051 ਵਿਅਕਤੀਆਂ ਨੂੰ, ਘਰੋਟਾ ਬਲਾਕ ਵਿੱਚ 604 ਵਿਅਕਤੀਆਂ ਨੂੰ , ਨਰੋਟ ਜੈਮਲ ਸਿੰਘ ਬਲਾਕ ਵਿੱਚ 241 ਵਿਅਕਤੀਆਂ ਨੂੰ, ਪਠਾਨਕੋਟ ਬਲਾਕ ਵਿੱਚ 291 ਵਿਅਕਤੀਆਂ ਨੂੰ ਅਤੇ ਸੁਜਾਨਪੁਰ ਬਲਾਕ ਵਿੱਚ 499 ਵਿਅਕਤੀਆਂ ਨੂੰ ਰੁਜਗਾਰ ਦਿੱਤਾ ਗਿਆ। ਉਨ•ਾਂ ਦੱਸਿਆ ਕਿ ਉਪਰੋਕਤ ਰਿਪੋਰਟ ਦੇ ਅਨੁਸਾਰ ਜਿਲ•ਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਵਿੱਚ 165 ਕੰਮ ਜੋ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਹਨ ਦੋਰਾਨ 3043 ਲੋਕਾਂ ਨੂੰ ਰੁਜਗਾਰ ਦਿੱਤਾ ਜਾ ਰਿਹਾ ਹੈ। ਉਨ•ਾਂ ਸਟਾਫ ਨੂੰ ਹਦਾਇਤ ਕੀਤੀ ਕਿ ਸਮੇਂ ਰਹਿੰਦਿਆਂ ਹੀ ਸਾਰੇ ਕੰਮ ਮੁਕੰਮਲ ਕੀਤੇ ਜਾਣ।  

© 2016 News Track Live - ALL RIGHTS RESERVED