ਮਲੇਰੀਆ ਬੁਖਾਰ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ

Jun 27 2019 02:02 PM
ਮਲੇਰੀਆ ਬੁਖਾਰ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ

ਪਠਾਨਕੋਟ

ਰੂਰਲ ਡਿਸਪੈਂਸਰੀ ਭੜੋਲੀ ਕਲਾਂ ਵਿਖੇ ਮਲੇਰੀਆ ਸਬੰਧੀ ਸੈਮੀਨਾਰ ਡਾ: ਜੀਵਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਜਿਸ ਵਿਚ ਲੋਕਾਂ ਨੰੂ ਮਲੇਰੀਏ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ | ਡਾ: ਜੀਵਨ ਪ੍ਰਕਾਸ਼ ਨੇ ਦੱਸਿਆ ਕਿ ਮਲੇਰੀਆ ਬੁਖਾਰ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਉਨ੍ਹਾਂ ਇਸ ਦੇ ਲੱਛਣ ਅਤੇ ਬਚਾਓ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਹ ਮੱਛਰ ਖੜੇ੍ਹ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ | ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ | ਉਨ੍ਹਾਂ ਕਿਹਾ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ, ਛੱਪੜਾਂ ਅਤੇ ਖੜੇ੍ਹ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ | ਉਨ੍ਹਾਂ ਕਿਹਾ ਬੁਖਾਰ ਹੋਣ 'ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰਾਂ ਤੇ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ | ਮਲੇਰੀਆ ਦੇ ਟੈਸਟ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦੇ ਹਨ | ਇਸ ਮੌਕੇ ਸਿਕੰਦਰ ਸਿੰਘ, ਗੁਰਪਿੰਦਰ ਸਿੰਘ, ਬਿਕਰਮ ਸਿੰਘ, ਰਜੇਸ਼ ਕੁਮਮਾਰ, ਰੇਨੰੂ ਬਾਲਾ, ਸੋਨੀਆ, ਅਮਨ ਅਤੇ ਰਾਜ ਕੁਮਾਰੀ ਆਦਿ ਵੀ ਹਾਜ਼ਰ ਸਨ |

© 2016 News Track Live - ALL RIGHTS RESERVED