ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਦਾ ਆਯੋਜਨ

Jun 28 2019 04:11 PM
ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਦਾ ਆਯੋਜਨ



ਪਠਾਨਕੋਟ

ਡਾ. ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਅਤੇ ਡਾ. ਸਰਬਜੀਤ ਸਿੰਘ ਕੰਧਾਰੀ, ਸੰਯੁਕਤ ਡਾਇਰੈਕਟਰ ਖੇਤੀਬਾੜੀ -ਕਮ- ਸਟੇਟ ਨੋਡਲ ਅਫ਼ਸਰ (ਆਤਮਾ) ਦੀ ਅਗਵਾਈ ਹੇਠ ਅਤੇ ਡਾ. ਹਰਤਰਨ ਪਾਲ ਸਿੰਘ ਸੈਣੀ, ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤਾਰਾਗੜ,• ਬਲਾਕ ਨਰੋਟ ਜੈਮਲ ਸਿੰਘ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਦਾ ਮੁੱਖ ਮੰਤਵ ਕਿਸਾਨਾਂ ਨੂੰ ਖੇਤੀ ਵਿਭਿੰਨਤਾਂ, ਖਾਦਾਂ ਦੀ ਸਹੀ ਵਰਤੋ, ਮਿੱਟੀ ਦੀ ਪਰਖ ਕਰਵਾਉਣ ਅਤੇ ਨੋਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕ ਕਰਵਾਉਂਣਾ ਸੀ। 
ਇਸ ਮੌਕੇ ਤੇ ਡਾ. ਹਰਤਰਨਪਾਲ ਸਿੰਘ ਸੈਣੀ, ਮੁੱਖ ਖੇਤੀਬਾੜੀ ਅਫਸਰ, ਪਠਾਨਕੋਟ ਨੇ ਗੋਸ਼ਟੀ ਦੀ ਪ੍ਰਧਾਨਗੀ ਕਰਦੇ ਹੋਏ ਕਿਸਾਨਾਂ ਨੂੰ ਘੱਟ ਪਾਣੀ ਵਰਤੋ ਕਰਨ ਵਾਲੀ ਫਸਲਾਂ ਦੀ ਕਾਸ਼ਤ ਸਬੰਧੀ ਜਾਗਰੂਕ ਕੀਤਾ ਅਤੇ ਨਾਲ ਹੀ ਕਿਸਾਨਾਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਦੀ ਵੀ ਅਪੀਲ ਕੀਤੀ। ਇਸ ਸਮਾਰੋਹ ਵਿੱਚ ਡਾ. ਹਰਿੰਦਰ ਸਿੰਘ ਬੈਂਸ, ਖੇਤੀਬਾੜੀ ਅਫਸਰ (ਸ ਮ) ਪਠਾਨਕੋਟ ਨੇ ਕਿਸਾਨਾਂ ਨੂੰ ਮਹਿਕਮੇ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ। ਉਨ•ਾ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਦੇ ਨਵੇਂ ਢੰਗ ਅਤੇ ਖੇਤੀ ਚੋ ਮੁਨਾਫਾ ਵਧਾਉਣ ਲਈ ਕੰਮ ਕਰਨੇ ਚਾਹੀਦੇ ਹਨ। ਡਾ. ਅਮਰੀਕ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਪਠਾਨਕੋਟ ਨੇ ਕਿਸਾਨਾਂ ਨੂੰ ਸਿੱਧਾ ਮੰਡੀਕਰਨ ਕਰਕੇ ਵੱਧ ਮੁਨਾਫਾ ਕਮਾਉਣ ਦੇ ਢੰਗ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਹੀ ਸਿਫ਼ਾਰਸ਼ ਕੀਤੀਆਂ ਖਾਦਾਂ ਅਤੇ ਕੀਟਨਾਸ਼ਕ ਦੀ ਵਰਤੋ ਕਰਨ। 
ਇਸ ਮੌਕੇ ਡਾ. ਅਮਿਤ ਕੋਲ , ਅਸਿਸਟੈਂਟ ਪ੍ਰੋਫੈਸਰ, ਕੇ. ਵੀ . ਕੇ. ਪਠਾਨਕੋਟ ਨੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ ਕੀਤੀਆਂ ਕੀਟਨਾਸ਼ਕ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਅਤੇ ਮੱਕੀ ਦੀ ਫ਼ਸਲ ਦੀਆਂ ਬੀਮਾਰੀਆਂ ਅਤੇ ਰੋਕਥਾਮ ਬਾਰੇ ਵੀ ਕਿਸਾਨਾਂ ਨੂੰ ਸੰਖੇਪ ਰੂਪ ਵਿੱਚ ਦੱਸਿਆ। ਇਸ ਸਮਾਰੋਹ ਵਿੱਚ ਡਾ. ਪ੍ਰਿਤਪਾਲ ਸਿੰਘ, ਏ.ਡੀ. ਓ., ਬਲਾਕ ਨਰੋਟ ਜੈਮਲ ਸਿੰਘ ਨੇ ਵੀ ਕਿਸਾਨਾਂ ਨੂੰ ਮਿੱਟੀ ਦੇ ਫਰਟਿਲਿਟੀ ਮੈਪਾਂ ਬਾਰੇ ਜਾਗਰੂਕ ਕਰਵਾਇਆ। ਇਸ ਮੌਕੇ ਡਾ. ਵਿਕਰਾਂਤ ਧਵਨ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਨੇ ਕਿਸਾਨਾਂ ਨੂੰ ਆਤਮਾ ਸਕੀਮ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਆਤਮਾ ਸਕੀਮ ਅਧੀਨ ਟ੍ਰੇਨਿੰਗ ਲੈਣ ਦੀ ਵੀ ਅਪੀਲ ਕੀਤੀ। ਉਨ•ਾ ਨੇ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਬਾਰੇ ਵੀ ਜਾਗਰੂਕ ਕੀਤਾ। ਸ੍ਰੀ ਜਤਿੰਦਰ ਕੁਮਾਰ , ਖੇਤੀਬਾੜੀ ਵਿਸਥਾਰ ਅਫ਼ਸਰ ਨੇ ਸਮਾਰੋਹ ਵਿੱਚ ਪਹੁੰਚੇ ਕਿਸਾਨਾਂ ਨੂੰ ਨਵੀਂ ਖੇਤੀ ਤਕਨੀਕਾਂ ਬਾਰੇ ਪ੍ਰੇਰਿਤ ਕੀਤਾ। ਇਸ ਵਿੱਚ ਸ਼ੀ੍ਰ ਰਾਜ ਕੁਮਾਰ ਟੈਕਨਿਸ਼ੀਅਨ ਨੇ ਖੇਤੀ ਸੰਦਾਂ ਦੀਆਂ ਸਬਸਿਡੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ । ਇਸ ਕਿਸਾਨ ਗੋਸ਼ਟੀ ਵਿੱਚ ਡਾ. ਕੰਵਰ ਹਰਪੀ੍ਰਤ ਸਿੰਘ ਬੀ ਟੀ ਐਮ (ਆਤਮਾ) ਅਤੇ ਡਾ. ਨੋਨਿਹਾਲ ਸਿੰਘ ਬੀ ਟੀ ਐਮ (ਆਤਮਾ) ਵੀ ਮੌਜੂਦ ਸਨ ਅਤੇ ਉਨ•ਾ ਨੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਛੱਡ ਕੇ ਦਾਲਾਂ, ਤੇਲ ਬੀਜ਼ ਫ਼ਸਲਾਂ ਅਤੇ ਮੱਕੀ ਲਗਾਉਣ ਦੀ ਅਪੀਲ ਕੀਤੀ। ਇਸ ਸਮਾਰੋਹ ਵਿੱਚ ਤਕਰੀਬਨ 200 ਕਿਸਾਨਾਂ ਨੇ ਭਾਗ ਲਿਆ ਅਤੇ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੂੰ ਇਸ ਤਰ•ਾ ਦੇ ਖੇਤੀ ਸਬੰਧੀ ਜਾਣਕਾਰੀ ਦੇਣ ਵਾਲੇ ਪ੍ਰੋਗਰਾਮ ਕਰਵਾਉਣ ਦੀ ਅਪੀਲ ਕੀਤੀ। ਅੰਤ ਵਿੱਚ ਡਾ. ਹਰਤਰਨਪਾਲ ਸਿੰਘ ਸੈਣੀ, ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਜੀ ਨੇ ਆਏ ਹੋਏ ਕਿਸਾਨਾਂ ਅਤੇ ਸਮੂਹ ਸਟਾਫ ਦਾ ਇਸ ਕਿਸਾਨ ਗੋਸ਼ਟੀ ਸਮਾਰੋਹ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।  

© 2016 News Track Live - ALL RIGHTS RESERVED