ਝੋਨੇ ਦੀ ਫਸਲ ਨੂੰ ਜ਼ਰੂਰਤ ਅਨੁਸਾਰ ਯੂਰੀਆਂ ਖਾਦ ਵਰਤੋਂ ਲਈ ਪੱਤਾ ਰੰਗ ਚਾਰਟ ਵਿਧੀ ਅਪਨਾਉ

Jun 28 2019 04:11 PM
ਝੋਨੇ ਦੀ ਫਸਲ ਨੂੰ ਜ਼ਰੂਰਤ ਅਨੁਸਾਰ ਯੂਰੀਆਂ ਖਾਦ ਵਰਤੋਂ ਲਈ ਪੱਤਾ ਰੰਗ ਚਾਰਟ ਵਿਧੀ ਅਪਨਾਉ


ਪਠਾਨਕੋਟ

ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕੀਤੀ ਜਾਵੇ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਸ਼ੁਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ । ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ  ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ  ਹੇਠ ਬਲਾਕ ਪਠਾਨਕੋਟ ਦੇ ਪਿੰਡ ਬਹਿਲਾਦਪੁਰ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਪੱਤਾ ਰੰਗ ਚਾਰਟ ਦੀ ਵਰਤੋਂ ਕਰਕੇ ਯੂਰੀਆ ਖਾਦ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਹੇ। ਇਸ ਮੌਕੇ ਉਨਾਂ ਦੇ ਨਾਲ ਡਾ ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਸ਼੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਮਿਸ ਮਨਜੀਤ ਕੌਰ ਖੇਤੀ ਉਪ ਨਿਰੀਖਕ, ਬਲਵਿੰਦਰ ਸਿੰਘ ,ਮਨਦੀਪ ਹੰਸ ਸਹਾਇਕ ਤਕਨੀਕੀ ਪ੍ਰਬੰਧਕ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
               ਕਿਸਾਨਾਂ ਨਾਲ ਗੱਲਬਾਤ ਕਰਦਿਆਂ  ਡਾ. ਅਮਰੀਕ ਸਿੰਘ ਨੇ ਦੱਸਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਭੂਮੀ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਪਿੰਡ ਬਹਿਲਾਦਪੁਰ ਦੇ 20 ਕਿਸਾਨਾਂ ਨੂੰ ਇੱਕ-ਇੱਕ ਏਕੜ ਵਿੱਚ ਪੱਤਾ ਰੰਗ ਚਾਰਟ ਦੀ ਵਰਤੋਂ ਕਰਦਿਆਂ ਪ੍ਰੇਰਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਹਰੇਕ ਕਿਸਾਨ ਨੂੰ ਇੱਕ ਇੱਕ ਪੱਤਾ ਰੰਗ ਚਾਰਟ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਰੋਗ ਅਤੇ ਕੀਟ ਮੁਕਤ ਝੋਨੇ ਅਤੇ ਬਾਸਮਤੀ ਦੀ ਫਸਲ ਪੈਦਾ ਕਰਨ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਬਹਤ ਜ਼ਰੂਰੀ ਹੈ। ਉਨਾਂ ਕਿਹਾ ਕਿ ਆਮ ਕਰਕੇ ਕਣਕ ਦੀ ਫਸਲ ਨੂੰ 55 ਕਿਲੋ ਡੀ.ਏ.ਪੀ. ਖਾਦ ਬਿਜਾਈ ਸਮੇਂ ਪਾਈ ਜਾਂਦੀ ਹੈ, ਜਿਸ ਦਾ 20-25% ਹਿੱਸਾ ਤਾਪਮਾਨ ਘੱਟ ਹੋਣ ਕਾਰਨ ਕਣਕ ਦੀ ਫਸਲ ਲੈਂਦੀ ਹੈ ਜਦ ਕਿ ਬਾਕੀ ਹਿੱਸਾ ਜ਼ਮੀਨ ਵਿੱਚ ਹੀ ਪਿਆ ਰਹਿੰਦਾ ਹੈ। ਉਨਾਂ ਕਿਹਾ ਕਿ ਡੀ. ਏ.ਪੀ. ਦਾ ਬਚਿਆ ਹਿੱਸਾ ਝੋਨੇ ਦੀ ਲਵਾਈ ਤੋਂ ਪਹਿਲਾਂ ਕੱਦੂ ਕਰਨ ਨਾਲ ਵਰਤੋਂ ਯੋਗ ਹਾਲਤ ਵਿੱਚ ਆ ਜਾਂਦਾ ਹੈ ਜੋ ਝੋਨੇ ਦੀ ਫਸਲ ਲੈ ਲੈਂਦੀ ਹੈ, ਇਸ ਲਈ ਜੇਕਰ ਕਣਕ ਦੀ ਫਸਲ ਨੂੰ ਡੀ ਏ ਪੀ ਜਾਂ ਸਿੰਗਲ ਸੁਪਰ ਫਾਸਫੇਟ ਖਾਦ ਸਿਫਾਰਸ਼ਾਂ ਅਨੁਸਾਰ ਮਾਤਰਾ ਪਾਈ ਗਈ ਹੈ ਤਾਂ ਝੋਨੇ ਦੀ ਫਸਲ ਨੂੰ ਡਾਇਆ ਖਾਦ ਜਾਂ ਸਿੰਗਲ ਸੁਪਰ ਫਾਸਫੇਟ ਪਾਉਣ ਦੀ ਜ਼ਰੁਰਤ ਨਹੀਂ ਹੈ।ਉਨਾਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਫਸਲ ਵਿੱਚ ਜ਼ਰੂਰਤ ਤੋਂ ਬਗੈਰ ਗੈਰ ਸਿਫਾਰਸ਼ੀ ਦਾਣੇਦਾਰ ਕੀਟਨਾਸ਼ਕਾਂ ਦੀ ਵਰਤੋਂ ਨਾਂ ਕਰਨ ਕਿਉਂਕਿ ਇਸ ਨਾਲ ਖੇਤੀ ਲਾਗਤ ਖਰਚੇ ਵਧਣ ਦੇ ਨਾਲ ਨਾਲ ਖੇਤੀ ਤੋਂ ਸ਼ੁੱਦ ਆਮਦਨ ਘਟਦੀ ਹੈ। ਡਾ. ਮਨਦੀਪ ਕੌਰ ਨੇ ਪੱਤਾ ਰੰਗ ਚਾਰਟ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋੜ ਅਨੁਸਾਰ ਯੂਰੀਆ ਖਾਦ ਦੀ ਪਾਉਣ ਲਈ ਪੱਤਾ ਰੰਗ ਚਾਰਟ ਦੀ ਵਰਤੋਂ ਝੋਨੇ ਦੀਆਂ ਸਾਰੀਆਂ ਕਿਸਮਾਂ,ਬਾਸਮਤੀ,ਕਣਕ Àਤੇ ਮੱਕੀ ਦੀ ਫਸਲ ਵਿੱਚ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਪੱਤਾ ਰੰਗ ਚਾਰਟ ਦੀ ਚਾਰਟ ਦੀ ਵਰਤੋਂ ਕਰਦਿਆਂ, ਝੋਨੇ ਦਾ ਝਾੜ ਘਟਾਏ ਬਗੈਰ, 20 ਤੋਂ 25 % ਯੂਰੀਆ ਦੀ ਖਪਤ ਘਟਾਈ ਜਾ ਸਕਦੀ ਹੈ।ਸ੍ਰੀ ਸੁਭਾਸ਼ ਚੰਦਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

© 2016 News Track Live - ALL RIGHTS RESERVED