ਪੰਜਾਬ ਰੋਡਵੇਜ਼ ਠੇਕਾ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ

Jul 02 2019 01:49 PM
ਪੰਜਾਬ ਰੋਡਵੇਜ਼ ਠੇਕਾ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ

ਚੰਡੀਗੜ੍ਹ:

ਪੰਜਾਬ ਰੋਡਵੇਜ਼ ਠੇਕਾ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਤੋਂ ਵਰਕਰਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਯੂਨੀਅਨ ਨੇ ਆਪਣੀਆਂ ਮੰਗਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਹੈ। ਇਸ ਕਰਕੇ ਯੂਨੀਅਨ ਦੋ ਤੋਂ ਚਾਰ ਜੁਲਾਈ ਤਕ ਬੱਸਾਂ ਨੂੰ ਨਹੀਂ ਚੱਲਣ ਦੇਵੇਗੀ। ਯੂਨੀਅਨ ਲੀਡਰਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ।
ਇਸ ਹੜਤਾਲ ‘ਚ ਕੁਝ ਜ਼ਿਲ੍ਹੇ ਕਾਫੀ ਪ੍ਰਭਾਵਿਤ ਹੋ ਰਹੇ ਹਨ। ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ ਤੇ ਮੋਗਾ ਵਿੱਚ ਲੋਕਾਂ ਨੂੰ ਬੇਹੱਦ ਦਿੱਕਤਾਂ ਆ ਰਹੀਆਂ ਹਨ। ਆਪਣੀਆਂ ਮੰਗਾਂ ਮਨਾਉਣ ਲਈ ਰੋਡਵੇਜ਼ ਦੇ ਕਰੀਬ 3000 ਕਰਮਚਾਰੀ ਹੜਤਾਲ ‘ਤੇ ਹਨ ਜਦਕਿ ਇਸ ਨਾਲ ਘੱਟੋ ਘੱਟ 15000 ਲੋਕ ਪ੍ਰਭਾਵਿਤ ਹੋਣਗੇ।
ਰੋਡਵੇਜ਼ ਬੱਸਾਂ ਦਾ ਰੋਡ ‘ਤੇ ਨਾ ਉਤਰਨ ਦਾ ਫਾਇਦਾ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰਹੋਵੇਗਾ ਤੇ ਵਿਭਾਗ ਨੂੰ ਇਸ ਨਾਲ ਲੱਖਾਂ ਦਾ ਨੁਕਸਾਨ ਹੋਵੇਗਾ।

© 2016 News Track Live - ALL RIGHTS RESERVED