ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠਾਂ ਰਕਬਾ ਵਧਾਉਣ ਦੀ ਜਾਗਰੁਕਤਾ ਮੂਹਿੰਮ ਵਿੱਚ ਖੇਤੀਬਾੜੀ ਵਿਭਾਗ ਨਿਭਾ ਰਿਹਾ ਅਹਿਮ ਭੁਮਿਕਾ –ਡਿਪਟੀ ਕਮਿਸ਼ਨਰ

Jul 05 2019 03:31 PM
ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠਾਂ ਰਕਬਾ ਵਧਾਉਣ ਦੀ ਜਾਗਰੁਕਤਾ ਮੂਹਿੰਮ ਵਿੱਚ ਖੇਤੀਬਾੜੀ ਵਿਭਾਗ ਨਿਭਾ ਰਿਹਾ ਅਹਿਮ ਭੁਮਿਕਾ –ਡਿਪਟੀ ਕਮਿਸ਼ਨਰ





ਪਠਾਨਕੋਟ

ਪੰਜਾਬ ਵਿੱਚ ਸੰਭਾਵਤ ਪਾਣੀ ਦੇ ਸੰਕਟ ਨੂੰ ਦੇਖਦਿਆਂ ਹੋਏ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਜਗਾ ਹੋਰ ਫਸਲਾਂ ਹੇਠ ਰਕਬਾ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਿਲ•ਾ ਪਠਾਨਕੋਟ ਵਿੱਚ ਖੇਤੀਬਾੜੀ ਵਿਭਾਗ ਇਸ ਕਾਰਜ ਲਈ ਮੁੱਖ ਭੁਮਿਕਾ ਨਿਭਾ ਰਿਹਾ ਹੈ, ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਨ•ਾ ਕਿਹਾ ਕਿ ਖੇਤੀ ਬਾੜੀ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਸੈਮੀਨਾਰ ਅਤੇ ਜਾਗਰੁਕਤਾ ਪ੍ਰੋਗਰਾਮ ਚਲਾ ਕੇ ਜਿਲ•ੇ ਅੰਦਰ ਮੱਕੀ ਦੀ ਕਾਸਤ ਲਈ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। 
     ਜਾਣਕਾਰੀ ਦਿੰਦਿਆਂ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਰ ਸਮੇਂ ਰਹਿੰਦਿਆਂ ਵਿਅਰਥ ਹੋ ਰਹੇ ਪਾਣੀ ਨੂੰ ਨਾ ਰੋਕਿਆ ਗਿਆ ਤਾਂ ਭਵਿੱਖ ਵਿੱਚ ਪਾਣੀ ਦਾ ਸੰਕਟ ਵੱਧ ਜਾਵੇਗਾ। ਜਿਸ ਨਾਲ ਆਉਂਣ ਵਾਲੇ ਸਮੇਂ ਦੋਰਾਨ ਖੇਤੀ ਕਰਨਾ ਵੀ ਮੁਸਕਿਲ ਹੋ ਸਕਦਾ ਹੈ। ਉਨਾ ਕਿਹਾ ਕਿ ਪੰਜਾਬ ਵਿੱਚ 70% ਰਕਬੇ ਵਿੱਚ ਫਸਲਾਂ ਦੀ ਸਿੰਚਾਈ ਟਿਉਬਵੈਲ਼ਾਂ ਰਾਹੀਂ ਕੀਤੀ ਜਾਂਦੀ ਹੈ। ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਨੂੰ ਟਿਊਬਵੈਲਾਂ ਰਾਹੀਂ ਪਾਣੀ ਕੱਢਣ ਦੀ ਦਰ ਸਾਲ 2013 ਵਿੱਚ 149% ਤੋਂ ਵੱਧ ਕੇ ਸਾਲ 2017 ਵਿੱਚ 165% ਹੋ ਗਈ ਹੈ । ਉਨਾਂ ਕਿਹਾ ਕਿ ਝੋਨੇ ਦੀ ਕਾਸ਼ਤ ਲਈ ਜ਼ਮੀਨ ਹੇਠਲੇ ਪਾਣੀ ਦੀ ਵਧੇਰੇ ਵਰਤੋਂ ਹੋਣ ਕਾਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ। ਉਨ•ਾਂ ਕਿਹਾ ਕਿ ਜਿੰਨੇ ਜਲ ਸਰੋਤ ਹਨ ,ਉਸ ਨਾਲ ਸਿਰਫ 13 ਲੱਖ 50 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸਤ ਕੀਤੀ ਜਾ ਸਕਦੀ ਹੈ ਅਤੇ ਬਾਕੀ 16 ਲੱਖ ਹੈਕਟੇਅਰ ਰਕਬੇ ਨੂੰ ਹੋਰ ਫਸਲਾਂ ਜਿਵੇਂ ਮੱਕੀ, ਕਪਾਹ, ਕਮਾਦ, ਬਾਸਮਤੀ, ਦਾਲਾਂ, ਫਸਲ ਅਤੇ ਸਬਜ਼ੀਆਂ ਆਦਿ ਹੇਠ ਲਿਜਾਣਾ ਪਵੇਗਾ। ਉਨਾਂ ਕਿਹਾ ਕਿ ਪਾਣੀ ਦੀ ਕਮੀ ਦਾ ਹੋਣ ਨਾਲ ਇਸ ਦਾ ਪ੍ਰ੍ਰਭਾਵ ਝੋਨੇ ਦੀ ਫਸਲ ਤੇ ਪੈ ਸਕਦਾ ਹੈ। 
ਉਨਾਂ ਕਿਹਾ ਕਿ ਜਿਲ•ਾ ਪਠਾਨਕੋਟ ਵਿੱਚ ਵੀ ਬਹੁਤ ਸਾਰਾ ਰਕਬਾ ਅਜਿਹਾ ਹੈ ਜਿਥੇ ਜ਼ਮੀਨ ਰੇਤਲੀ ਹੈ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਵੀ ਬਹੁਤ ਨੀਵਾਂ ਹੈ ਅਜਿਹੇ ਖੇਤਰਾਂ ਵਿੱਚ ਮੱਕੀ ਦੀ ਕਾਸਤ ਬਹੁਤ ਹੀ ਸਫਲਤਾ ਪੂਰਵਕ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਅਗਰ ਪੰਜਾਬ ਦੇ ਆਂਕੜਿਆਂ ਤੇ ਨਜਰ ਮਾਰੀ ਜਾਵੇ ਤਾਂ ਚਾਲੂ ਸਾਉਣੀ ਦੌਰਾਨ ਮੱਕੀ ਹੇਠ 1ਲੱਖ 60 ਹਜ਼ਾਰ ਹੈਕਟੇਅਰ ਰਕਬੇ ਤੇ ਮੱਕੀ ਦੀ ਕਾਸ਼ਤ ਕਰਨ ਦਾ ਟੀਚਾ ਮਿਥਿਆ ਗਿਆ ਹੈ ਜਦਕਿ ਪਿਛਲੇ ਸਾਲ ਦੌਰਾਨ ਮੱਕੀ ਹੇਠ ਰਕਬਾ 1 ਲੱਖ 24 ਹਜ਼ਾਰ ਹੈਕਟੇਅਰ ਸੀ। ਉਨਾਂ ਕਿਹਾ ਕਿ ਮੱਕੀ ਲਗਭਗ 200 ਦੇਸ਼ਾਂ ਵਿੱਚ ਉਗਾਈ ਜਾਂਦੀ ਹੈ ਅਤੇ ਸਾਰਾ ਸਾਲ ਵੱਖ ਵੱਖ ਮੌਸਮਾਂ ਵਿੱਚ ਵੱਖ ਵੱਖ ਉਤਪਾਦਾਂ ਲਈ ਉਗਾਈ ਜਾਂਦੀ ਹੈ। ਉਨਾਂ ਕਿਹਾ ਕਿ ਭਾਰਤ ਵਿੱਚ ਅਨਾਜ ਵਾਲੀਆਂ ਫਸਲਾ ਵਿੱਚ ਮੱਕੀ ਦਾ ਤੀਜਾ ਨੰਬਰ ਆਉਂਦਾ ਹੈ।ਉਨਾਂ ਕਿਹਾ ਕਿ ਮੱਕੀ 22 ਫੀਸਦੀ ਭੋਜਨ,51 ਫੀਸਦੀ ਫੀਡ ਅਤੇ ਪੋਲਟਰੀ ਖੇਤਰ ਵਿੱਚ,11 ਫੀਸਦੀ ਉਦਯੋਗ ਵਿੱਚ ਕੱਚੇ ਮਾਲ ਵੱਜੋਂ ਅਤੇ 16 ਫੀਸਦੀ ਸਟਾਰਚ ਇੰਡਸਟਰੀ ਵਿੱਚ ਵਰਤੀ ਜਾਂਦੀ ਹੈ।
ਉਨਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਪਾਲਣ ਲਈ ਮਹਿੰਗੇ ਭਾਅ ਦਾ ਡੀਜ਼ਲ ਵਰਤਣਾ ਪੈ ਰਿਹਾ ਹੈ। ਉਨਾਂ ਕਿਹਾ ਕਿ ਪਾਣੀ ਦੀ ਘਾਟ ਅਤੇ ਝੋਨੇ ਦੀ ਪਿਛੇਤੀ ਬਿਜਾਈ ਦੀ ਬਿਜਾਏ ਹੁਣ ਮੱਕੀ ਹੇਠ ਰਕਬਾ ਵਧਾਉਣਾ ਚਾਹੀਦਾ। 

© 2016 News Track Live - ALL RIGHTS RESERVED