ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਪਠਾਨਕੋਟ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਉਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ

Jul 06 2019 04:10 PM
ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਪਠਾਨਕੋਟ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਉਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ


ਪਠਾਨਕੋਟ

ਜ਼ਿਲ•ਾ ਪਠਾਨਕੋਟ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਪਠਾਨਕੋਟ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਉਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਰਾਮਵੀਰ ਆਈ.ਏ.ਐਸ. ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਸ਼੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। 
 ਵਿਧਾਇਕ ਹਲਕਾ ਪਠਾਨਕੋਟ ਸ਼੍ਰੀ ਅਮਿਤ ਵਿੱਜ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ•ੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ। ਉਨ•ਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ•ੇ ਅੰਦਰ ਸਰਕਾਰੀ ਜਮੀਨਾਂ ਦੀ ਪਹਿਚਾਣ ਕਰਕੇ ਜਿੱਥੇ ਵੀ ਖਾਲੀ ਹਨ, ਖਾਸ ਕਰਕੇ ਪਠਾਨਕੋਟ ਸ਼ਹਿਰ ਅੰਦਰ ਉੱਥੇ ਪਾਰਕਿੰਗ ਅਤੇ ਪਾਰਕਾਂ ਨੂੰ ਡਿਵੈਲਪ ਕਰਵਾਉਣ ਸਬੰਧੀ ਪਲਾਨ ਤਿਆਰ ਕੀਤਾ ਜਾਵੇ। ਉਨ•ਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਠਾਨਕੋਟ ਸ਼ਹਿਰ ਦੇ ਪ੍ਰਵੇਸ਼ ਮਾਰਗ ਨੂੰ ਸੁੰਦਰ ਬਣਾਉਣ ਦੇ ਨਾਲ ਨਾਲ ਸ਼ਹਿਰ ਅੰਦਰ ਮੁੱਖ ਚੌਕਾਂ ਨੂੰ ਵੀ ਸੁੰਦਰ ਬਣਾਉਣ ਲਈ ਯੋਜਨਾ ਬਣਾਈ ਜਾਵੇ। ਉਨ•ਾਂ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ਼ ਦੇ ਸੁਧਾਰ ਦਾ ਕੰਮ ਵੀ ਪੂਰੀ ਤਰ•ਾਂ ਨਾਲ ਪਲਾਨ ਕਰਕੇ ਕੀਤਾ ਜਾਵੇ ਅਤੇ ਇਸ ਸਬੰਧੀ ਚੰਗੇ ਕੰਸਲਟੈਂਟ ਨੂੰ ਨਿਯੁਕਤ ਕਰਕੇ ਯੋਜਨਾ ਬਣਾਈ ਜਾਵੇ। ਇਸ ਮੌਕੇ 'ਤੇ ਉਨ•ਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿਸ਼ਨ ਤੰਦਰੁਸਤ ਪੰਜਾਬ ਅਤੇ ਸਵੱਛ ਭਾਰਤ ਤਹਿਤ ਪਠਾਨਕੋਟ ਅੰਦਰ ਘਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਉਠਾਉਣ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਅਤੇ ਸ਼ਹਿਰ ਅੰਦਰ ਗੰਦਗੀ ਡੰਪ ਨਾ ਹੋਣ ਦੇਣ। ਉਨ•ਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਸ਼ਹਿਰ ਅੰਦਰ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ।
  ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਨੂੰ ਪਹਿਲ 'ਤੇ ਆਧਾਰ 'ਤੇ ਮੁਕੰਮਲ ਕਰਨ ਅਤੇ ਬਰਸਾਤ ਦੇ ਮੌਸਮ ਵਿੱਚ ਸ਼ਹਿਰ ਅੰਦਰ ਨਾਲਿਆਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਤਾਂ ਜ਼ੋ ਬਰਸਾਤੀ ਪਾਣੀ ਦਾ ਪੂਰਾ ਨਿਕਾਸ ਹੋ ਸਕੇ। ਉਨ•ਾਂ ਕਿਹਾ ਕਿ ਮੀਟਿੰਗ ਵਿੱਚ ਵਿਚਾਰੇ ਗਏ ਮਾਮਲਿਆਂ ਸਬੰਧੀ ਜਾਇਜ਼ਾ ਲੈਣ ਲਈ ਅਗਲੀ ਮੀਟਿੰਗ ਅਗਸਤ, 2019 ਮਹੀਨੇ ਦੇ ਪਹਿਲੇ ਹਫਤੇ ਵਿੱਚ ਹੋਵੇਗੀ। ਉਨ•ਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ•ੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਰਸ਼ਦੀਪ ਸਿੰਘ ਐਸ.ਡੀ.ਐਮ.ਪਠਾਨਕੋਟ, ਪਰਮਪਾਲ ਸਿੰਘ ਜ਼ਿਲ•ਾ ਵਿਕਾਸ ਤੇ ਪੰਚਾਇਤ ਅਫਸਰ, ਅਰਵਿੰਦ ਸਲਵਾਨ ਤਹਿਸੀਲਦਾਰ, ਲਛਮਨ ਸਿੰਘ ਨਾਇਬ ਤਹਿਸੀਲਦਾਰ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।  

© 2016 News Track Live - ALL RIGHTS RESERVED