ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਮਤਿ ਸਮਾਗਮ

Jul 08 2019 04:16 PM
ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ  ਗੁਰਮਤਿ ਸਮਾਗਮ

ਪਠਾਨਕੋਟ

ਗੁਰਦੁਆਰਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਦਰਦੀ ਨੇ ਗੁਰੂ ਗੰ੍ਰਥ ਸਾਹਿਬ ਦੀ ਬਾਣੀ ਦੀ ਵਿਆਖਿਆ ਕਰਦੇ ਹੋਏ ਸੰਗਤਾਂ ਨੂੰ ਨਾਮ ਸਿਮਰਨ ਕਰਨ, ਆਪਣੇ ਚੌਗਿਰਦੇ ਨੂੰ ਸਾਫ਼ ਰੱਖਣ, ਰੁੱਖ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ ਅਤੇ ਅੰਮਿ੍ਤ ਛੱਕ ਕੇ ਸਿੰਘ ਸੱਜਣ ਦੀ ਅਪੀਲ ਕੀਤੀ | ਭਾਈ ਪ੍ਰੇਮ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਅੰਤ ਵਿਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮੁੱਖ ਬੁਲਾਰਾ ਮਾਸਟਰ ਚੰਨਣ ਸਿੰਘ, ਪਰਮਜੀਤ ਸਿੰਘ ਸਹਾਇਕ ਬੁਲਾਰਾ, ਪਰਮਜੀਤ ਸਿੰਘ ਖ਼ਾਲਸਾ, ਜਨਕ ਸਿੰਘ ਪ੍ਰਧਾਨ, ਸੁੱਚਾ ਸਿੰਘ ਗੋਰਾਇਆ, ਗੁਰਸ਼ਰਨ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਬਸੰਤ ਕੌਰ ਚੇਅਰਪਰਸਨ, ਭੁਪਿੰਦਰ ਕੌਰ ਪ੍ਰਧਾਨ, ਪਹਿਲਵਾਨ ਅਜੀਤ ਸਿੰਘ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ, ਜਥੇਦਾਰ ਗੁਰਜੀਤ ਸਿੰਘ, ਜਗਦੀਸ਼ ਸਿੰਘ, ਜਥੇਦਾਰਨੀ ਰਣਜੀਤ ਕੌਰ, ਕੰਵਲਜੀਤ ਸਿੰਘ, ਜਸਵੰਤ ਕੌਰ ਜੌਹਲ, ਦਵਿੰਦਰ ਸਿੰਘ ਬਾਬਾ, ਡਾ: ਬਲਬੀਰ ਸਿੰਘ, ਤੇਜਵਿੰਦਰ ਸਿੰਘ ਖੁਰਾਨਾ, ਸ਼ਰਨ ਸਿੰਘ, ਸੁਰਿੰਦਰ ਕੌਰ ਪੱਡਾ, ਪ੍ਰੀਤਪਾਲ ਸਿੰਘ, ਭਾਈ ਦਾਤਾਰ ਸਿੰਘ, ਸਰਦਾਰ ਸਿੰਘ, ਹਰਭਜਨ ਸਿੰਘ, ਮਨਮੋਹਨ ਸਿੰਘ ਕੇਸਰ, ਹਰਦੇਵ ਸਿੰਘ, ਨਰਿੰਦਰ ਸਿੰਘ ਖ਼ਾਲਸਾ, ਗੁਰਦੇਵ ਸਿੰਘ, ਮਨਜੀਤ ਕੌਰ, ਮਦਨ ਸਿੰਘ, ਭਾਈ ਬਲਕਾਰ ਸਿੰਘ, ਬਖ਼ਸ਼ੀਸ਼ ਸਿੰਘ, ਸੰਪੂਰਨ ਸਿੰਘ, ਲਵਲੀ ਕੌਰ, ਸ਼ੁੱਭਪ੍ਰੀਤ ਸਿੰਘ, ਪ੍ਰੀਤ ਸਿੰਘ, ਗੁਰਨਾਮ ਸਿੰਘ, ਸਰਦੂਲ ਸਿੰਘ, ਜਸਬੀਰ ਕੌਰ, ਸੁਰਜੀਤ ਸਿੰਘ, ਬਲਬੀਰ ਕੌਰ, ਤੇਜਿੰਦਰ ਕੌਰ, ਜਸਬੀਰ ਕੌਰ, ਬਲਵਿੰਦਰ ਕੌਰ, ਰਜਵਿੰਦਰ ਕੌਰ, ਜੋਗਿੰਦਰ ਕੌਰ, ਸ਼ਕੁੰਤਲਾ ਕੌਰ, ਗੁਰਮੀਤ ਕੌਰ, ਵੱਸਣ ਸਿੰਘ, ਰਣਜੀਤ ਸਿੰਘ ਖ਼ਾਲਸਾ, ਰਵਿੰਦਰ ਕੌਰ, ਸੁਰਿੰਦਰ ਸਿੰਘ ਮਠਾਰੂ, ਗੁਰਦਿਆਲ ਸਿੰਘ ਕਲੇਰ, ਗੁਰਬਚਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

© 2016 News Track Live - ALL RIGHTS RESERVED