ਸਫ਼ਾਈ ਅਭਿਆਨ ਚਲਾਇਆ ਗਿਆ

Jul 08 2019 04:16 PM
ਸਫ਼ਾਈ ਅਭਿਆਨ ਚਲਾਇਆ ਗਿਆ

ਪਠਾਨਕੋਟ

ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਫ਼ਾਈ ਅਭਿਆਨ ਚਲਾਇਆ ਗਿਆ | ਜਿਸ ਵਿਚ ਸ੍ਰੀ ਕ੍ਰਿਸ਼ਨਾ ਨਾਟਕ ਕਲੱਬ ਦੇ ਮੈਂਬਰ ਤੇ ਪ੍ਰਧਾਨ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਗਊਸ਼ਾਲਾ ਦੀ ਸਫਾਈ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਵਲੋਂ ਗਊਸ਼ਾਲਾ ਦੀ ਸੰਭਾਲ ਲਈ ਸਹਾਇਤਾ ਰਾਸ਼ੀ ਭੇਟ ਕੀਤੀ | ਇਸ ਮੌਕੇ ਸੁਭਾਸ਼ ਗੁਪਤਾ, ਹਰੀਸ਼ ਚੰਦਰ, ਪ੍ਰਵੀਨ ਕੁਮਾਰ, ਪਰਮਿੰਦਰ ਕੁਮਾਰ, ਰਾਜਿੰਦਰ ਟਾਰਜਨ, ਨੀਲਮ ਸੈਣੀ, ਹੀਰਾ ਸਹਿਗਲ, ਪੰਡਿਤ ਬਿ੍ਜੇਸ਼ ਸ਼ਾਸਤਰੀ ਆਦਿ ਹਾਜ਼ਰ ਸਨ |

© 2016 News Track Live - ALL RIGHTS RESERVED