ਸਿਵਲ ਹਸਪਤਾਲ ਪਠਾਨਕੋਟ ਵੱਲੋਂ ਆਈ.ਡੀ.ਸੀ.ਐਫ. ਪੰਦਰਵਾੜੇ ਦੀ ਸੁਰੂਆਤ

Jul 09 2019 01:43 PM
ਸਿਵਲ ਹਸਪਤਾਲ ਪਠਾਨਕੋਟ ਵੱਲੋਂ ਆਈ.ਡੀ.ਸੀ.ਐਫ. ਪੰਦਰਵਾੜੇ ਦੀ ਸੁਰੂਆਤ


ਪਠਾਨਕੋਟ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਆਈ.ਡੀ.ਸੀ.ਐਫ. ਪੰਦਰਵਾੜੇ ਦੀ ਸੁਰੂਆਤ ਕੀਤੀ ਗਈ। ਜਿਸ ਤਹਿਤ ਡਾ. ਨੈਨਾ ਸਲਾਥੀਆ ਸਿਵਲ ਸਰਜਨ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਓ.ਆਰ.ਐਸ. ਅਤੇ ਜਿੰਕ ਕੌਰਨਰ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਜਾਣੂ ਕਰਵਾ ਕੇ, ਉਨ੍ਹਾਂ ਤੱਕ ਸਕੀਮਾਂ ਦਾ ਲਾਭ ਪਹੰੁਚਾਇਆ ਜਾ ਰਿਹਾ ਹੈ।
  ਡਾ. ਨੈਨਾ ਸਲਾਥੀਆ ਸਿਵਲ ਸਰਜਨ ਨੇ ਦੱਸਿਆ ਕਿ ਹਰ ਸਾਲ 0 ਤੋਂ 5 ਸਾਲ ਦੇ ਬੱਚਿਆਂ ਦੀਆਂ ਇੱਕ ਲੱਖ ਮੋਤਾਂ ਦਸਤ ਰੋਗਾਂ ਕਾਰਨ ਹੁੰਦੀਆਂ ਹਨ ਅਤੇ ਇਹ ਮੋਤਾਂ ਜਿਆਦਾ ਤਰ ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿੱਚ ਹੁੰਦੀਆਂ ਹਨ। ਇਸ ਤੋਂ ਬਚਾਉ ਲਈ ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਤੌਰ ‘ਤੇ ਆਈ.ਡੀ.ਸੀ.ਐਫ. ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ, ਜੋ ਕਿ 8 ਜੁਲਾਈ, 19 ਤੋਂ 23 ਜੁਲਾਈ, 19 ਤੱਕ ਮਨਾਇਆ ਜਾਵੇਗਾ।
  ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ ਬਾਲਾ ਨੇ ਦੱਸਿਆ ਕਿ ਇਸ ਪੋਗਰਾਮ ਤਹਿਤ 0 ਤੋਂ 5 ਸਾਲ ਦੇ ੬੭98੨ ਲਾਭਪਾਤਰੀ ਬੱਚਿਆਂ ਨੂੰ ਦਸਤ ਰੋਗਾਂ ਤੋਂ ਬਚਾਊ ਲਈ ਓ.ਆਰ.ਐਸ. ਅਤੇ ਜਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ। ਇਸ ਪੋਗਰਾਮ ਵਿੱਚ ਆਸ਼ਾ ਵਰਕਰ ਘਰ-ਘਰ ਜਾ ਕੇ ਓ.ਆਰ.ਐਸ. ਦੇ ਪੈਕਟ ਵੰਡਣਗੀਆ ਅਤੇ ਦਸਤ ਰੋਗ ਵਾਲੇ ਬੱਚੇ ਨੂੰ ਦੋ ਪੈਕਟ ਓ.ਆਰ.ਐਸ. ਅਤੇ 14 ਦਿਨਾਂ ਲਈ ਜਿੰਕ ਦੀਆਂ ਗੋਲੀਆਂ ਦੇਣਗੀਆਂ। ਇਸ ਦੇ ਨਾਲ ਹੀ ਉਹ ਓ.ਆਰ.ਐਸ. ਦਾ ਘੋਲ ਬਣਾਉਣ ਦਾ ਤਰੀਕਾ ਵੀ ਦੱਸਣਗੀਆਂ।
  ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਨੇ ਦੱਸਿਆ ਕਿ ਦਸਤ ਰੋਗ ਵਾਲੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣਾ ਬਹੁਤ ਹੀ ਲਾਭਕਾਰੀ ਹੈ ਅਤੇ ਉਸ ਨੂੰ ਬਾਰ-ਬਾਰ ਓ.ਆਰ.ਐਸ. ਦਾ ਘੋਲ ਦੇਣਾ ਚਾਹੀਦਾ ਹੈ, ਆਮ ਲੋਕਾਂ ਨੂੰ ਹੱਥਾ ਦੀ ਸਾਫ ਸਫਾਈ ਅਤੇ ਆਲੇ-ਦੁਆਲੇ ਦੀ ਸਫਾਈ ਰੱਖਣ ਸਬੰਧੀ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੰਪਾ ਰਾਣੀ, ਪੰਕਜ, ਵਿਜੇ ਕੁਮਾਰੀ, ਵਿਪਨ ਆਨੰਦ, ਨਿਕੂ ਆਦਿ ਮੌਜੂਦ ਸਨ।

© 2016 News Track Live - ALL RIGHTS RESERVED