ਨਾਬਾਲਗ ਲੜਕੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ

Jul 09 2019 01:43 PM
ਨਾਬਾਲਗ ਲੜਕੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ

ਪਠਾਨਕੋਟ

ਢਾਕੀ ਪਠਾਨਕੋਟ ਵਿਖੇ ਕਿਰਾਏ ਦੇ ਮਕਾਨ ਵਿਚ ਆਪਣੇ ਪਰਿਵਾਰ ਨਾਲ ਰਹਿ ਰਹੀ ਇਕ ਨਾਬਾਲਗ ਲੜਕੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਸੂਚਨਾ ਹੈ | ਆਤਮ ਹੱਤਿਆ ਦੀ ਸੂਚਨਾ ਮਿਲਣ 'ਤੇ ਪੁਲਿਸ ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਮਿ੍ਤਕ ਲੜਕੀ ਦੀ ਪਹਿਚਾਣ ਕਵਿਤਾ 17 ਸਾਲ ਪੁੱਤਰੀ ਹਜ਼ਾਰੀ ਮੂਲ ਰੂਪ ਵਾਸੀ ਰਾਜਸਥਾਨ ਹਾਲ ਵਾਸੀ ਢਾਕੀ ਦੇ ਰੂਪ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਮਿ੍ਤਕਾ ਆਪਣੀ ਮਾਂ ਅਤੇ ਭਰਾ ਨਾਲ ਢਾਕੀ ਵਿਖੇ ਕਿਰਾਏ ਦੇ ਮਕਾਨ 'ਤੇ ਰਹਿ ਰਹੀ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ | ਪੋਸਟਮਾਰਟਮ ਰਿਪੋਰਟ ਆਉਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ | ਲੜਕੀ ਵਲੋਂ ਆਤਮ ਹੱਤਿਆ ਕਰਨ ਦੇ ਕਾਰਨਾਂ ਸਬੰਧੀ ਅਜੇ ਕੁਝ ਪਤਾ ਨਹੀਂ ਲੱਗ ਸਕਿਆ | ਇਸ ਸਬੰਧੀ ਪਰਿਵਾਰ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ |

© 2016 News Track Live - ALL RIGHTS RESERVED