ਨਕਲੀ ਬੀਜ, ਕੀਟਨਾਸ਼ਕ ਅਤੇ ਖਾਦਾਂ ਵੇਚਣ ਵਾਲੇ ਡੀਲਰਾਂ ਨੂੰ ਕਾਬੂ ਕਰਨ ਲਈ ਪੰਜਾਬ ਪੱਧਰ ਤੇ ਹੈਲਪਲਾਈਨ ਨੰਬਰ ਸਥਾਪਤ

Jul 19 2019 01:44 PM
ਨਕਲੀ ਬੀਜ, ਕੀਟਨਾਸ਼ਕ ਅਤੇ ਖਾਦਾਂ ਵੇਚਣ ਵਾਲੇ ਡੀਲਰਾਂ ਨੂੰ ਕਾਬੂ ਕਰਨ ਲਈ ਪੰਜਾਬ ਪੱਧਰ ਤੇ ਹੈਲਪਲਾਈਨ ਨੰਬਰ ਸਥਾਪਤ



ਪਠਾਨਕੋਟ

ਸਕੱਤਰ ਖੇਤੀਬਾੜੀ ਸ੍ਰ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ  ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਪਤਕਾਰਾਂ ਨੂੰ ਸ਼ੁੱਧ ਭੋਜਨ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ  ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ.  ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਖਾਦਾਂ ਦੇ ਸੈਂਪਲ ਭਰੇ ਗਏ। ਇਸ ਮੌਕੇ ਉਨਾਂ ਦੇ ਨਾਲ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਜੀਵਨ ਲਾਲ,ਵਿਜੇ ਕੁਮਾਰ ਹਾਜ਼ਰ ਸਨ।
         ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਦੀ ਤੰਦਰੁਸਤੀ ਲਈ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸ਼ੁੱਧ ਖੇਤੀ ਸਮੱਗਰੀ ਵੇਚਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਫਸਲਾਂ ਉਪਰ ਹਮੇਸ਼ਾਂ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਸਹੀ ਮਿਕਦਾਰ ਹੀ ਵਰਤਣੀ ਚਾਹੀਦੀ ਹੈ ।ਉਨਾਂ ਖਾਦ,ਬੀਜ ਅਤੇ ਕੀਟਨਾਸ਼ਕ ਰਸਾਇਣਾਂ ਦੀ ਵਿਕਰੀ ਨਾਲ ਸੰਬੰਧਤ ਦਸਤਾਵੇਜਾਂ ਦੀ ਚੈਕਿੰਗ ਕੀਤੀ ਅਤੇ ਜਿੰਨਾਂ ਡੀਲਰਾਂ ਦੀਆਂ ਊਣਤਾਈਆਂ ਪਾਈਆਂ ਗਈਆਂ ,ਉਨਾਂ ਨੂੰ ਤਾੜਨਾ ਕਰਦਿਆਂ ਭਵਿੱਖ ਵਿੱਚ ਕਾਗਜ਼ਾਤ ਦਰੁਸਤ ਕਰਨ ਦੀ ਹਦਾਇਤ ਕੀਤੀ ਅਤੇ ਚਿਤਾਵਨੀ ਵੀ ਦਿੱਤੀ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985,ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਨੇ ਲੋਕਾਂ ਖਾਸ ਕਰਕੇ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਉਨਾਂ ਨੂੰ ਮਿਲਵਾਟੀ ਖੇਤੀ ਲਾਗਤਾਂ ਦੀ ਸਪਲਾਈ ਬਾਰੇ ਕਿਸੇ ਤਰਾਂ ਦੀ ਘਟਨਾ ਵਿਭਾਗ ਦੇ ਧਿਆਨ ਵਿੱਚ ਲਿਆਉਣ ਲਈ ਆਖਿਆ ਹੈ।ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਲਾਕ ਪਠਾਨਕੋਟ ਵਿੱਚ ਕਿਸੇ ਵੀ ਥਾਂ 'ਤੇ ਗੈਰ-ਮਿਆਰੀ ਖੇਤੀ ਸਮੱਗਰੀ ਦੀ ਹੁੰਦੀ ਵਿਕਰੀ ਬਾਰੇ ਇਸ ਸਹਾਇਤਾ ਨੰਬਰ 'ਤੇ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।ਉਨਾਂ ਨੇ ਕਿਸਾਨਾਂ ਨੂੰ ਖੇਤੀ ਸਮੱਗਰੀ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲੇ ਗੈਰ-ਲਾਇਸੰਸਸ਼ੁਦਾ ਅਤੇ ਅਣਅਧਿਕਾਰਤ ਡੀਲਰ ਬਾਰੇ ਉਪਰੋਕਤ ਮੋਬਾਈਲ ਨੰਬਰ ਤੇ ਸੂਚਿਤ ਕਰਨ ਦੀ ਵੀ ਅਪੀਲ ਕੀਤੀ ਹੈ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਵੇਗੀ।

© 2016 News Track Live - ALL RIGHTS RESERVED