ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਬਲਸੂਆ ਵਿੱਚ ਕਿਸਾਨਾਂ ਜਾਗਰੁਕਤਾ ਕੈਂਪ

Jul 20 2019 02:31 PM
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਬਲਸੂਆ ਵਿੱਚ ਕਿਸਾਨਾਂ ਜਾਗਰੁਕਤਾ ਕੈਂਪ



ਪਠਾਨਕੋਟ

ਸ਼੍ਰੀ ਰਾਮਵੀਰ (ਆਈ. ਏ. ਐਸ.) ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਤੇ ਪੈਂਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਨੇ ਬਲਾਕ ਪਠਾਨਕੋਟ ਦੇ ਪਿੰਡ ਬਲਸੂਹਾ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਸੁਭਾਸ਼ ਚੰਦਰ, ਸ਼੍ਰੀ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਅੰਸ਼ੁਮਨ ਸ਼ਰਮਾ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ,ਅਰਮਾਨ ਮਹਾਜਨ, ਸਾਹਿਲ ਕੁਮਾਰ, ਸੁਭਾਸ਼ ਕੁਮਾਰ, ਜੀਣਨ ਲਾਲ, ਵਿਜੇ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
      ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਇਸ ਵਕਤ ਝੋਨੇ ਦੀ ਫਸਲ ਉੱਪਰ ਦਾਣੇਦਾਰ ਕੀਟਨਾਸ਼ਕ ਜ਼ਹਿਰਾਂ ਦੀ ਵਰਤੋਂ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਫਸਲ ਉੱਪਰ ਕਿਸੇ ਵੀ ਕੀਟ ਦਾ ਹਮਲਾ ਦੇਖਣ ਨੂੰ ਮਿਲਿਆ। ਉਨਾਂ ਕਿਹਾ ਕਿ ਝੋਨੇ ਦੀ ਫਸਲ ਵਿੱਚ ਪਾਣੀ ਲਗਾਤਾਰ ਖੜਾ ਰੱਖਣ ਦੀ ਜ਼ਰੂਰਤ ਨਹੀਂ । ਉਨਾਂ ਕਿਹਾ ਕਿ ਪਹਿਲੇ ਲੱਗੇ ਪਾਣੀ ਦੇ ਜੀਰਣ ਦੇ ਬਾਅਦ ਅਗਲਾ ਪਾਣੀ ਲਗਾਇਆ ਜਾਵੇ । ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ ਯੂਰੀਆ ਖਾਦ ਦੀ ਵਰਤੋਂ ਲਵਾਈ ਤੋਂ 45 ਦਿਨਾਂ ਦੇ ਅੰਦਰ ਅੰਦਰ ਕਰ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਬਾਸਮਤੀ  ਦੀ  ਫਸਲ  ਉੱਪਰ ਐਸੀਫੇਟ,ਕਾਰਬੈਂਡਾਜ਼ਿਮ,ਥਾਇਉਮੈਥਾਕਸਮ,ਟਰਾਈਜੋਫਾਸ,ਬੂਪਰੋਫੈਜਿਨ,ਕਾਰਬੂਫੂਰੋਨ,ਪ੍ਰੋਪੀਕੋਨਾਜ਼ੋਲ, ਥਾਇਆਫਨੇਟ ਮੀਥਾਈਲ ਅਤੇ ਟ੍ਰਾਈਸਾਈਕਲਾਜ਼ੋਲ ਦੀ ਵਰਤੋਂ ਨਾਂ ਕੀਤੀ ਜਾਵੇ ਤਾਂ ਜੋ ਐਕਸਪੋਰਟ ਏਜੰਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾਂ ਆਵੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਲਾਕ ਪਠਾਨਕੋਟ ਵਿੱਚ ਕਿਸੇ ਵੀ ਥਾਂ 'ਤੇ ਗੈਰ-ਮਿਆਰੀ ਖੇਤੀ ਸਮੱਗਰੀ ਦੀ ਹੁੰਦੀ ਵਿਕਰੀ ਬਾਰੇ ਇਸ ਸਹਾਇਤਾ ਨੰਬਰ 'ਤੇ ਜਾਣਕਾਰੀ ਦਿੱਤੀ ਜਾਵੇ ਉਨਾਂ ਕਿਹਾ ਕਿ ਇਸ ਸਮੇਂ ਝੋਨੇ/ਬਾਸਮਤੀ ਉੱਪਰ ਕਿਸੇ ਕਿਸਮ ਦੇ ਕੀੜੇ ਜਾਂ ਬਿਮਾਰੀ ਦਾ ਹਮਲਾ ਨਹੀਂ ਹੈ। ਉਨਾਂ ਨੇ ਕਿਸਾਨਾਂ ਨੂੰ ਖੇਤੀ ਸਮੱਗਰੀ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲੇ ਗੈਰ-ਲਾਇਸੰਸਸ਼ੁਦਾ ਅਤੇ ਅਣਅਧਿਕਾਰਤ ਡੀਲਰ ਬਾਰੇ ਉਪਰੋਕਤ ਮੋਬਾਈਲ ਨੰਬਰ ਤੇ ਸੂਚਿਤ ਕਰਨ ਦੀ ਵੀ ਅਪੀਲ ਕੀਤੀ ਹੈ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਵੇਗੀ।
         ਡਾ. ਮਨਦੀਪ ਕੌਰ ਨੇ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਸਰਵਪੱਖੀ ਢੰਗਾਂ ਨੂੰ ਅਪਣਾ ਕੇ ਹੀ ਨਦੀਨਾਂ ਦੀ ਘਣਤਾ ਨੂੰ ਇਸ ਪੱਧਰ ਤੱਕ ਘੱਟ ਕੀਤਾ ਜਾ ਸਕਦਾ ਹੈ ਕਿ ਉਨਾਂ ਦੀ ਰੋਕਥਾਮ ਸੌਖੀ ਹੋ ਸਕੇ, ਅਗਲੀਆਂ ਫਸਲਾਂ ਵਿੱਚ ਨਦੀਨਾਂ ਦੀ ਸਮੱਸਿਆ ਨੂੰ ਘਟਾਇਆ ਜਾ ਸਕੇ। ਸ਼੍ਰੀ ਗੁਰਦਿੱਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਜਾਂ ਨਦੀਨਨਾਸ਼ਕ ਦਵਾਈਆਂ ਖ੍ਰੀਦਣ ਸਮੇਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿੱਚ ਉਸ ਦੀ ਸ਼ਿਕਾਇਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕੀਤੀ ਜਾਵੇ।

© 2016 News Track Live - ALL RIGHTS RESERVED