ਵਿਧਾਨ ਸਭਾ ਹਲਕਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾਵੇਗੀ -ਸ੍ਰੀ ਅਮਿਤ ਵਿੱਜ

Jul 29 2019 04:44 PM
ਵਿਧਾਨ ਸਭਾ ਹਲਕਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾਵੇਗੀ -ਸ੍ਰੀ ਅਮਿਤ ਵਿੱਜ


ਪਠਾਨਕੋਟ

ਵਿਧਾਨ ਸਭਾ ਹਲਕਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਬੱਚਿਆਂ ਦੇ ਸਰੀਰਿਕ ਤੋਰ ਤੇ ਤੰਦਰੁਸਤ ਬਣਾਉਂਣ ਦੇ ਲਈ ਅਤੇ ਖੇਡਾਂ ਲਈ ਬੱਚਿਆਂ ਨੂੰ ਉਤਸਾਹਿਤ ਕਰਨ ਦੇ ਲਈ ਖੇਡ ਗਰਾਉਂਡਾਂ ਬਣਾਈਆਂ ਜਾਣਗੀਆਂ ਅਤੇ ਖੇਡਾਂ ਦਾ ਸਮਾਨ ਵੀ ਉਪਲੱਬਦ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਆਪਣੇ ਦਫਤਰ ਵਿਖੇ ਜਿਲ•ਾ ਸਿੱਖਿਆ ਅਫਸ਼ਰ ਅਤੇ ਹੋਰ ਅਧਿਕਾਰੀਆਂ ਨਾਲ ਆਯੋਜਿਤ ਕੀਤੀ ਇੱਕ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਸਰਵਸ੍ਰੀ ਕੁਲਵੰਤ ਸਿੰਘ ਜਿਲ•ਾ ਸਿੱਖਿਆ ਅਧਿਕਾਰੀ ਸੈਕੰਡਰੀ/ਪ੍ਰਾਇਮਰੀ, ਕੁਲਵਿੰਦਰ ਸਿੰਘ ਜਿਲ•ਾ ਖੇਡ ਅਫਸ਼ਰ ਪਠਾਨਕੋਟ, ਰਾਜੇਸਵਰ ਸਲਾਰੀਆਂ ਜਿਲ•ਾ ਸਾਇੰਸ ਸੁਪਰਵਾਈਜਰ ਪਠਾਨਕੋਟ ਅਤੇ ਹੋਰ ਐਨ.ਜੀ.ਓ. ਦੇ ਮੈਂਬਰ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ। 
ਇਸ ਮੋਕੇ ਤੇ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਜਿਨ•ਾਂ ਸਕੂਲਾਂ ਵਿੱਚ ਖੇਡਾਂ ਦਾ ਸਾਮਾਨ ਨਹੀਂ ਹੈ ਜਾਂ ਗਰਾਉਂਡ ਨਹੀਂ ਹੈ ਉੱਥੇ ਗਰਾਉਂਡ ਬਣਾਏ ਜਾਣਗੇ। ਉਨ•ਾਂ ਦੱਸਿਆ ਕਿ ਇਹ ਕਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ, ਸਰਕਾਰੀ ਹਾਈ ਸਕੂਲ ਸੈਲੀ ਕੁਲੀਆਂ, ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲਭੂਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸੋਹਿਰਾ ਨਾਲਬੰਦਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਂਤਰਪੁਰ, ਸਰਕਾਰੀ ਹਾਈ ਸਕੂਲ ਫਤਿਹਗੜ•, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਲਤਪੁਰ, ਕੇ.ਐਫ.ਸੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਕੌਂਤਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮੀਰਥਲ, ਸਰਕਾਰੀ ਪ੍ਰਾਇਮਰੀ ਸਕੂਲ ਘਿਆਲਾ, ਸਰਕਾਰੀ ਪ੍ਰਾਇਮਰੀ ਸਕੂਲ ਸੁੰਦਰਨਗਰ, ਸਰਕਾਰੀ ਪ੍ਰਾਇਮਰੀ ਸਕੂਲ ਸੁੰਦਰਨਗਰ, ਸਰਕਾਰੀ ਪ੍ਰਾਇਮਰੀ ਸਕੂਲ ਨੋਸਿਹਰਾ ਨਾਲਬੰਦਾ, ਸਰਕਾਰੀ ਪ੍ਰਾਇਮਰੀ ਸਕੂਲ ਮਿਸ਼ਨ ਰੋਡ, ਸਰਕਾਰੀ ਪ੍ਰਾਇਮਰੀ ਸਕੂਲ ਲਮੀਣੀ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ, ਸਰਕਾਰੀ ਪ੍ਰਾਇਮਰੀ ਸਕੂਲ ਭਦਰੋਆ, ਸਰਕਾਰੀ ਪ੍ਰਾਇਮਰੀ ਸਕੂਲ ਮੋਹੱਲਾ ਰਾਮਪੁਰਾ ਪਠਾਨਕੋਟ ਆਦਿ ਸਾਮਲ ਹਨ। ਉਨ•ਾਂ ਦੱਸਿਆ ਕਿ ਉਪਰੋਕਤ ਸਾਰੇ ਸਕੂਲਾਂ ਅੰਦਰ ਖੇਡਾਂ ਦਾ ਸਾਮਾਨ ਪੂਰਾ ਹੋਵੇਗਾ। ਉਨ•ਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਨੂੰ ਗਤੀ ਪ੍ਰਦਾਨ ਕਰਦੀ ਹਨ ਅਤੇ ਸਾਨੂੰ ਆਪਣੇ ਜੀਵਨ ਅੰਦਰ ਖੇਡਾਂ ਨੂੰ ਸਾਮਲ ਕਰਨਾ ਚਾਹੀਦਾ ਹੈ। 

© 2016 News Track Live - ALL RIGHTS RESERVED