ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦੇ ਨਵੇਂ ਸੈਸ਼ਨ ਦੇ ਆਰੰਭ

Jul 31 2019 02:23 PM
ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦੇ ਨਵੇਂ ਸੈਸ਼ਨ ਦੇ ਆਰੰਭ

ਪਠਾਨਕੋਟ

ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦੇ ਨਵੇਂ ਸੈਸ਼ਨ ਦੇ ਆਰੰਭ ਮੌਕੇ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਦੀ ਪ੍ਰਧਾਨਗੀ ਹੇਠ ਕਾਲਜ ਦੇ ਰਾਮ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸੁੰਦਰ ਕਾਂਡ ਦਾ ਪਾਠ ਕੀਤਾ ਗਿਆ ਗਿਆ | ਉਪਰੰਤ ਵਿਦਿਆਰਥਣਾਂ ਅਤੇ ਸਟਾਫ਼ ਨੇ ਆਰਤੀ ਕਰਕੇ ਸ੍ਰੀ ਰਾਮ ਪਰਿਵਾਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਕਾਲਜ ਦੀ ਤਰੱਕੀ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਨਵੀਆਂ ਅਤੇ ਪੁਰਾਣੀਆਂ ਵਿਦਿਆਰਥਣਾਂ ਦਾ ਕਾਲਜ ਆਉਣ 'ਤੇ ਸਵਾਗਤ ਕੀਤਾ ਅਤੇ ਕਾਲਜ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੈਸ਼ਨ ਦੇ ਆਰੰਭ ਤੋਂ ਹੀ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਨੂੰ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਕਾਲਜ ਦਾ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ |

© 2016 News Track Live - ALL RIGHTS RESERVED