ਜ਼ਿਲ•ਾ ਪੱਧਰ ਦਾ ਆਜ਼ਾਦੀ ਦਿਵਸ ਮਲਟੀਪਰਪਜ ਖੇਡ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ

Aug 01 2019 01:34 PM
ਜ਼ਿਲ•ਾ ਪੱਧਰ ਦਾ ਆਜ਼ਾਦੀ ਦਿਵਸ ਮਲਟੀਪਰਪਜ ਖੇਡ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ

ਮਲਟੀਪਰਪਜ ਖੇਡ  ਸਟੇਡੀਅਮ ਲਮੀਨੀ ਵਿਖੇ ਮਨਾਇਆ ਜਾਵੇਗਾ ਜ਼ਿਲ•ਾ ਪੱਧਰੀ ਆਜ਼ਾਦੀ ਦਿਵਸ –ਪਿਰਥੀ ਸਿੰਘ 
---ਜ਼ਿਲ•ਾ ਪੱਧਰੀ ਆਜ਼ਾਦੀ ਦਿਵਸ ਦੇ ਸਮਾਗਮ ਸਬੰਧੀ ਅਗੇਤੇ ਪ੍ਰਬੰਧ ਕਰਨ ਲਈ ਜ਼ਿਲ•ਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ 
---ਜ਼ਿਲ•ਾ ਪੱਧਰੀ ਆਜ਼ਾਦੀ ਦਿਵਸ ਨੂੰ ਸਫਲਤਾ ਪੂਰਵਕ ਨੇਪਰੇ ਚਾੜ•ਨ ਲਈ ਵੱਖ ਵੱਖ ਵਿਭਾਗਾਂ ਦੀਆਂ ਕੀਤੀਆਂ ਕਮੇਟੀਆਂ ਗਠਿਤ 

ਪਠਾਨਕੋਟ

ਜ਼ਿਲ•ਾ ਪੱਧਰ ਦਾ ਆਜ਼ਾਦੀ ਦਿਵਸ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਲਟੀਪਰਪਜ ਖੇਡ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਪਠਾਨਕੋਟ ਨੇ 15 ਅਗਸਤ 2019 ਨੂੰ ਮਨਾਏ ਜਾਣ ਵਾਲੇ ਜ਼ਿਲ•ਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਕਰਨ ਸਬੰਧੀ  ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਵੱਖ-ਵੱਖ ਜ਼ਿਲ•ਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰਸ਼ਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਹੇਕਪੁਸਪ ਸਰਮਾ ਐਸ.ਪੀ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਪਰਮਪਾਲ ਸਿੰਘ ਜਿਲ•ਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਸੁਖਵਿੰਦਰ ਸਿੰਘ ਜਿਲ•ਾ ਖਜਾਨਾ ਅਫਸ਼ਰ, ਮਨੋਜ ਸਰਮਾ ਲੇਬਰ ਇੰਨਫੋਰਸਮੈਂਟ ਅਫਸ਼ਰ, ਟੀ.ਪੀ. ਸਰਮਾ ਸਹਾਇਕ ਮੈਨੇਜਰ ਜਿਲ•ਾ ਲੀਡ ਬੈਂਕ,  ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ•ਾ ਅਧਿਕਾਰੀ ਹਾਜ਼ਰ ਸਨ। 
         ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਮੁੱਖ ਮਹਿਮਾਨ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲੈਣਗੇ। ਉਨ•ਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ 'ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਜ਼ਿਲ•ਾ ਪੱਧਰੀ ਸਮਾਰੋਹ ਮੌਕੇ ਆਜ਼ਾਦੀ ਘੁਲਾਟੀਆਂ, ਵੱਖ ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ, ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਆਦਿ ਨੂੰ ਸਨਮਾਨਿਤ ਕੀਤਾ ਜਾਵੇਗਾ। 
ਉਨ•ਾਂ ਦੱਸਿਆ ਕਿ ਜ਼ਿਲ•ਾ ਪੱਧਰ ਦੇ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ•ਨ ਲਈ ਵੱਖ-ਵੱਖ ਵਿਭਾਗਾਂ ਦੇ ਜ਼ਿਲ•ਾ ਅਧਿਕਾਰੀਆਂ ਦੀਆਂ ਕਮੇਟੀਆਂ ਗਠਿਤ ਕਰਕੇ ਡਿਊਟੀ ਲਗਾ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਡਿਪਟੀ ਡੀ.ਈ.ਓ. (ਸੈ) ਪਠਾਨਕੋਟ ਦੀ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਸਬੰਧੀ ਡਿਊਟੀ ਲਗਾਈ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪੱਧਰ ਦੇ ਆਜ਼ਾਦੀ ਦਿਵਸ ਦੇ ਸਮਾਗਮ ਸਬੰਧੀ ਰਿਹਰਸਲਾਂ 5, 7, 9 ਅਗਸਤ, 2019 ਅਤੇ ਫੁਲ ਡਰੈਸ ਰਿਹਰਸਲ 13 ਅਗਸਤ, 2019 ਨੂੰ ਮਲਟੀਪਰਪਸ ਖੇਡ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਹੋਵੇਗੀ। ਉਨ•ਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਿਹਰਸਲਾਂ ਵਾਲੇ ਦਿਨ ਅਤੇ ਸਮਾਗਮ ਵਾਲੇ ਦਿਨ ਮੈਡੀਕਲ ਟੀਮ ਉਪਲਬੱਧ ਕਰਵਾਉਣ ਨੂੰ ਯਕੀਨੀ ਬਣਾਉਣ। ਉਨ•ਾਂ ਨੇ ਸਮੂਹ ਵਿਭਾਗਾਂ ਨੂੰ ਕਿਹਾ ਕਿ ਉਹ 14 ਅਤੇ 15 ਅਗਸਤ, 2019 ਦੀ ਰਾਤ ਨੂੰ ਆਪਣੇ ਦਫ਼ਤਰਾਂ 'ਤੇ ਰੋਸ਼ਨੀ ਦਾ ਪ੍ਰਬੰਧ ਕਰਨਗੇ।

© 2016 News Track Live - ALL RIGHTS RESERVED