ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ

Aug 02 2019 02:07 PM
ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ

ਪਠਾਨਕੋਟ

ਵਧੀਕ ਡਿਪਟੀ ਕਮਿਸ਼ਨਰ ਰਾਜੀਵ ਕੁਮਾਰ ਵਰਮਾ ਨੇ ਇਕ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2020 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 16 ਅਗਸਤ ਤੋਂ 30 ਸਤੰਬਰ 2019 ਤੱਕ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਚਲਾਇਆ ਜਾਵੇਗਾ | ਜਿਸ ਵਿਚ ਮਾੜੀ ਕੁਆਲਿਟੀ ਦੀਆਂ ਫੋਟੋਗ੍ਰਾਫਜ਼ ਨੂੰ ਸਹੀ ਕੀਤਾ ਜਾਵੇਗਾ ਅਤੇ ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 1 ਸਤੰਬਰ 2019 ਤੋਂ 30 ਸਤੰਬਰ 2019 ਤੱਕ ਵੋਟਰ ਸੂਚੀ ਵਿਚ ਸ਼ਾਮਿਲ ਹੋਣ ਤੋਂ ਰਹਿੰਦੇ ਵਿਅਕਤੀਆਂ, ਮਰ ਚੁੱਕੇ ਜਾਂ ਸ਼ਿਫ਼ਟ ਹੋ ਚੁੱਕੇ ਵੋਟਰਾਂ ਦੀ ਸੂਚਨਾ ਇਕੱਤਰ ਕਰਨ ਹਿਤ ਜ਼ਿਲ੍ਹੇ ਵਿਚਲੇ ਸਮੁੱਚੇ ਬੀ.ਐਲ.ਓਜ. ਵਲੋਂ ਡੋਰ-ਟੂ-ਡੋਰ ਸਰਵੇ ਕੀਤਾ ਜਾਵੇਗਾ ਅਤੇ ਵੀ.ਆਈ.ਪੀ. ਵੋਟਰਾਂ ਨੂੰ ਵੋਟਰ ਸੂਚੀ ਵਿਚ ਮਾਰਕ ਵੀ ਕੀਤਾ ਜਾਵੇਗਾ | ਇਸ ਪ੍ਰੋਗਰਾਮ ਤਹਿਤ ਦਿਵਿਆਂਗ ਵੋਟਰਾਂ ਦੀ ਪਹਿਚਾਣ ਵੀ ਕੀਤੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ 16 ਸਤੰਬਰ ਤੋਂ 15 ਅਕਤੂਬਰ ਤੱਕ ਵੋਟਰ ਸੂਚੀਆਂ ਦੇ ਸੈਕਸ਼ਨਾਂ/ਹਿੱਸਿਆਂ ਦੀ ਰੀਕਾਸਟਿੰਗ ਕੀਤੀ ਜਾਵੇਗੀ | ਵੋਟਰਾਂ ਦੇ ਪਤੇ ਸਬੰਧੀ ਪੋਲਿੰਗ ਸਟੇਸ਼ਨਾਂ ਦੇ ਨਜ਼ਰੀ ਨਕਸ਼ੇ ਤਿਆਰ ਕੀਤੇ ਜਾਣਗੇ, ਪੋਲਿੰਗ ਸਟੇਸ਼ਨਾਂ ਦੀ ਲੋਕੇਸ਼ਨ ਸਬੰਧੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਪੋ੍ਰਗਰਾਮ ਚਲਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਵੋਟਰ ਸੂਚੀ ਦੀ ਡਰਾਫ਼ਟ ਪ੍ਰਕਾਸ਼ਨਾਂ ਕੀਤੀ ਜਾਵੇਗੀ ਅਤੇ 15 ਅਕਤੂਬਰ ਤੋਂ 30 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਆਮ ਜਨਤਾ ਪਾਸੋਂ ਦਾਅਵੇ ਇਤਰਾਜ਼ ਇਕੱਤਰ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ 2 ਨਵੰਬਰ, 3 ਨਵੰਬਰ, 9 ਨਵੰਬਰ ਅਤੇ 10 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਦਾਅਵੇ 15 ਦਸੰਬਰ 2019 ਤੱਕ ਡਿਸਪੋਜ਼ ਕੀਤੇ ਜਾਣਗੇ ਅਤੇ 1 ਜਨਵਰੀ 2020 ਤੋਂ 15 ਜਨਵਰੀ 2020 ਦੌਰਾਨ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦੀ ਮਿਤੀ ਨਿਰਧਾਰਿਤ ਕੀਤੀ ਜਾਵੇਗੀ | ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ, ਬੀ.ਐਲ.ਓਜ., ਸੁਪਰਵਾਈਜ਼ਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕੀਤਾ ਜਾ ਸਕੇ |

© 2016 News Track Live - ALL RIGHTS RESERVED