72 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ

Aug 02 2019 02:11 PM
72 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ

ਪਠਾਨਕੋਟ

ਪਠਾਨਕੋਟ ਆਈ ਡੋਨੇਸ਼ਨ ਤੇ ਬੈਂਕ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰੂ ਨਗਰ ਸਥਿਤ ਸ੍ਰੀ ਰਵੀਦਾਸ ਮੰਦਿਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਅੱਖਾਂ ਦੇ ਮਾਹਿਰ ਡਾ: ਕੇ.ਡੀ. ਸਿੰਘ ਦੇ ਸਹਾਇਕ ਸਤਨਾਮ ਸਿੰਘ ਵਲੋਂ 72 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਮੇਂ-ਸਮੇਂ 'ਤੇ ਕੈਂਪ ਲਗਾ ਕੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ ਤੇ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਵੀ ਕੀਤਾ ਜਾਂਦਾ ਹੈ | ਇਸ ਮੌਕੇ ਕਿ੍ਸ਼ਨਾ ਦੇਵੀ, ਬੰਟੀ ਲਮੀਨੀ, ਰਿੱਕੀ ਆਦਿ ਹਾਜ਼ਰ ਸਨ |

© 2016 News Track Live - ALL RIGHTS RESERVED