ਫਾਰਮ ਮਸ਼ੀਨਰੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਮਿਰਜ਼ਾਪੁਰ ਵਿੱਚ ਕਿਸਾਨ ਜਾਗਰੁਕਤਾ ਕੈਂਪ

Aug 08 2019 01:37 PM
ਫਾਰਮ ਮਸ਼ੀਨਰੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਮਿਰਜ਼ਾਪੁਰ ਵਿੱਚ ਕਿਸਾਨ ਜਾਗਰੁਕਤਾ ਕੈਂਪ

ਪਠਾਨਕੋਟ

ਪੰਜਾਬ ਸਰਕਾਰ ਵੱਲੋਂ  ਸਥਾਪਤ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਕੱਤਰ ਖੇਤੀਬਾੜੀ ਪੰਜਾਬ ਸ. ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਰਮ ਮਸ਼ੀਨਰੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਰਸਾਇਣ ਮੁਕਤ ਬਾਸਮਤੀ ਪੈਦਾ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਮਿਰਜ਼ਾਪੁਰ(ਘਰੋਟਾ ਰੋਡ) ਦੇ ਜੰਝ ਘਰ ਵਿੱਚ ਕਿਸਾਨ ਜਾਗਰੁਕਤਾਂ ਕੈਂਪ ਅੱਜ ਸਵੇਰੇ 11 ਵਜੇ ਤੋਂ ਇੱਕ ਵਜੇ ਤੱਕ ਲਗਾਇਆ ਜਾਵੇਗਾ। ਜਿਸ ਦੀ ਪ੍ਰਧਾਨਗੀ ਡਾ.ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮਕਸਦ ਖਪਤਕਾਰਾਂ ਨੂੰ ਸ਼ੁਧ ਹਵਾ, ਸ਼ੁੱਧ ਪਾਣੀ ਅਤੇ ਸ਼ੁੱਧ ਖੁਰਾਕ ਮੁਹੱਈਆ ਕਰਵਾਉਣ ਦੇ ਨਾਲ ਨਾਲ ਕਿਸਾਨਾਂ ਨੂੰ ਉੱਚ ਮਿਆਰੀ ਅਤੇ ਸਹੀ ਮਿਕਦਾਰ ਵਿੱਚ ਰਸਾਇਣਕ ਖਾਦਾਂ ,ਖੇਤੀ ਰਸਾਇਣਾਂ ਅਤੇ ਉੱਚ ਗੁਣਵੱਤਾ ਦੇ ਬੀਜ ਉਪਲੱਬਧ ਕਰਵਾਉਣਾ ਹੈ। ਉਨ•ਾਂ ਦੱਸਿਆ ਕਿ ਜ਼ਿਲਾ ਪਠਾਨਕੋਟ ਵਿੱਚ ਤਕਰੀਬਨ 2000 ਹੈਕਟੇਅਰ ਰਕਬੇ ਵਿੱਚ ਬਾਸਮਤੀ 1121 ਦੀ ਕਾਸਤ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਬਾਸਮਤੀ ਦੇ ਨਿਰਯਾਤ ਨੂੰ ਉਤਸਾਹਿਤ ਕਰਨ ਲਈ ਜ਼ਰੂਰੀ ਹੈ ਕਿ ਰਸਾਇਣ ਮੁਕਤ ਬਾਸਮਤੀ ਪੈਦਾ ਕੀਤੀ ਜਾਵੇ ਤਾਂ ਕੋ ਕਿਸਾਨਾਂ ਨੂੰ ਬਾਸਮਤੀ ਦਾ ਉੱਿਚਤ ਭਾਅ ਮਿਲ ਸਕੇ। ਉਨਾਂ ਕਿਹਾ ਕਿ ਲਗਾਏ ਜਾ ਰਹੇ ਜਾਗਰੁਕਤਾ ਕੈਂਪ ਵਿੱਚ ਖੇਤੀ ਮਾਹਿਰਾਂ ਵੱਲੋਂ ਮਿਆਰੀ ਬਾਸਮਤੀ ਅਤੇ ਹੋਰ ਫਸਲਾਂ ਪੈਦਾ ਕਰਨ ਬਾਰੇ ਕਿਸਾਨਾਂ ਨਾਲ ਤਕਨੀਕੀ ਨੁਕਤੇ ਸਾਂਝੇ ਕੀਤੇ ਜਾਣਗੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਮੌਕੇ ਦਾ ਫਾਇਦਾ ਉਠਾਉਂਣ ।

© 2016 News Track Live - ALL RIGHTS RESERVED