ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੀਮਾਂ ਦੇ ਬੋਰਡ ਲਗਾਏ

Aug 08 2019 01:40 PM
ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੀਮਾਂ ਦੇ ਬੋਰਡ ਲਗਾਏ


ਪਠਾਨਕੋਟ

'ਪੰਜਾਬ ਸਟੇਟ ਲੀਗਲ ਸਰਵਿਸ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 7 ਅਗਸਤ 2019 ਨੂੰ ਸਕੱਤਰ , ਸ੍ਰੀ ਜਤਿੰਦਰ ਪਾਲ ਸਿੰਘ ,ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਮੋਹਾਲੀ ਵੱਲਂੋ ਰੇਲਵੇ ਸਟੇਸ਼ਨ , ਬੱਸ ਸਟੇਡ, ਸਿਵਲ ਹਸਪਤਾਲ , ਥਾਣਾ ਮਮੂਨ , ਡਵੀਜਨ ਨੰ 02, ਅਤੇ ਥਾਨਾ ਡਵੀਜਨ ਨੰ-01, ਵਿੱਚ ਵੱਖ ਵੱਖ ਸਕੀਮਾਂ ਦੇ ਬੋਰਡ ਲਗਾਏ ਗਏ । ਇਹ ਸਕੀਮਾਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਵਾਂ ਤੇ ਲਗਾਈਆਂ ਗਈਆਂ ਹਨ ਅਤੇ ਸਰਕਾਰੀ ਖਰਚੇ ਤੇ ਵਕੀਲ ਲੈਣ ਬਾਰੇ ਜਾਗਰੁਕ ਕੀਤਾ ਗਿਆ ਹੈ। ਮੁਫਤ ਕਾਨੂੰਨੀ ਸਹਾਇਤਾਂ ਸਕੀਮ ਬਾਰੇ, ਅਪਰਾਧ ਪੀੜ•ਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ• ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ ਹੈ ਅਤੇ ਨਾਲ ਹੀ ਉਹਨਾਂ ਨੂੰ ਜਿਲ•ਾ ਕਚਿਹਰੀਆਂ, ਪਠਾਨਕੋਟ ਵਿਖੇ ਖੋਲ•ੇ ਗਏ ਫਰੰਟ ਆਫਿਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਮੁਤਾਬਕ ਨਿਰਧਾਰਤ ਕੀਤੀਆਂ ਗਈਆਂ ਕੈਟਾਗਰੀ ਦੇ ਮੁਤਾਬਕ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਜਾਗਰੂਕ ਕੀਤਾ ਗਿਆ।

© 2016 News Track Live - ALL RIGHTS RESERVED