ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ/ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਆਪਣਾ ਸਹਿਯੋਗ ਦੇਣ ਦੀ ਕੀਤੀ ਅਪੀਲ

Aug 10 2019 03:06 PM
ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ/ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਆਪਣਾ ਸਹਿਯੋਗ ਦੇਣ ਦੀ ਕੀਤੀ ਅਪੀਲ



ਪਠਾਨਕੋਟ

ਵਧੀਕ ਜ਼ਿਲ•ਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨੋਕਟ ਜੀ ਦੀ ਪ੍ਰਧਾਨਗੀ ਹੇਠ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਅਤੇ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਸਬੰਧੀ ਜ਼ਿਲ•ੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨਾਲ ਸ਼੍ਰੀ ਰਾਜੀਵ ਕੁਮਾਰ ਵਰਮਾ ਵਧੀਕ ਜ਼ਿਲ•ਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਪਠਾਨਕੋਟ ਦੇ ਦਫਤਰ ਵਿਖੇ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸਰਬਜੀਤ ਸਿੰਘ, ਚੋਣ ਤਹਿਸੀਲਦਾਰ, ਜੋਗਿੰਦਰ ਸਿੰਘ ਸਲਾਰੀਆ ਸਟੇਟ ਅਡਵਾਈਜਰ ਆਲ ਇੰਡੀਆ ਤ੍ਰਿਣਮੂਲ ਕਾਂਗਰਸ, 
ਤੁਲਸੀ ਰਾਮ ਜ਼ਿਲ•ਾ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ,  ਸੱਤਿਆ ਦੇਵ ਸੈਣੀ ਸੈਕਟਰੀ ਕਮਿਊਨਿਸਟ ਪਾਰਟੀ ਆਫ਼ ਇੰਡੀਆ, ਰਜਨੀਸ਼ ਪੀ.ਏ.ਟੂ ਜ਼ਿਲ•ਾ ਪ੍ਰਧਾਨ ਇੰਡੀਅਨ ਨੈਸ਼ਨਲ ਕਾਂਗਰਸ, ਹਰਭਜਨ ਲਾਲ ਜ਼ਿਲ•ਾ ਪ੍ਰਧਾਨ (ਸ਼ਹਿਰੀ) ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ। 
ਮੀਟਿੰਗ ਦੋਰਾਨ ਰਾਜੀਵ ਕੁਮਾਰ ਵਰਮਾ ਵਧੀਕ ਜ਼ਿਲ•ਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਪਠਾਨਕੋਟ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 16 ਅਗਸਤ, 2019 ਤੋਂ 30 ਸਤੰਬਰ, 2019 ਤੱਕ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਚਲਾਇਆ ਜਾਵੇਗਾ ਜਿਸ ਤਹਿਤ ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਇਸੇ ਪ੍ਰੋਗਰਾਮ ਅਧੀਨ ਮਿਤੀ 01 ਸਤੰਬਰ, 2019 ਤੋਂ 30 ਸਤੰਬਰ, 2019 ਤੱਕ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿੰਦੇ ਵਿਅਕਤੀਆਂ, ਮਰ ਚੁੱਕੇ ਜਾਂ ਸ਼ਿਫਟ ਹੋ ਚੁੱਕੇ ਵੋਟਰਾਂ ਦੀ ਸੂਚਨਾਂ ਇਕੱਤਰ ਕਰਨ ਹਿੱਤ ਜ਼ਿਲ•ੇ ਵਿਚਲੇ ਸਮੁੱਚੇ ਬੀ.ਐਲ.ਓਜ.ਵੱਲੋਂ ਡੋਰ-ਟੂ-ਡੋਰ ਸਰਵੇ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਮਿਤੀ 16 ਸਤੰਬਰ, 2019 ਤੋਂ 15 ਅਕਤੂਬਰ, 2019 ਤੱਕ ਵੋਟਰ ਸੂਚੀਆਂ ਦੇ ਸ਼ੈਕਸ਼ਨਾਂ/ਹਿੱਸਿਆਂ ਦੀ ਰੀਕਾਸਟਿੰਗ ਕੀਤੀ ਜਾਵੇਗੀ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਪ੍ਰੋਗਰਾਮ ਚਲਾਇਆ ਜਾਵੇਗਾ। ਮਿਤੀ 15 ਅਕਤੂਬਰ, 2019 ਨੂੰ ਵੋਟਰ ਸੂਚੀ ਦੀ ਡਰਾਫਟ ਪ੍ਰਕਾਸ਼ਨਾਂ ਕੀਤੀ ਜਾਵੇਗੀ ਅਤੇ ਮਿਤੀ 15 ਅਕਤੂਬਰ, 2019 ਤੋਂ 30 ਨਵੰਬਰ, 2019 ਤੱਕ ਵੋਟਰ ਸੂਚੀਆਂ ਸਬੰਧੀ ਆਮ ਜਨਤਾ ਪਾਸੋਂ ਦਾਅਵੇ ਇਤਰਾਜ ਇਕੱਤਰ ਕੀਤੇ ਜਾਣਗੇ। ਮਿਤੀ 02 ਨਵੰਬਰ, 2019 (ਸ਼ਨੀਵਾਰ), 03 ਨਵੰਬਰ, 2019 (ਦਿਨ ਐਤਵਾਰ), 09 ਨਵੰਬਰ, 2019 (ਸ਼ਨੀਵਾਰ) ਅਤੇ 10 ਨਵੰਬਰ, 2019 (ਦਿਨ ਐਤਵਾਰ) ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪ੍ਰਾਪਤ ਹੋਏ ਦਾਅਵੇ ਇਤਰਾਜ ਮਿਤੀ 15 ਦਸੰਬਰ, 2019 ਤੱਕ ਡਿਸਪੋਜ਼ ਕੀਤੇ ਜਾਣਗੇ ਅਤੇ ਮਿਤੀ 01 ਜਨਵਰੀ 2020 (ਦਿਨ ਬੁੱਧਵਾਰ) ਤੋਂ 15 ਜਨਵਰੀ 2020 (ਬੁੱਧਵਾਰ) ਦੌਰਾਨ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦੀ ਮਿਤੀ ਨਿਰਧਾਰਿਤ ਕੀਤੀ ਜਾਵੇਗੀ। ਉਨ•ਾਂ ਮੀਟਿੰਗ ਵਿੱਚ ਹਾਜਰ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ/ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਅਤੇ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਆਪਣਾ ਪੂਰਣ ਸਹਿਯੋਗ ਦੇਣ। ਉਨ•ਾਂ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪਾਰਟੀ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਵੀ ਅਪੀਲ ਕੀਤੀ ਗਈ ਤਾਂ ਜੋ ਕੋਈ ਵੀ ਵਿਅਕਤੀ ਵੋਟਰ ਬਣਨ ਤੋਂ ਵਾਂਝਾ ਨਾ ਰਹਿ ਸਕੇ। 

© 2016 News Track Live - ALL RIGHTS RESERVED