ਕਿਸਾਨ,ਖੇਤੀ ਸਮੱਗਰੀ ਲਾਇਸੰਸਧਾਰੀ ਦੁਕਾਨਦਾਰ ਤੋਂ ਖ੍ਰੀਦਣ ਉਪਰੰਤ ਬਿੱਲ ਜ਼ਰੂਰ ਲੈਣ: ਡਾ. ਅਮਰੀਕ ਸਿੰਘ

Aug 12 2019 02:18 PM
ਕਿਸਾਨ,ਖੇਤੀ ਸਮੱਗਰੀ ਲਾਇਸੰਸਧਾਰੀ ਦੁਕਾਨਦਾਰ ਤੋਂ ਖ੍ਰੀਦਣ ਉਪਰੰਤ ਬਿੱਲ ਜ਼ਰੂਰ ਲੈਣ: ਡਾ. ਅਮਰੀਕ ਸਿੰਘ




ਪਠਾਨਕੋਟ

ਪੰਜਾਬ ਸਰਕਾਰ ਵੱਲੋਂ  ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਕੱਤਰ ਖੇਤੀਬਾੜੀ ਸ੍ਰ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਰਮ ਮਸ਼ੀਨਰੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਮਿਆਰੀ ਬਾਸਮਤੀ ਪੈਦਾ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਬਸਰੂਪ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ। ਸ੍ਰੀ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਡਾ. ਅਰਜੁਨ ਸਿੰਘ ਖੇਤੀ ਵਿਕਾਸ ਅਫਸਰ,ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ,ਸੋਹਣ ਲਾਲ ਮਾਰਕੀਟਿੰਗ ਐਕਜੀਕਿਊਟਿਵ ਐਫ ਐਮ ਸੀ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ, ਰਾਕੇਸ਼ ਕੁਮਾਰ ਭਦਰਾਲੀ,ਮੁਖਤਿਆਰ ਸਿੰਘ ਖਦਾਵਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਧਾਉਣ ਲਈ ਜ਼ਰੂਰੀ ਹੈ ਕਿ ਖੇਤੀ ਨਾਲ ਸੰਬੰਧਤ ਸਮੱਸਿਆਵਾਂ ਦਾ ਹੱਲ ਖੇਤੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ। ਉਨਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਘਟੀਆ ਕਿਸਮ ਦੀ ਦਾਣੇਦਾਰ ਕੀਟਨਾਸ਼ਕ ਵੇਚਣ ਦੀਆਂ ਖਬਰਾਂ ਆਉਣ ਕਾਰਨ ਜ਼ਰੂਰੀ ਹੈ ਕਿ ਕੋਈ ਵੀ ਖੇਤੀ ਸਮੱਗਰੀ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲਿਆ ਜਾਵੇ ਅਤੇ ਜੇਕਰ ਕੋਈ ਦੁਕਾਨਦਾਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਲਿਖਤੀ ਰੂਪ ਵਿੱਚ ਸੰਬੰਧਤ ਖੇਤੀਬਾੜੀ ਦਫਤਰ ਨੂੰ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤੀ ਹੈ। ਉਨਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਦੁਕਾਨ ਤੇ ਕਿਸੇ ਵੀ ਖੇਤੀ ਸਮੱਗਰੀ ਤੇ ਸ਼ੱਕ ਹੁੰਦਾ ਹੈ ਤਾਂ ਉਹ ਇਸ ਹੈਲਪਲਾਈਨ ਤੇ ਸ਼ਿਕਾਇਤ ਕਰ ਸਕਦਾ ਹੈ ਅਤੇ ਸ਼ਿਕਾਇਤਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਆਰੀ ਬਾਸਮਤੀ ਪੈਦਾ ਕਰਨ ਲਈ ਜ਼ਰੂਰੀ ਹੈ ਕਿ ਸਹੀ ਕੀਟਨਾਸ਼ਕਾਂ ਦਾ ਸਹੀ ਮਿਕਦਾਰ ਵਿੱਚ,ਸਹੀ ਤਰੀਕੇ ਨਾਲ ਛਿੜਕਾਅ ਕੀਤਾ ਜਾਵੇ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਡਾ. ਅਰਜੁਨ ਸਿੰਘ ਕਿਹਾ ਕਿ ਕਿ ਬਾਸਮਤੀ ਦੀ ਫਸਲ ਵਿੱਚ ਕਾਲੇ  ਤੇਲੇ ਦੀ ਰੋਕਥਾਮ ਲਈ ਕਦੇ ਵੀ ਸਿੰਥੈਟਿਕ ਪੈਰਥਰਾਇਡ  ਕੀਟਨਾਸ਼ਕ ਜਿਵੇਂ ਸਾÂਪਿਰਮੈਥਾਰਿਨ, ਡੈਲਟਾਮੈਥਾਰਿਨ ਅਤੇ ਲੈਂਬਡਾ ਆਦਿ ਦਾ ਛਿੜਕਾਅ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਕੀਟਨਾਸ਼ਕ ਕਾਲੇ ਤੇਲੇ ਦੀ ਰੋਕਥਾਮ ਕਰਨ ਦੀ ਬਿਜਾਏ, ਉਸ ਦੀ ਗਿਣਤੀ  ਵਿੱਚ  ਵਾਧਾ  ਕਰਨ  ਵਿੱਚ  ਸਹਾਈ  ਹੁੰਦੀਆਂ ਹਨ। ਸ਼੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਬਾਸਮਤੀ  ਦੀ  ਬਰਾਮਦ  ਨੂੰ  ਉਤਸਾਹਿਤ ਕਰਨ ਲਈ ਐਸੀਫੇਟ , ਕਾਰਬੈਂਡਾਜ਼ਿਮ , ਥਾਈਮੀਥੋਕਸਮ , ਟਰਾਈਐਜੋਫਾਸ , ਬੂਪਰੋਫੈਜਿਨ , ਕਾਰਬੂਫੂਰੋਨ , ਪ੍ਰੋਪੀਕੋਨਾਜ਼ੋਲ, ਥਾਇਆਫਨੇਟ ਮੀਥਾਈਲ ਅਤੇ ਟ੍ਰਾਈਸਾਈਕਲਾਜ਼ੋਲ  ਦੀ  ਵਰਤੋਂ ਬਾਸਮਤੀ  ਦੀ ਫਸਲ ਉੱਪਰ ਵਰਤੋਂ ਨਾਂ ਕੀਤੀ ਜਾਵੇ। ਸੋਹਣ ਲਾਲ ਨੇ ਕਿਹਾ ਕਿ ਬਾਸਮਤੀ ਅਤੇ ਝੋਨੇ ਦੇ ਕੀੜਿਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।  

© 2016 News Track Live - ALL RIGHTS RESERVED