ਜ਼ਿਲ•ਾ ਪੱਧਰੀ 73ਵੇਂ ਆਜ਼ਾਦੀ ਦਿਵਸ ਲਈ ਫੂਲ ਡ੍ਰੈਸ ਰਿਹਰਸਲ

Aug 14 2019 02:09 PM
ਜ਼ਿਲ•ਾ ਪੱਧਰੀ  73ਵੇਂ ਆਜ਼ਾਦੀ ਦਿਵਸ  ਲਈ  ਫੂਲ ਡ੍ਰੈਸ ਰਿਹਰਸਲ

ਪਠਾਨਕੋ

ਜ਼ਿਲ•ੇ ਪਠਾਨਕੋਟ ਅੰਦਰ ਮਨਾਏ ਜਾ ਰਹੇ ਜ਼ਿਲ•ਾ ਪੱਧਰੀ  73ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਅਧੁਨਿਕ ਖੇਡ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਫੂਲ ਡ੍ਰੈਸ ਰਿਹਰਸਲ ਕੀਤੀ ਗਈ, ਜਿਸ ਵਿੱਚ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਵੀ ਰਿਹਰਸਲ ਕੀਤੀ ਗਈ। ਇਸ ਮੋਕੇ ਤੇ ਸ੍ਰੀ ਰਾਮਵੀਰ ਆਈ.ਏ.ਐਸ. ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪ੍ਰੇਡ ਦਾ ਨਿਰੀਖਣ ਕੀਤਾ ।  
ਇਸ ਮੋਕੇ ਤੇ ਵੱਖ ਵੱਖ ਸਕੂਲਾਂ ਦੇ ਐਨ.ਸੀ.ਸੀ. ਦੇ ਕੈਡਿਟਾਂ, ਖਿਡਾਰੀਆਂ, ਪੰਜਾਬ ਪੁਲਿਸ ਦੇ ਜਵਾਨਾਂ, ਆਰਮੀ ਬੈਂਡ, ਹੋਮ ਗਾਰਡ ਦੀ ਟੁਕੜੀ ਅਤੇ ਵੱਖ ਵੱਖ ਸਕੂਲਾਂ ਦੇ ਬੈਂਡ ਟੀਮਾਂ ਨੇ ਮਾਰਚ ਪਾਸਟ ਕੀਤਾ। ਇਸ ਤੋਂ ਇਲਾਵਾ ਪੀ.ਟੀ. ਸ਼ੋਅ, ਕੋਰੀਉਗ੍ਰਾਫੀ,  ਪਾਰਟੀਆਂ, ਗਿੱਧਾ ਅਤੇ ਭੰਗੜੇ ਦੀ ਵੀ ਰਿਹਰਸਲ ਕੀਤੀ ਗਈ।  
ਰਿਹਰਸਲ ਵਿੱਚ ਪੰਜਾਬ ਪੁਲਿਸ ਦੀ ਟੁਕੜੀ , ਹੋਮਗਾਰਡ, ਐਨ.ਸੀ.ਸੀ. ਸੀਨੀਅਰ ਡਿਵੀਜ਼ਨ ਅਤੇ ਐਨ.ਸੀ.ਸੀ. ਜੂਨੀਅਰ ਡਿਵੀਜਨ ਦੇ ਕੈਡਿਟਾਂ ਨੇ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਇਲਾਵਾ ਰਿਹਰਸਲ ਵਿੱਚ ਵੱਖ ਵੱਖ ਸਕੂਲਾਂ ਦੇ  ਬੈਂਡ ਨੇ ਵੀ ਮਾਰਚ ਪਾਸਟ ਕੀਤਾ। 
ਇਸ ਮੋਕੇ ਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਗਸਤ 2019 ਨੂੰ ਪਠਾਨਕੋਟ ਵਿਖੇ ਜ਼ਿਲ•ਾ ਪੱਧਰੀ ਆਜਾਦੀ ਦਿਵਸ ਸਮਾਗਮ ਜੋ ਅਧੁਨਿਕ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਰਾਸ਼ਟਰੀ ਝੰਡ•ਾ ਲਹਿਰਾਉਂਣ ਦੀ ਰਸਮ ਅਦਾ ਕਰਨਗੇ । ਉਨ•ਾਂ ਜਿਲ•ਾ ਨਿਵਾਸੀਆਂ ਅੱਗੇ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਰੋਹ ਵਿੱਚ ਹਾਜ਼ਰ ਹੋ ਕੇ ਸਮਾਰੋਹ ਦਾ ਅਨੰਦ ਪ੍ਰਾਪਤ ਕਰਨ।    

© 2016 News Track Live - ALL RIGHTS RESERVED