ਮਲਟੀਪਰਪਜ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਮਨਾਇਆ ਜਿਲ•ਾ ਪੱਧਰੀ ਦੇਸ ਦਾ 73ਵਾਂ ਆਜਾਦੀ ਦਿਹਾੜਾ

Aug 17 2019 02:03 PM
ਮਲਟੀਪਰਪਜ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਮਨਾਇਆ ਜਿਲ•ਾ ਪੱਧਰੀ ਦੇਸ ਦਾ 73ਵਾਂ ਆਜਾਦੀ ਦਿਹਾੜਾ


 

ਪਠਾਨਕੋਟ

ਸਥਾਨਕ ਮਲਟੀਪਰਪਜ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਜ਼ਿਲ•ਾ ਪੱਧਰ ਦਾ 73ਵਾਂ ਆਜ਼ਾਦੀ ਦਿਵਸ ਦਾ ਸਮਾਗਮ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਇਸ ਮੋਕੇ ਤੇ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸ. ਸੁਖਵਿੰਦਰ ਸਿੰਘ ਸਰਕਾਰੀਆ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਪ੍ਰੇਡ ਤੋਂ ਸਲਾਮੀ ਲਈ। 
ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸ. ਸੁਖਵਿੰਦਰ ਸਿੰਘ ਸਰਕਾਰੀਆ ਨੇ ਇਸ ਮੌਕੇ 'ਤੇ   ਸਭ ਤੋਂ ਪਹਿਲਾ 73ਵੇਂ ਆਜ਼ਾਦੀ ਦਿਵਸ ਮਨਾਉਣ ਲਈ ਇਕੱਤਰ ਹੋਏ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ, ਉਨ•ਾਂ ਕਿਹਾ ਕਿ ਗ਼ਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪਗੜੀ ਸੰਭਾਲ ਲਹਿਰ, ਭਾਰਤ ਛੱਡੋ ਅੰਦੋਲਨ ਵਰਗੇ ਸੰਘਰਸ਼ਾਂ ਬਦੌਲਤ ਹੀ 15 ਅਗਸਤ, 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ।ਇਹ ਦਿਹਾੜਾ ਸਾਨੂੰ ਸ਼ਹੀਦ ਸ੍ਰ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ੍ਰ: ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਦੇ ਬਲੀਦਾਨ ਨੂੰ ਸਿਜਦਾ ਕਰਨ ਅਤੇ ਉਨ••ਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਮੌਕਾ ਦਿੰਦਾ ਹੈ। ਉਨ•ਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਪ੍ਰਾਣਾਂ ਦੀ ਅਹੂਤੀ ਦੇਣ ਵਾਲਿਆਂ 'ਚੋਂ ਤਕਰੀਬਨ 80 ਫ਼ੀਸਦੀ ਪੰਜਾਬੀ ਸਨ। ਉਨ•ਾਂ ਵੱਲੋਂ ਦੇਸ਼ ਦੀਆਂ ਤਿੰਨੇ ਸੈਨਾਵਾਂ, ਨੀਮ ਫੌਜੀ ਬਲਾਂ ਅਤੇ ਪੁਲੀਸ ਦੇ ਜਵਾਨਾਂ ਨੂੰ ਸਲਾਮ ਕੀਤਾ। 
ਉਨ•ਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਾਲ ਭਰ ਤੋਂ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਨ•ਾਂ ਦੀ ਸਮਾਪਤੀ ਨਵੰਬਰ ਮਹੀਨੇ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਕਾਸ਼ ਪੁਰਬ ਸਬੰਧੀ 3462 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਕਰਤਾਰਪੁਰ ਸਾਹਿਬ ਲਾਂਘਾ ਖੁੱਲ•• ਰਿਹਾ ਹੈ, ਜਿਸ ਨਾਲ ਸਾਨੂੰ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਪਿੰਡਾਂ ਵਿੱਚ 550 ਬੂਟੇ ਲਾਏ ਜਾ ਰਹੇ ਹਨ। ਜਿਸ ਦੇ ਅਧੀਨ ਜ਼ਿਲ••ਾ ਪਠਾਨਕੋਟ ਦੇ 414 ਪਿੰਡਾਂ ਵਿੱਚ ਹੁਣ ਤੱਕ ਤਕਰੀਬਨ 2 ਲੱਖ ਤੋਂ ਵੱਧ ਬੂਟੇ ਲਗਾਏ ਗਏ ਹਨ ਅਤੇ ਜ਼ਿਲ•ੇ 'ਚ 65 ਨਾਨਕ ਬਗੀਚੀਆਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। 
ਉਨ•ਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਸੰਕਟ 'ਚੋਂ ਕੱਢਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਫਸਲੀ ਕਰਜ਼ਾ ਮੁਆਫੀ ਯੋਜਨਾ ਲਿਆਂਦੀ। ਹੁਣ ਤੱਕ ਪੰਜਾਬ ਸਰਕਾਰ ਵੱਲੋਂ 5.62 ਲੱਖ ਕਿਸਾਨਾਂ ਨੂੰ 4700 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ। ਇਸ ਸਕੀਮ ਤਹਿਤ ਕੁੱਲ 10.25 ਲੱਖ ਕਿਸਾਨਾਂ ਨੂੰ ਰਾਹਤ ਮਿਲੇਗੀ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੀਂਹ ਤੇ ਹੋਰ ਕੁਦਰਤੀ ਆਫ਼ਤਾਂ ਵਿੱਚ ਖਰਾਬ ਹੋਣ ਵਾਲੀਆਂ ਫਸਲਾਂ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 12000 ਰੁਪਏ ਕੀਤੀ ਗਈ ਹੈ, ਕਿਸਾਨਾਂ ਨੂੰ ਮੁਫ਼ਤ ਬਿਜਲੀ ਸਪਲਾਈ ਵੀ ਦਿੱਤੀ ਜਾ ਰਹੀ ਹੈ । ਉਨ•ਾਂ ਪਠਾਨਕੋਟ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪ੍ਰੇਰਨਾ ਸਦਕਾ ਫਸਲੀ ਰਹਿੰਦ ਖੂੰਹਦ ਨਾ ਸਾੜਨ ਦਾ ਫੈਸਲਾ ਕੀਤਾ, ਜਿਸ ਕਾਰਨ ਪਠਾਨਕੋਟ ਜ਼ਿਲ••ਾ ਸੂਬੇ ਦਾ ਸਭ ਤੋਂ ਘੱਟ ਪ੍ਰਦੂਸ਼ਿਤ ਜ਼ਿਲ••ਾ ਬਣਿਆ।
ਉਨ•ਾਂ ਕਿਹਾ ਕਿ  ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ••ੋਂ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਵਿਆਪਕ ਰਣਨੀਤਕ ਪ੍ਰੋਗਰਾਮ ਤਿਆਰ ਕੀਤਾ ਗਿਆ, ਜਿਸ ਤਹਿਤ ਵਿਸ਼ੇਸ਼ ਟਾਸਕ ਫੋਰਸ ਕਾਇਮ ਕੀਤੀ ਗਈ। 27 ਹਜ਼ਾਰ ਤੋਂ ਵੱਧ ਕੇਸ ਦਰਜ ਕਰਕੇ 33 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ ਅਤੇ ਉਨ•ਾਂ ਨੂੰ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਨ ਲਈ 'ਬੱਡੀ ਪ੍ਰੋਗਰਾਮ' ਸ਼ੁਰੂ ਕੀਤਾ ਗਿਆ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ•ਾਂ ਕਿਹਾ ਕਿ ਪਠਾਨਕੋਟ ਓਟ ਸੈਂਟਰ ਤੋਂ ਹੁਣ ਤੱਕ ਕਰੀਬ 530 ਨੋਜਵਾਨ ਆਪਣਾ ਇਲਾਜ ਕਰਵਾ ਕੇ ਨਸ਼ੇ ਨੂੰ ਛੱਡ ਚੁੱਕੇ ਹਨ। 
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉਪਰ ਚੁੱਕਣ ਲਈ 'ਪੜ••ੋ ਪੰਜਾਬ, ਪੜ•••ਾਓ ਪੰਜਾਬ' ਪ੍ਰਾਜੈਕਟ ਸ਼ੁਰੂ ਕੀਤਾ ਗਿਆ, ਸਿੱਖਿਆ ਵਿਭਾਗ ਵਿੱਚ ਬਦਲੀਆਂ ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਅਧਿਆਪਕਾਂ ਲਈ ਆਨਲਾਈਨ ਤਬਾਦਲਾ ਨੀਤੀ ਲਾਗੂ ਕੀਤੀ ਗਈ ।ਅਜਿਹੇ ਸੁਧਾਰਮੁਖੀ ਕਦਮਾਂ ਬਦੌਲਤ ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ (ਮਾਰਚ 2019) ਵਿੱਚ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਰਹੇ ਹਨ।ਉਨ•ਾਂ ਕਿਹਾ ਕਿ ਪਠਾਨਕੋਟ ਜ਼ਿਲ••ੇ ਵਿੱਚ 25.73 ਲੱਖ ਰੁਪਏ ਦੀ ਲਾਗਤ ਨਾਲ 6 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। 
ਉਨ•ਾਂ ਕਿਹਾ ਕਿ ਪੰਜਾਬ ਸਰਕਾਰ 20 ਅਗਸਤ, 2019 ਤੋਂ ਸਮੁੱਚੇ ਰਾਜ 'ਚ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਤਕਰੀਬਨ 43 ਲੱਖ ਪਰਿਵਾਰਾਂ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦੇ ਇਲਾਜ ਵਾਸਤੇ ਨਕਦੀ ਰਹਿਤ ਸਿਹਤ ਬੀਮੇ ਦੀ ਸਹੂਲਤ ਮਿਲੇਗੀ। ਜ਼ਿਲ•ਾ ਪਠਾਨਕੋਟ ਅੰਦਰ ਕਰੀਬ 85 ਹਜਾਰ ਪਰਿਵਾਰਾਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਜਾਣਗੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨ ਨੂੰ 500 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 750 ਰੁਪਏ ਕੀਤਾ ਗਿਆ, ਜਿਸ ਦਾ 20 ਲੱਖ ਲਾਭਪਾਤਰੀ ਲਾਭ ਉਠਾ ਰਹੇ ਹਨ। ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ 15000 ਰੁਪਏ ਤੋਂ ਵਧਾ ਕੇ 21000 ਰੁਪਏ ਕੀਤੀ ਗਈ ਹੈ। ਐਸ.ਸੀ. ਕਾਰਪੋਰੇਸ਼ਨ ਅਤੇ ਬੀ.ਸੀ. ਕਾਰਪੋਰੇਸ਼ਨ ਵੱਲੋਂ ਮਨਜ਼ੂਰ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ ਕੀਤੇ ਗਏ, ਜਿਸ ਦਾ 15,890 ਵਿਅਕਤੀਆਂ ਨੂੰ ਲਾਭ ਮਿਲਿਆ। ਉਨ•ਾਂ ਕਿਹਾ ਕਿ ਤੇਜ਼ਾਬ ਹਮਲੇ ਦੀਆਂ ਪੀੜਤ ਔਰਤਾਂ ਨੂੰ 8000 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾ ਰਿਹਾ ਹੈ। ਸੂਬੇ ਦੇ ਪੱਤਰਕਾਰਾਂ ਲਈ 12,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਗਿਆ। ਉਨ•ਾਂ ਕਿਹਾ ਕਿ ਜਿਲ•ਾ ਪਠਾਨਕੋਟ ਵਿੱਚ ਵੱਖ ਵੱਖ ਸਕੀਮਾਂ ਅਧੀਨ ਕਰੀਬ 54 ਹਜਾਰ ਲੋਕ ਪੈਂਨਸਨ ਪ੍ਰਾਪਤ ਕਰ ਰਹੇ ਹਨ। 
       ਉਨ•ਾਂ ਕਿਹਾ ਕਿ ਸੂਬੇ ਦੀ ਤੰਦਰੁਸਤੀ ਅਤੇ ਸੂਬਾ ਵਾਸੀਆਂ ਦੀ ਸਿਹਤਯਾਬੀ ਲਈ ਸਰਕਾਰ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਨਾਂ ਦਾ ਇਕ ਨਿਵੇਕਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਤਾਂ ਜੋ ਪੰਜਾਬ ਦੇ ਹਵਾ, ਪਾਣੀ ਅਤੇ ਧਰਤੀ ਨੂੰ ਪ੍ਰਦੂਸ਼ਣ ਰਹਿਤ ਅਤੇ ਨਰੋਆ ਬਣਾਇਆ ਜਾ ਸਕੇ ਅਤੇ ਇਕ ਸਿਹਤਮੰਦ ਭਵਿੱਖ ਦੀ ਸਿਰਜਣਾ ਕੀਤੀ ਜਾ ਸਕੇ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਠਾਨਕੋਟ ਜ਼ਿਲ•ੇ 'ਚ ਤਕਰੀਬਨ 3 ਲੱਖ ਤੋਂ ਵੱਧ ਪੌਦੇ ਲਗਾਏ ਗਏ ।ਪਠਨਾਕੋਟ ਜ਼ਿਲ•ੇ ਦੇ ਵਾਸੀਆਂ ਨੂੰ ਸਾਫ ਪਾਣੀ ਮੁਹੱਈਆ ਕਰਾਉਣ ਲਈ 12 ਕਰੋੜ ਖਰਚ ਕੇ ਕਰੀਬ 21 ਸਥਾਨਾਂ 'ਤੇ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਸਰਕਾਰ ਨੇ ਆਟਾ ਦਾਲ ਸਕੀਮ ਅਧੀਨ ਨੀਲੇ ਕਾਰਡਾਂ ਨੂੰ ਨਵੇਂ ਸਮਾਰਟ ਕਾਰਡ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਇਸ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚ ਸਕੇ। ਇਸ ਯੋਜਨਾ ਤਹਿਤ ਸੂਬੇ 'ਚ ਕੁੱਲ 1,37,24,675 ਲਾਭਪਾਤਰੀ ਹਨ। ਜਿਲ•ਾ ਪਠਾਨਕੋਟ ਅੰਦਰ 83582 ਪਰਿਵਾਰਾਂ ਦੇ ਰਾਸਨ ਕਾਰਡ ਬਣਾਏ ਗਏ ਹਨ ਇਨ•ਾਂ ਲਾਭ ਪਾਤਰੀ ਪਰਿਵਾਰਾਂ ਨੂੰ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਣਕ ਦਿੱਤੀ ਜਾਂਦੀ ਹੈ। 
ਉਨ•ਾਂ ਦੱਸਿਆ ਕਿ ਸੂਬੇ ਵਿੱਚੋਂ ਬੇਰੋਜ਼ਗਾਰੀ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਾਉਣ ਲਈ ਸਰਕਾਰ ਵੱਲੋਂ 'ਘਰ ਘਰ ਰੋਜ਼ਗਾਰ ਤੇ ਕਾਰੋਬਾਰ' ਯੋਜਨਾ ਸ਼ੁਰੂ ਕੀਤੀ ਗਈ, ਜਿਸ ਤਹਿਤ ਹਰੇਕ ਜ਼ਿਲ•ੇ 'ਚ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਖੋਲ••ੇ ਗਏ ਹਨ। ਉਨ•ਾਂ ਕਿਹਾ ਕਿ ਸਾਡੀ ਸਰਕਾਰ ਨੇ ਹੁਣ ਤੱਕ 9 ਲੱਖ ਤੋਂ ਵੱਧ ਨੌਜਵਾਨਾਂ ਦੀ ਰੋਜ਼ਗਾਰ ਹਾਸਲ ਕਰਨ ਅਤੇ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਿੱਚ ਮਦਦ ਕੀਤੀ। ਇਸ ਤੋਂ ਇਲਾਵਾ 40 ਹਜ਼ਾਰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ। ਉਨ•ਾਂ ਕਿਹਾ ਕਿ 5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ,2019 ਤੱਕ ਲਾਇਆ ਜਾਵੇਗਾ, ਜਿਸ ਤਹਿਤ ਨੌਜਵਾਨਾਂ ਨੂੰ ਨਿੱਜੀ ਖੇਤਰ ਵੱਲੋਂ ਕਰੀਬ 2 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਕਰੀਬ 1 ਲੱਖ ਨੌਜਵਾਨਾਂ ਦੀ ਸਵੈ-ਰੋਜ਼ਗਾਰ 'ਚ ਮਦਦ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਪਠਾਨਕੋਟ ਜ਼ਿਲ••ੇ 'ਚ ਇਸ ਸਾਲ ਹੁਣ ਤੱਕ 14 ਰੋਜ਼ਗਾਰ ਮੇਲੇ ਲਗਾ ਕੇ ਤਕਰੀਬਨ 1500 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਇਆ ਗਿਆ ਹੈ।
ਉਨ•ਾਂ ਨੇ ਇਸ ਮੌਕੇ 'ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਇਕਲ, ਵੀਹਲ ਚੇਅਰਾਂ ਅਤੇ ਲੋੜਵੰਦ ਗਰੀਬ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ•ਾਂ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ, ਉੱਘੇ ਸਮਾਜ ਸੇਵਕਾਂ, ਵੱਖ ਵੱਖ ਖੇਤਰਾਂ ਵਿੱਚ ਮਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਚੰਗਾ ਕੰਮ ਕਰਨ ਵਾਲੇ ਮੁਲਾਜਮਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ 'ਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।  ਸੱਭਿਆਚਾਰਕ ਅਤੇ ਮਾਰਚ ਪਾਸਟ ਵਿੱਚੋਂ ਪਹਿਲੇ , ਦੂਸਰੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਸਕੂਲਾਂ ਆਦਿ ਨੂੰ ਸਨਮਾਨਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ  ਦੀਪਕ ਹਿਲੋਰੀਆ ਐਸ.ਐਸ.ਪੀ. ਪਠਾਨਕੋਟ, ਬਲਰਾਜ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਤੇਜਵਿੰਦਰ ਸਿੰਘ ਜਿਲ•ਾ ਤੇ ਸ਼ੈਸਨ ਜੱਜ ਪਠਾਨਕੋਟ, ਵਿਧਾਇਕ ਪਠਾਨਕੋਟ ਅਮਿਤ ਵਿੱਜ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਦਿਨੇਸ਼ ਸਿੰਘ ਬੱਬੂ ਵਿਧਾਇਕ ਹਲਕਾ ਸੁਜਾਨਪੁਰ, ਪ੍ਰਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ,  ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਸੰਜੀਵ ਤਿਵਾੜੀ ਵਣ ਮੰਡਲ ਅਫਸ਼ਰ , ਸਾਬਕਾ ਮੰਤਰੀ ਮਾਸਟਰ ਮੋਹਣ ਲਾਲ, ਕੌਸਲਰ ਗਨੇਸ ਕੁਮਾਰ ਵਿੱਕੀ, ਚਰਨਜੀਤ ਸਿੰਘ ਹੈਪੀ, ਇਸ ਤੋਂ ਇਲਾਵਾ ਜ਼ਿਲ•ੇ ਦੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪੱਤਵੰਤੇ ਸ਼ਹਿਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਸਮਾਰੋਹ ਦੇ ਅੰਤ ਵਿੱਚ ਜਿਲ•ਾ ਪ੍ਰਸਾਸਨ ਵੱਲੋਂ ਮੁੱਖ ਮਹਿਮਾਨ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸ. ਸੁਖਵਿੰਦਰ ਸਿੰਘ ਸਰਕਾਰੀਆ ਜੀ ਨੂੰ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ , ਸ੍ਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਅਤੇ ਹੋਰ ਅਧਿਕਾਰੀਆਂ ਵੱਲੋਂ ਯਾਦਗਾਰ ਚਿੰਨ• ਦੇ ਕੇ ਸਨਮਾਨਤ ਕੀਤਾ ਗਿਆ। 

© 2016 News Track Live - ALL RIGHTS RESERVED