ਬੀ. ਐਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Aug 20 2019 02:54 PM
ਬੀ. ਐਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਪਠਾਨਕੋਟ

ਸ਼੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦਾ ਬੀ. ਐਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਬੀ. ਐਸ. ਸੀ. ਐਫ. ਡੀ. ਚੌਥੇ ਸਮੈਸਟਰ ਦੀ ਵਿਦਿਆਰਥਣ ਸਰਗਮ ਅਤੇ ਮੋਹਨੀ ਸ਼ਰਮਾ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਪਿੰ੍ਰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਹੋਣਹਾਰ ਵਿਦਿਆਰਥਣਾਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਅੱਗੇ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

© 2016 News Track Live - ALL RIGHTS RESERVED