ਆਯੂਸਮਾਨ ਸਿਹਤ ਬੀਮਾ ਯੋਜਨਾ ਦਾ ਜ਼ਿਲ•ਾ ਪੱਧਰੀ ਸਮਾਗਮ

Aug 21 2019 02:42 PM
ਆਯੂਸਮਾਨ ਸਿਹਤ ਬੀਮਾ ਯੋਜਨਾ ਦਾ ਜ਼ਿਲ•ਾ ਪੱਧਰੀ ਸਮਾਗਮ

ਪਠਾਨਕੋਟ

ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਆਯੂਸਮਾਨ ਸਿਹਤ ਬੀਮਾ ਯੋਜਨਾ ਦਾ ਜ਼ਿਲ•ਾ ਪੱਧਰੀ ਸਮਾਗਮ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਗਿਆ। ਜਿਸ ਸਮਾਰੋਹ ਵਿੱਚ ਸਭ ਤੋਂ ਪਹਿਲਾਂ ਸ੍ਰੀ ਰਾਮਵੀਰ ਆਈ.ਏ.ਐਸ. ਡਿਪਟੀ ਕਮਿਸਨਰ ਪਠਾਨਕੋਟ ਅਤੇ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਸਵਰਗੀ ਸ੍ਰੀ ਰਾਜੀਵ ਗਾਂਧੀ ਜੀ ਨੂੰ ਸਰਧਾਂ ਸੁਮਨ ਭੇਂਟ ਕਰਕੇ ਸਮਾਰੋਹ ਦੀ ਸੁਰੂਆਤ ਕੀਤੀ । ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਮਵੀਰ ਡਿਪਟੀ ਕਮਿਸਨਰ ਪਠਾਨਕੋਟ, ਸ. ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਸੰਜੀਵ ਬੈਂਸ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਅਨਿਲ ਵਿੱਜ ਸਾਬਕਾ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਂਸ.ਐਮ.ਓ. ਪਠਾਨਕੋਟ, ਡਾ. ਅਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ ਅਤੇ ਹੋਰ ਪਾਰਟੀ ਕਾਰਜਕਰਤਾ ਅਤੇ ਵਿਭਾਗੀ ਅਧਿਕਾਰੀ ਹਾਜਰ ਸਨ।
   ਇਸ ਮੋਕੇ ਤੇ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ੍ਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਜ਼ਿਲ•ੇ ਅੰਦਰ ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਮੁੱਖ ਮੰਤਰੀ ਪੰਜਾਬ ਵੱਲੋਂ ਐਸ:ਏ:ਐਸ ਨਗਰ ਤੋਂ ਕੀਤੀ ਗਈ ਸ਼ੁਰੂਆਤ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮੰਤਵ ਸੂਬੇ ਦੇ ਗ਼ਰੀਬ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਯੋਜਨਾ ਨਾਲ ਵੱਧ ਤੋਂ ਵੱਧ ਲੋਕਾਂ ਦੀ ਆਰਥਿਕ ਜਾਂ ਸਮਾਜਿਕ ਸਥਿਤੀ ਨੂੰ ਇੱਕ ਤਰਫ ਰੱਖ ਕੇ ਉਨ•ਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨਾ ਹੈ।
ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਜਿਲੇ• ਅੰਦਰ ਤਕਰੀਬਨ 85 ਹਜਾਰ ਪਰਿਵਾਰਾਂ ਨੂੰ ਲਾਭ ਮਿਲੇਗਾ ਅਤੇ ਇਨ•ਾਂ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਸਲਾਨਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਜਿਲੇ• ਅੰਦਰ ਸੂਚੀਬੱਧ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਇਨ•ਾਂ ਲਾਭਪਾਤਰੀਆਂ ਦਾ ਮੁਫ਼ਤ ਇਲਾਜ ਹੋਵੇਗਾ। ਉਨ•ਾਂ  ਦੱਸਿਆ ਕਿ ਇਸ ਸਕੀਮ ਅਧੀਨ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿਚ ਹੋਣ ਵਾਲੇ ਅਪ੍ਰੇਸ਼ਨ ਤੇ ਸਰਜਰੀਆਂ ਦੇ ਪੈਕੇਜ ਸ਼ਾਮਲ ਹਨ। ਇਸ ਯੋਜਨਾ ਦੇ ਤਹਿਤ ਪਰਿਵਾਰਕ ਮੈਂਬਰਾ ਦੀ ਗਿਣਤੀ, ਉਮਰ ਦੀ ਕੋਈ ਸੀਮਾ ਨਹੀਂ ਹੈ।
   ਸ੍ਰੀ ਰਾਮਵੀਰ ਡਿਪਟੀ ਕਮਿਸਨਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਪਰਿਵਾਰ ਜੋ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਡਾਟਾ ਵਿੱਚ ਸ਼ਾਮਲ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਕਿਸਾਨ ਪਰਿਵਾਰ (ਜੇ ਫਾਰਮ ਧਾਰਕ), ਉਸਾਰੀ ਭਲਾਈ ਬੋਰਡ, ਪੰਜਾਬ ਕੋਲ ਰਜਿਸਟਰਡ ਉਸਾਰੀ ਕਾਮੇ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦਾ ਈ ਕਾਰਡ ਬਣਾਉਣ ਲਈ ਅਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ ਅਤੇ ਰਜਿਸਟਰਡ ਕਾਰਡ ਉਸਾਰੀ ਕਾਮਿਆਂ ਲਈ ਜਰੂਰੀ ਹੈ।  ਉਨ•ਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 104  ਜਾਰੀ ਕੀਤਾ ਗਿਆ ਹੈ ਅਤੇ ਇਹ ਸਕੀਮ ਅੱਜ ਤੋਂ ਪੂਰੇ ਪੰਜਾਬ ਵਿੱਚ ਸ਼ੁਰੂ ਹੋ ਗਈ ਹੈ। ਉਨ•ਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਆਪਣਾ ਈ ਕਾਰਡ ਜਰੂਰ ਬਣਾਉਣ।

© 2016 News Track Live - ALL RIGHTS RESERVED