ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ:) ਸੰਜੀਵ ਗੌਤਮ ਨੇ ਆਪਣਾ ਚਾਰਜ ਸੰਭਾਲ ਲਿਆ

Aug 21 2019 02:47 PM
ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ:) ਸੰਜੀਵ ਗੌਤਮ ਨੇ ਆਪਣਾ ਚਾਰਜ ਸੰਭਾਲ ਲਿਆ

ਪਠਾਨਕੋਟ,

ਜ਼ਿਲ੍ਹਾ ਪਠਾਨਕੋਟ ਦੇ ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ:) ਸੰਜੀਵ ਗੌਤਮ ਨੇ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸਹਾਇਕ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਵੱਖ-ਵੱਖ ਸਕੂਲਾਂ ਤੋਂ ਆਏ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੰੂ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਗੌਤਮ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਜ਼ਿਲ੍ਹਾ ਪਠਾਨਕੋਟ ਵਿਚ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੰੂ ਵਧੀਆ ਸਿੱਖਿਆ ਮਿਲੇ | ਉਨ੍ਹਾਂ ਨੰੂ ਸਾਰੀਆਂ ਸਹੂਲਤਾਂ ਪ੍ਰਾਪਤ ਹੋਣ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੁਧਾਰ ਲਈ ਕਾਫ਼ੀ ਠੋਸ ਕੰਮ ਕੀਤੇ ਜਾ ਰਹੇ ਹਨ | ਜਿਸ ਤਹਿਤ ਸਰਕਾਰੀ ਸਕੂਲਾਂ ਨੰੂ ਸਮਾਰਟ ਸਕੂਲ ਦੇ ਰੂਪ 'ਚ ਵਿਕਸਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਵਿਚ ਬੱਚਿਆਂ ਨੰੂ ਬਿਹਤਰੀਨ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਸਿੱਖਿਆ ਦੀਆਂ ਨਵੀਨ ਵਿਧੀਆਂ ਦੇ ਰਾਹੀਂ ਬੱਚਿਆਂ ਨੰੂ ਸਿੱਖਿਅਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਪੂਰੀ ਕੋਸ਼ਿਸ਼ ਰਹੇਗੀ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਨੰੂ ਸਮਾਰਟ ਸਕੂਲਾਂ 'ਚ ਵਿਕਸਿਤ ਕੀਤਾ ਜਾਵੇ ਅਤੇ ਜ਼ਿਆਦਾ ਤੋਂ ਜ਼ਿਆਦਾ ਬੱਚਿਆਂ ਨੰੂ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਦਿਵਾਇਆ ਜਾਵੇ | ਬੱਚੇ ਸਰਕਾਰ ਵਲੋਂ ਚਲਾਈਆਂ ਯੋਜਨਾਵਾਂ ਦਾ ਲਾਭ ਲੈ ਸਕਣ | ਇਸ ਮੌਕੇ ਸਹਾਇਕ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ:) ਬਲਦੇਵ ਰਾਜ, ਸਹਾਇਕ ਡੀ.ਈ.ਓ. (ਐਲੀ:) ਸੁਰਿੰਦਰ ਕੁਮਾਰ, ਪਿ੍ੰਸੀਪਲ ਰਾਮ ਮੂਰਤੀ ਸ਼ਰਮਾ, ਪ੍ਰੀਤਿੰਦਰ ਸਿੰਘ, ਰਾਮ ਦਿੱਤਾ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਹਿਲ ਸਿੰਘ, ਕੁਲਵਿੰਦਰ ਸਿੰਘ, ਪ੍ਰਵੀਨ ਸਿੰਘ, ਸੁਰਿੰਦਰ ਸਿੰਘ, ਪਿ੍ੰਸੀਪਲ ਬਲਵਿੰਦਰ ਸੈਣੀ, ਨੀਲਮ ਸ਼ਰਮਾ, ਅਮਰੀਕ ਸਿੰਘ, ਨਿਤੇਸ਼ ਕੁਮਾਰ, ਮਲਕੀਤ ਸਿੰਘ, ਧੀਰਜ ਕੁਮਾਰ, ਰਾਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ |

© 2016 News Track Live - ALL RIGHTS RESERVED