ਪਠਾਨਕੋਟ
ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸਥਾਨਕ ਟਰਾਂਸਪੋਰਟ ਦਫ਼ਤਰ ਵਿਖੇ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਕੈਂਪ ਲਗਾ ਕੇ 18 ਵਿਦਿਆਰਥੀਆਂ ਦੇ ਪੱਕੇ ਡਰਾਈਵਿੰਗ ਲਾਇਸੰਸ ਬਣਵਾਏ ਗਏ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਪੱਕੇ ਡਰਾਈਵਿੰਗ ਲਾਇਸੰਸ ਬਣਾਉਣ ਲਈ ਕਾਗ਼ਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਅੱਜ ਵਿਦਿਆਰਥੀਆਂ ਦੇ ਲਾਇਸੰਸ ਬਣੇ ਹਨ ਜੋ ਕਿ ਆਉਂਦੇ ਦਿਨਾਂ ਵਿਚ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ | ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ | ਇਸ ਮੌਕੇ ਦੀਪਕ, ਨੀਰਜ, ਮਨੋਜ, ਅਵਤਾਰ ਅਬਰੋਲ, ਤਰਲੋਕ ਤੇ੍ਰਹਨ ਆਦਿ ਹਾਜ਼ਰ ਸਨ |