ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਮਤਿ ਸਮਾਗਮ

Aug 26 2019 03:48 PM
ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ  ਗੁਰਮਤਿ ਸਮਾਗਮ

ਪਠਾਨਕੋਟ

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਦੌਲਤਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਸੁਚੱਜੇ ਢੰਗ ਨਾਲ ਕੀਤੀ | ਗਿਆਨੀ ਜਸਵਿੰਦਰ ਸਿੰਘ ਨੇ ਸੰਗਤਾਂ ਨੂੰ ਪ੍ਰਮਾਤਮਾ ਦਾ ਨਾਮ ਸਿਮਰਨ ਕਰਨ, ਹੱਥੀਂ ਕੰਮ ਕਰਨ, ਗ਼ਰੀਬ, ਮਜਲੂਮਾਂ ਤੇ ਜ਼ਰੂਰਤਮੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ | ਉਪਰੰਤ ਭਾਈ ਜਸ਼ਨਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਅੰਤ ਵਿਚ ਗੁਰੂ ਜੀ ਦਾ ਅਤੁੱਟ ਲੰਗਰ ਸੰਗਤਾਂ ਵਿਚ ਵਰਤਾਇਆ ਗਿਆ | ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਨੌਜਵਾਨਾਂ ਨੂੰ ਨਸ਼ੇ ਤੇ ਪਤਿਤਪੁਣੇ ਦਾ ਤਿਆਗ ਕਰਕੇ ਪ੍ਰਮਾਤਮਾ ਨਾਲ ਜੁੜਨ ਦੀ ਅਪੀਲ ਕੀਤੀ | ਇਸ ਦੌਰਾਨ ਕਥਾਵਾਚਕ ਤੇ ਰਾਗੀ ਜਥੇ ਨੂੰ ਸੰਸਥਾ ਵਲੋਂ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਬੁਲਾਰਾ ਮਾਸਟਰ ਚੰਨਣ ਸਿੰਘ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ, ਕੁਲਵੰਤ ਕੌਰ, ਭਾਈ ਬਲਕਾਰ ਸਿੰਘ, ਜਸਵੰਤ ਕੌਰ ਜੌਹਲ, ਡੀ.ਐਸ.ਪੀ. ਹਜ਼ੂਰਾ ਸਿੰਘ, ਸਹਾਇਕ ਬੁਲਾਰਾ ਪਰਮਜੀਤ ਸਿੰਘ, ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ, ਗੁਰਸ਼ਰਨ ਸਿੰਘ, ਡਾ: ਬਲਬੀਰ ਸਿੰਘ, ਗਿਆਨ ਸਿੰਘ ਛਾਬੜਾ, ਰਵਿੰਦਰ ਕੌਰ ਛਾਬੜਾ, ਗੁਰਮੀਤ ਸਿੰਘ, ਸੰਨੀ ਸਿੰਘ, ਰਤਨ ਸਿੰਘ, ਕਮਲੇਸ਼ ਕੌਰ, ਰਣਜੀਤ ਸਿੰਘ, ਐਡਵੋਕੇਟ ਜਗਦੀਸ਼ ਸਿੰਘ ਸੈਣੀ, ਦਰਸ਼ਨ ਕੌਰ, ਮਨਮੋਹਨ ਸਿੰਘ ਕੇਸਰ, ਸੁਰਜੀਤ ਸਿੰਘ, ਮੈਨੇਜਰ ਸੋਹਣ ਸਿੰਘ, ਜੋਗਿੰਦਰ ਸਿੰਘ, ਕੰਵਲਜੀਤ ਸਿੰਘ, ਗਿਆਨ ਸਿੰਘ, ਸਰਦੂਲ ਸਿੰਘ, ਗੁਰਜੀਤ ਸਿੰਘ, ਰਣਜੀਤ ਕੌਰ, ਸੁਰਿੰਦਰ ਸਿੰਘ, ਭੁਪਿੰਦਰ ਕੌਰ, ਹਰਦੇਵ ਸਿੰਘ, ਤੇਜਵਿੰਦਰ ਸਿੰਘ, ਦਵਿੰਦਰ ਸਿੰਘ ਬਾਬਾ, ਤੇਜਿੰਦਰ ਸਿੰਘ, ਸਰਬਜੀਤ ਕੌਰ, ਪਰਮਜੀਤ ਕੌਰ, ਹਰਭਜਨ ਸਿੰਘ, ਹਰਬੀਰ ਸਿੰਘ, ਜਗਤ ਰਾਮ, ਮੁਖ਼ਤਿਆਰ ਸਿੰਘ, ਮਦਨ ਸਿੰਘ, ਨਰਿੰਦਰ ਸਿੰਘ ਖ਼ਾਲਸਾ, ਗੁਰਦਿਆਲ ਸਿੰਘ ਕਲੇਰ, ਰਣਜੀਤ ਸਿੰਘ ਖ਼ਾਲਸਾ, ਜੋਗਿੰਦਰ ਸਿੰਘ ਜੇ.ਈ, ਸੁਰਿੰਦਰ ਸਿੰਘ ਮਠਾਰੂ, ਰਾਮ ਕੌਰ, ਸਰਬਜੀਤ ਕੌਰ, ਅਮਨਪ੍ਰੀਤ ਸਿੰਘ, ਪ੍ਰਭਦੀਪ ਕੌਰ, ਜਗਰੀਤ ਕੌਰ, ਨਿਸ਼ਾਨ ਸਿੰਘ ਖ਼ਾਲਸਾ, ਜ਼ੋਰਾਵਰ ਸਿੰਘ, ਨਿਰਮਲਜੀਤ ਕੌਰ ਕਲੇਰ, ਪਰਮਜੀਤ ਕੌਰ ਕਲੇਰ, ਅਰਜਨ ਸਿੰਘ, ਗੁਰਦਿਆਲ ਸਿੰਘ ਢਿੱਲੋਂ, ਪੁਸ਼ਪਾ ਦੇਵੀ, ਸਤਵਿੰਦਰ ਕੌਰ, ਭਾਈ ਦਾਤਾਰ ਸਿੰਘ, ਬਲਬੀਰ ਸਿੰਘ ਖ਼ਾਲਸਾ, ਸੁਰਿੰਦਰ ਕੌਰ ਪੱਡਾ, ਪ੍ਰਕਾਸ਼ ਕੌਰ, ਤਰਲੋਕ ਸਿੰਘ, ਗੁਰਦੀਪ ਸਿੰਘ, ਜਗਦੇਵ ਸਿੰਘ ਸੰਧੂ, ਗੁਰਦੇਵ ਸਿੰਘ ਕਾਹਲੋਂ, ਹਰਦੇਵ ਸਿੰਘ ਕਾਹਲੋਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |

© 2016 News Track Live - ALL RIGHTS RESERVED