ਜ਼ਿਲ੍ਹਾ ਪ੍ਰਸ਼ਾਸ਼ਨ, ਬੀ.ਐਲ.ਓਜ਼., ਸੁਪਰਵਾਈਜਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ

Aug 27 2019 05:09 PM
ਜ਼ਿਲ੍ਹਾ ਪ੍ਰਸ਼ਾਸ਼ਨ, ਬੀ.ਐਲ.ਓਜ਼., ਸੁਪਰਵਾਈਜਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ

 

ਪਠਾਨਕੋਟ 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਜੀ ਨੇ ਜ਼ਿਲ੍ਹਾ ਪਠਾਨਕੋਟ ਵਿਚਲੇ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਦੀ ਆਮ ਜਨਤਾ ਦੇ ਨਾਮ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਮਿਤੀ 01 ਸਤੰਬਰ, 2019 ਤੋਂ 30 ਸਤੰਬਰ, 2019 ਤੱਕ ਜ਼ਿਲ੍ਹੇ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ਅੰਦਰ ਬੀ.ਐਲ.ਓਜ. ਵੱਲੋਂ ਡੋਰ-ਟੂ-ਡੋਰ ਸਰਵੇ ਕਰਵਾਇਆ ਜਾਵੇਗਾ ਜਿਸ ਤਹਿਤ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿੰਦੇ ਵਿਅਕਤੀਆਂ, ਮਰ ਚੁੱਕੇ ਜਾਂ ਸ਼ਿਫਟ ਹੋ ਚੁੱਕੇ ਵੋਟਰਾਂ ਅਤੇ ਵੋਟਰਾਂ ਦੇ ਵੇਰਵਿਆਂ ਨੂੰ ਦਰੁਸਤ ਕਰਨ ਸਬੰਧੀ ਸੂਚਨਾਂ ਬੀ.ਐਲ.ਓ. ਵਰਕਿੰਗ ਕਾਪੀ ਵਿੱਚ ਇਕੱਤਰ ਕੀਤੀ ਜਾਵੇਗੀ | ਡੋਰ-ਟੂ-ਡੋਰ ਸਰਵੇ ਦੌਰਾਨ ਵੀ.ਆਈ.ਪੀ. ਵੋਟਰ (੍ਸਾਂਸਦ, ਵਿਧਾਇਕ ਕਲਾ/ਸਭਿਆਚਾਰ ਪੱਤਰਕਾਰੀ, ਖੇਡਾਂ, ਜੁਡੀਸ਼ਰੀ ਦੇ ਮੈਂਬਰ ਅਤੇ ਪਬਲਿਕ ਸਰਵਿਸਸ ਆਦਿ) ਨੂੰ ਵੋਟਰ ਸੂਚੀ ਵਿੱਚ ਮਾਰਕ ਕੀਤਾ ਜਾਵੇਗਾ ਅਤੇ ਦਿਵਿਆਂਗ ਵੋਟਰਾਂ ਦੀ ਪਹਿਚਾਣ ਵੀ ਕੀਤੀ ਜਾਵੇਗੀ |
        ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੀ.ਐਲ.ਓਜ਼ ਵੱਲੋਂਾ ਮਿਤੀ 01 ਸਤੰਬਰ, 2019 ਤੋਂ 30 ਸਤੰਬਰ, 2019 ਤੱਕ ਕਰਵਾਏ ਜਾਣ ਵਾਲੇ ਡੋਰ-ਟੂ-ਡੋਰ ਸਰਵੇ ਦੌਰਾਨ ਲੌੜੀਂਦੇ ਦਸਤਾਵੇਜ਼ (ਭਾਰਤੀ ਪਾਸਪੋੋਰਟ, ਡਰਾਇਵਿੰਗ ਲਾਇਸੈਂਸ, ਅਧਾਰ ਕਾਰਡ, ਰਾਸ਼ਨ ਕਾਰਡ, ਸਰਕਾਰੀ/ਅਰਧ ਸਰਕਾਰੀ ਕਰਮਚਾਰੀਆਂ ਨੂੰ ਜਾਰੀ ਆਈ.ਡੀ. ਕਾਰਡ, ਬੈਂਕ ਪਾਸਬੁੱਕ, ਕਿਸਾਨ ਪਹਿਚਾਣ ਪੱਤਰ) ਆਦਿ ਦਿਖਾ ਕੇ ਆਪਣੇ ਵੇੇਰਵਿਆਂ ਨੂੰ ਵੈਰੀਫਾਈ ਕਰਵਾਉਣ ਤਾਂ ਜੋ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਬਣਾਇਆ ਜਾ ਸਕੇ |
ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੀ ਪਾਰਟੀ ਨਾਲ ਸਬੰਧਤ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਨ ਤਾਂ ਜੋ ਬੀ.ਐਲ.ਏਜ. ਦੇ ਸਹਿਯੋਗ ਨਾਲ ਡੋਰ-ਟੂ-ਡੋਰ ਟੂ ਸਰਵੇ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਪ੍ਰੋਗਰਾਮ ਦੌਰਾਨ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ | ਊਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ, ਬੀ.ਐਲ.ਓਜ਼., ਸੁਪਰਵਾਈਜਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕੀਤਾ ਜਾ ਸਕੇ |  

 

© 2016 News Track Live - ALL RIGHTS RESERVED