ਜਿ੍ਹਲਾ ਅਤੇ ਸੈਸਨ ਜੱਜ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਦੌਰਾ

Aug 30 2019 04:30 PM
ਜਿ੍ਹਲਾ ਅਤੇ ਸੈਸਨ ਜੱਜ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਦੌਰਾ

 

 

ਪਠਾਨਕੋਟ
ਅੱਜ ਮਿਤੀ 30.08 |2019 ਨੂੰ  ਡਾ. ਤੇਜਵਿੰਦਰ ਸਿੰਘ, ਜਿ੍ਹਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ |
        ਇਸ ਮੌਕੇ  ਡਾ. ਤੇਜਵਿੰਦਰ ਸਿੰਘ, ਜਿ੍ਹਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿੱਤਾ | ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ | ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ |

 

© 2016 News Track Live - ALL RIGHTS RESERVED