ਸਹਿਰ ਅੰਦਰ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਸ੍ਰੀ ਅਮਿਤ ਵਿੱਜ ਨੇ ਲੋਕ ਨਿਰਮਾਣ ਵਿਭਾਗ ਨਾਲ ਕੀਤੀ ਵਿਸ਼ੇਸ ਮੀਟਿੰਗ

Sep 02 2019 12:24 PM
ਸਹਿਰ ਅੰਦਰ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਸ੍ਰੀ ਅਮਿਤ ਵਿੱਜ ਨੇ ਲੋਕ ਨਿਰਮਾਣ ਵਿਭਾਗ ਨਾਲ ਕੀਤੀ ਵਿਸ਼ੇਸ ਮੀਟਿੰਗ


 

ਪਠਾਨਕੋਟ:

ਪੰਜਾਬ ਸਰਕਾਰ ਵੱਲੋਂ ਹਲਕਾ ਪਠਾਨਕੋਟ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਸਹਿਰ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਆਪਣੇ ਦਫਤਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਨ ਮਗਰੋਂ ਕੀਤਾ | ਇਸ ਮੋਕੇ ਤੇ ਸਰਵਸ੍ਰੀ ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ, ਨਰੇਸ ਕੁਮਾਰ ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਆਦਿ ਹਾਜ਼ਰ ਸਨ |
         ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਚੱਕੀ ਰੇਲਵੇ ਸਟੇਸ਼ਨ ਵਿਖੇ ਬਣਾਏ ਜਾਣ ਵਾਲੇ ਆਰ.ਓ.ਬੀ. ਤੋਂ ਇਲਾਵਾ ਰੇਲਵੇ ਫਾਟਕ ਦੇ ਹੇਠਾ ਇੱਕ ਰਸਤਾ ਵੀ ਕੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨਾਲ ਇਸ ਮਾਰਗ ਤੇ ਆਉਂਣ ਜਾਣ ਵਾਲੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਚਲਦੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ  | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਲੂੰਗਾ ਵਿਖੇ ਬ ਣਾਏ ਜਾਣ ਵਾਲੇ ਆਰ.ਯੂ.ਬੀ. ਦਾ ਵੀ ਜਲਦੀ ਕੰਮ ਸੁਰੂ ਕੀਤਾ ਜਾਵੇਗਾ | ਉਨ੍ਰਾਂ ਕਿਹਾ ਕਿ ਇਨ੍ਹਾਂ ਦੋਨੋ ਕਾਰਜਾਂ ਨੂੰ ਲੈ ਕੇ ਰੇਲਵੇ ਵਿਭਾਗ ਵੱਲੋਂ ਦੋਨੋ ਕਾਰਜਾਂ ਦੀ ਡਰਾਇੰਗ ਪਾਸ ਕਰ ਦਿੱਤੀ ਗਈ ਹੈ ਅੱਗੇ ਦੀ ਕਾਰਵਾਈ ਜਲਦੀ ਹੀ ਸੁਰੂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਹਿਰ ਦੇ ਲੋਕਾਂ ਦੀ ਸੁਵਿਧਾ ਲਈ ਛੋਟੀ ਲਾਈਨ ਨੂੰ ਪਿੱਲਰਾਂ ਤੇ ਚੁੱਕਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਵਾਰ ਵਾਰ ਫਾਟਕ ਬੰਦ ਹੋਣ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ | ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਠਾਨਕੋਟ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ |

 

© 2016 News Track Live - ALL RIGHTS RESERVED