ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਮੀਰਥਲ ਵਿੱਚ ਲੀਗਲ ਲੀਟਰੇਸੀ ਸੈਮੀਨਾਰ ਲਗਾਇਆ ਗਿਆ

Sep 05 2019 04:25 PM
ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਮੀਰਥਲ ਵਿੱਚ ਲੀਗਲ ਲੀਟਰੇਸੀ  ਸੈਮੀਨਾਰ ਲਗਾਇਆ ਗਿਆ




ਪਠਾਨਕੋਟ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਜਤਿੰਦਰ ਪਾਲ ਸਿੰਘ, ਸੀ.ਜੈ.ਐਮ. ਸਹਿਤ ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ  ਪਿੰਡ ਮੀਰਥਲ ਵਿੱਚ ਲੀਗਲ ਲਿਟਰੇਸੀ  ਸੈਮੀਨਾਰ ਲਗਾਇਆ ਗਿਆ । ਜਿਸ ਵਿੱਚ ਪਿੰਡ ਦੇ   ਵਿਆਕਤੀਆਂ ਨੂੰ ਟੋਲ ਫ੍ਰੀ ਨੰ 1968 ਤੇ ਫੋਨ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋ ਇਲਾਵਾ ਮੁਫਤ ਕਾਨੂੰਨੀ ਸਹਾਇਤਾ ਕੋਣ ਕੋਣ ਲੈ ਸਕਦਾ ਹੈ ਇਸ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ।  ਸ਼੍ਰੀ ਜਤਿੰਦਰ ਪਾਲ ਸਿੰਘ, ਸੀ.ਜੈ.ਐਮ. ਸਹਿਤ ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਮੌਜੂਦ ਬੱਚਿਆਂ ਨੂੰ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਇਸ ਮੌਕੇ ਬੱਚਿਆ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਪ੍ਰਦਾਨ ਕੀਤੀ ਜਾਦੀ ਮੁਫਤ  ਕਾਨੂਨੀ ਸਹਾਇਤਾ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਸਮਾਜ ਦੇ ਪਿਛੜੇ ਅਤੇ ਕਮਜੋਰ ਵਰਗਾ ਦੇ ਲੋਕਾ ਦੇ ਕਾਨੂੰਨੀ ਅਧਿਕਾਰਾਂ ਹੱਕਾ ਦੀ ਰਾਖੀ ਲਈ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀ ਹੈ ।
 ਉਨ•ਾਂ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਅਨੂਸੂਚਿਤ ਜਾਤੀ ਅਨੁਸੂਚਿਤ ਕਬੀਲੇ ਦੇ ਮੈਂਬਰ, ਵੱਡੀ ਮੁਸੀਬਤ ਕੁਦਰਤੀ ਆਫਤਾਂ ਦੇ ਮਾਰੇ , ਉਦਯੋਗਿਕ ਮਾਰਿਆ, ਇਸਤਰੀ -ਬੱਚਾ, ਮਾਨਸਿਕ ਰੋਗੀ -ਅਪੰਗ, ਹਿਰਾਸਤ ਵਿੱਚ, ਕੋਈ ਐਸਾ ਵਿਅਕਤੀ ਜਿਸਦੀ ਸਲਾਨਾ ਆਮਦਨ 300000 ਰੁਪਏ ਤੋਂ ਵੱਧ ਨਾਂ ਹੋਵੇ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ।
ਉਨ•ਾਂ ਦੱਸਿਆ ਕਿ ਜਦੋਂ ਕਿਸੇ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਲਈ ਅਰਜੀ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਮੁਫਤ ਕਾਨੂੰਨੀ ਸਹਾਇਤਾ ਉਪ ਮੰਡਲ, ਜਿਲ•ਾ, ਹਾਈ ਕੋਰਟ ਪੱਧਰ ਤੇ ਦੀਵਾਨੀ, ਫੌਜਦਾਰੀ ਅਤੇ ਮਾਲ ਦੀਆਂ ਕਚਿਹਰੀਆਂ ਵਿੱਚ ਵਕੀਲ ਦੀਆਂ ਮੁਫਤ ਸੇਵਾਵਾਂ ਪ੍ਰਦਾਨ ਕੀਤੀ ਜਾਂਦੀ ਹੈ,  ਮੁਫਤ ਕਾਨੂੰਨੀ ਸਲਾਹ ਮਸ਼ਵਰਾ , ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ ਫੁਟਕਲ ਖਰਚਿਆਂ ਦੀ ਸਰਕਾਰ ਵੱਲੋ ਅਦਾਇਗੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ  ਵਿਚੋਲਗੀ (ਸਲਾਸ) ਅਤੇ ਲੋਕ ਅਦਾਲਤਾਂ ਰਾਹੀ ਵਿਵਾਦਾਂ ਦਾ ਨਿਪਟਾਰਾ, ਹਰ ਹਵਾਲਾਤੀ ਮੁਜਰਿਮ ਨੂੰ ਰਿਮਾਂਡ ਦੌਰਾਨ ਵਕੀਲ ਦੀਆਂ ਮੁਫਤ ਸੇਵਾਵਾਂ ਆਦਿ ਦਿੱਤੀਆਂ ਜਾਂਦੀਆਂ ਹਨ।
ਉਨ•ਾਂ ਦੱਸਿਆ ਕਿ ਉਪਰੋਕਤ ਦੱਸੀ ਗਈ ਕਾਨੂੰਨੀ ਸਹਾਇਤਾ ਲੈਣ ਲਈ ਬੇਨਤੀ ਕਰਤਾ ਵੱਲੋਂ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ, ਨਿਰਧਾਰਿਤ ਪ੍ਰਫਾਰਮੇ ਤੇ ਜ਼ੋ ਅਥਾਰਟੀ ਵੱਲੋ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ•, ਜ਼ਿਲ•ਾ ਪੱਧਰ ਤੇ ਮਾਨਯੋਗ ਜ਼ਿਲ•ਾ ਤੇ ਸੈਸ਼ਨ ਜੱਜ ਅਤੇ ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਉਪਮੰਡਲ ਪੱਧਰ ਤੇ ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਦੇ ਦਫਤਰ ਵਿੱਚ ਜਾਂ ਫਰੰਟ ਆਫਿਸ ਜਾਂ ਲੀਗਲ ਏਡ ਕੇਅਰ ਅਤੇ ਸਪੋਰਟ ਸੈਂਟਰੇਲੀਗਲ ਲਿਟਰੇਸੀ ਕਲੱਬ ਆਦਿ ਵਿਖੇ ਪੇਸ਼ ਕੀਤੀ ਜਾ ਸਕਦੀ ਹੈ । ਇਹ ਬੇਨਤੀ ਜ਼ੁਬਾਨੀ ਵੀ ਕੀਤੀ ਜਾ ਸਕਦੀ ਹੈ ।
ਇਸ ਮੌਕੇ ਸ਼੍ਰੀ ਜਤਿੰਦਰ ਪਾਲ ਸਿੰਘ, ਸੀ.ਜੈ.ਐਮ. ਸਹਿਤ ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋ ਲੋਕਾ ਦੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।

 

  

© 2016 News Track Live - ALL RIGHTS RESERVED