ਸ੍ਰੀਮਤੀ ਜਸਵਿੰਦਰ ਕੁਮਾਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਪੋਸਣ ਅਭਿਆਨ ਅਧੀਨ ਕਰਵਾਏ ਸਮਾਰੋਹ ਵਿੱਚ ਪਹੁੰਚੇ

Sep 05 2019 04:25 PM
ਸ੍ਰੀਮਤੀ ਜਸਵਿੰਦਰ ਕੁਮਾਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਪੋਸਣ ਅਭਿਆਨ ਅਧੀਨ ਕਰਵਾਏ ਸਮਾਰੋਹ ਵਿੱਚ ਪਹੁੰਚੇ




ਪਠਾਨਕੋਟ

ਪੰਜਾਬ ਸਰਕਾਰ ਵੱਲੋਂ ਸਤੰਬਰ 2019 ਦਾ ਪੂਰਾ ਮਹੀਨਾ ਪੋਸ਼ਣ ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਅੱਜ ਜਿਲ•ਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਿਸ਼ੇਸ ਵਰਕਸਾਪ ਲਗਾਈ ਗਈ । ਇਸ ਮੋਕੇ ਤੇ ਸ੍ਰੀਮਤੀ ਜਸਵਿੰਦਰ ਕੁਮਾਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਮੁੱਖ ਮਹਿਮਾਨ ਅਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਸ਼ੇਸ ਮਹਿਮਾਨ ਦੇ ਤੋਰ ਤੇ ਹਾਜ਼ਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਨੀਲਕੰਠ ਸਰਮਾ ਡੀ.ਐਫ.ਐਸ.ਸੀ. ਪਠਾਨਕੋਟ, ਸੁਮਨਦੀਪ ਕੌਰ ਜਿਲ•ਾ ਪ੍ਰੋਗਰਾਮ ਅਫਸ਼ਰ, ਬਿਗ੍ਰੇਡਿਅਰ ਪਰਹਲਾਦ ਸਿੰਘ ਜੀ.ਓ.ਜੀ. ਹੈਡ ਜਿਲ•ਾ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਬਲਦੇਵ ਰਾਜ ਡਿਪਟੀ ਡੀ.ਈ.ਓ. ਸੇਕੰਡਰੀ, ਸੁਰਿੰਦਰ ਕੁਮਾਰ ਡਿਪਟੀ ਡੀ.ਈ.ਓ. ਅੇਲੀਮੈਂਟਰੀ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ। 
 ਸਮਾਰੋਹ ਦਾ ਅਰੰਭ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਮਾਰੋਹ ਵਿੱਚ ਹਾਜ਼ਰ ਸਾਰੇ ਮਹਿਮਾਨਾਂ ਦਾ ਸਵਾਗਤ ਕਰ ਕੇ ਕੀਤਾ। ਇਸ ਮੋਕੇ ਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਅਗਰ ਅਸੀਂ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਾਂਗੇ ਤਾਂ ਸਾਡੇ ਬੱਚੇ ਤੰਦਰੁਸਤ ਰਹਿਣਗੇ। ਉਨ•ਾਂ ਕਿਹਾ ਕਿ ਅੱਜ ਦਾ ਪ੍ਰੋਗਰਾਮ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਚਲਾਇਆ ਜਾ ਰਿਹਾ ਹੈ । ਉਨ•ਾ ਕਿਹਾ ਕਿ ਅਜਿਹੇ ਪ੍ਰੋਗਰਾਮ ਪੂਰਾ ਮਹੀਨਾ ਕਰਵਾਏ ਜਾਣੇ ਹਨ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਜਾਗਰੂਕ ਹੋ ਸਕਣ। 
 ਇਸ ਮੋਕੇ ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਸ੍ਰੀਮਤੀ ਜਸਵਿੰਦਰ ਕੁਮਾਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਕਿਹਾ ਕਿ ਸਾਨੂੰ ਜਿਲ•ੇ ਅੰਦਰ ਬੱਚਿਆ ਅਤੇ ਮਹਿਲਾਵਾਂ ਦੇ ਸਮਪੂਰਨ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਚੰਗੇ ਢੰਗ ਨਾਲ ਚਲਾਉਂਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਕਿ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਜੋ ਚਲਾਈਆਂ ਜਾ ਰਹੀਆਂ ਹਨ ਉਨ•ਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਹੀ ਪਹੁੰਚੇ। ਉਨ•ਾਂ ਕਿਹਾ ਕਿ ਜੋ ਲੋਕ ਨਿਯਮਾਂ ਦੇ ਅਨੁਸਾਰ ਜਨ ਭਲਾਈ ਸਕੀਮਾਂ ਦਾ ਲਾਭ ਉਚਾ ਰਹੇ ਹਨ ਉਨ•ਾਂ ਤੱਕ ਉਨ•ਾਂ ਦਾ ਬਣਦਾ ਅਧਿਕਾਰ ਪਹੁੰਚਣਾ ਚਾਹੀਦਾ ਹੈ। 
ਇਸ ਤੋਂ ਬਾਅਦ ਸ੍ਰੀਮਤੀ ਸੁਮਨਦੀਪ ਕੌਰ ਜਿਲ•ਾ ਪ੍ਰੋਗਰਾਮ ਅਫਸ਼ਰ ਪਠਾਨਕੋਟ ਨੇ ਪੋਸਣ ਦਿਹਾੜੇ ਦੇ ਮਨਾਏ ਜਾਣ ਦੈ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਰਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਕਰਵਾਉਂਣ ਦਾ ਸਰਕਾਰ ਦਾ ਇੱਕ ਹੀ ਉਦੇਸ਼ ਹੈ ਕਿ ਬੱਚਿਆਂ ਦੀ ਸਿਹਤ ਦੇ ਪ੍ਰਤੀ ਆਮ ਜਨਤਾ ਅਤੇ ਗਰਭਵਤੀ ਮਹਿਲਾਵਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਵੇ। ਸਹਿਣ ਬਦਲਣ ਦੇ ਨਾਲ ਸਾਡੀਆਂ ਖੁਰਾਕਾਂ ਵਿੱਚ ਵੀ ਭਾਰੀ ਬਦਲਾਅ ਆਇਆ ਹੈ, ਜਿਸ ਦਾ ਪ੍ਰਭਾਵ ਸਾਡੀ ਸਿਹਤ ਤੇ ਪੈ ਰਿਹਾ ਹੈ ਇਸ ਲਈ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ਅਤੇ ਆਪਣੇ ਬੱਚਿਆਂ ਦੀ ਸਿਹਤ ਦੇ ਲਈ ਜਾਗਰੁਕ ਰਹੀਏ। ਉਨ•ਾਂ ਕਿਹਾ ਕਿ ਸਾਨੂੰ ਬੱਚਿਆਂ ਦੀ ਖੁਰਾਕ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ, ਪੰਜਾਬ ਸਰਕਾਰ ਦਾ ਇਹ ਉਪਰਾਲਾ ਹੈ ਕਿ ਬੱਚਿਆਂ ਦੀ ਸਿਹਤ ਨੂੰ ਲੈ ਕੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਵੇ ਤਾਂ ਜੋ ਆਉਂਣ ਵਾਲੀ ਪੀੜੀ ਪੂਰੀ ਤਰ•ਾਂ ਨਾਲ ਤੰਦਰੁਸਤ ਰਿਹ ਸਕੇ। ਉਨ•ਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਪੋਸਟਿਕ ਅਹਾਰ ਦੇਈਏ ਤਾਂ ਜੋ ਉਨ•ਾਂ ਅੰਦਰ ਬੀਮਾਰੀਆਂ ਨਾਲ ਲੜਨ ਦੀ ਤਾਕਤ ਆ ਸਕੇ। ਉਨ•ਾਂ ਕਿਹਾ ਕਿ ਮਹਿਲਾਵਾਂ ਨੂੰ ਚਾਹੀਦਾ ਹੈ ਕਿ ਬੱਚਿਆਂ ਦੀ ਖੁਰਾਕ ਦਾ ਪੂਰਾ ਧਿਆਨ ਰੱਖਿਆ ਜਾਵੇ ਬੱਚੇ ਨੂੰ ਜਨਮ ਤੋਂ ਪਹਿਲਾ ਅਤੇ ਜਨਮ ਤੋਂ ਬਾਅਦ ਕਰੀਬ 2 ਸਾਲ ਤੱਕ ਪੂਰੀ ਤਰ•ਾਂ ਨਾਲ ਪੋਸਟਿਕ ਅਹਾਰ ਦਿੱਤਾ ਜਾਵੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਅਜਿਹੇ ਪ੍ਰੋਗਰਾਮ ਆਯੋਜਿਤ ਕਰਕੇ ਲੋਕਾਂ ਨੂੰ ਬੱਚਿਆਂ ਦੇ ਪ੍ਰਤੀ ਜਾਗਰੁਕ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਅਤੇ ਛੋਟੇ ਬੱਚਿਆਂ ਨੂੰ ਪੂਰਨ ਰੂਪ ਵਿੱਚ ਪੋਸਟਿਕ ਅਹਾਰ ਦਿੱਤਾ ਜਾਵੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚੇ ਦੇ ਪਹਿਲੇ ਇੱਕ ਹਜਾਰ ਦਿਨਾਂ ਦਾ ਵਿਸ਼ੇਸ ਧਿਆਨ ਰੱਖਦੇ ਹੋਏ ਉਸ ਨੂੰ ਪੋਸਟਿਕ ਖੁਰਾਕ ਦੇਣ, ਮਹਿਲਾਵਾਂ ਵਿੱਚ ਅਨੀਮੀਆਂ ਦੀ ਕਮੀ ਨੂੰ ਦੂਰ ਕਰਨਾ, ਡਾਇਰੀਆਂ ਪੈਦਾ ਕਰਨ ਵਾਲੀਆਂ ਕਮੀਆਂ ਨੂੰ ਦੂਰ ਕਰਨਾ , ਹੱਥਾਂ ਦੀ ਪੂਰਨ ਤੋਰ ਤੇ ਸਫਾਈ ਕਰਨਾ ਆਦਿ ਤੇ ਵਿਸ਼ੇਸ ਧਿਆਨ ਦਿੱਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਾਡੇ ਜਾਗਰੁਕ ਹੋਣ ਨਾਲ ਬੱਚਿਆਂ ਦੀ ਸਿਹਤ ਵਧੀਆ ਹੋਵੇਗੀ।
ਇਸ ਮੋਕੇ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪਠਾਨਕੋਟ, ਖੁਰਾਕ ਤੇ ਸਪਲਾਈ ਵਿਭਾਗ ਪਠਾਨਕੋਟ , ਸਿੱਖਿਆ ਵਿਭਾਗ ਪਠਾਨਕੋਟ ਅਤੇ ਜੀ.ਓ.ਜੀ. ਪਠਾਨਕੋਟ ਵੱਲੋਂ ਤਿਆਰ ਕੀਤੀ ਪੀ.ਪੀ.ਟੀ ਦੇ ਮਾਧਿਅਮ ਨਾਲ ਜਾਗਰੁਕ ਕੀਤਾ। 

 
  
© 2016 News Track Live - ALL RIGHTS RESERVED