ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ•, ਪਠਾਨਕੋਟ ਦਾ ਦੌਰਾ

Sep 06 2019 04:17 PM
ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ•, ਪਠਾਨਕੋਟ ਦਾ ਦੌਰਾ

ਪਠਾਨਕੋਟ

ਨੇਸਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਅਤੇ  ਪੰਜਾਬ ਲੀਗਲ ਸਰਵਿਸ ਅਥਾਰਟੀ ਚੰਗੀਗੜ• ਦੀਆਂ ਹਦਾਇਤਾਂ ਮੁਤਾਬਕ ਅੱਜ ਮਿਤੀ 06 ਸਤੰਬਰ 2019 ਨੂੰ ਸ਼੍ਰੀ ਜਤਿੰਦਰ ਪਾਲ ਸਿੰਘ, ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ•, ਪਠਾਨਕੋਟ ਦਾ ਦੌਰਾ ਕੀਤਾ ਗਿਆ।
 ਇਸ ਮੌਕੇ ਸ਼੍ਰੀ ਜਤਿੰਦਰ ਪਾਲ ਸਿੰਘ ਜੀ ਵੱਲੋਂ ਸਬ-ਜੇਲ•, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ  ਬਣਦੀ  ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਜਿਨ•ਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ।

© 2016 News Track Live - ALL RIGHTS RESERVED