ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਸਬੰਧੀ ਸਮੂਹ ਕਾਮਨ ਸਰਵਿਸ ਸੈਂਟਰਾਂ ਦੇ ਜ਼ਿਲ•ਾ ਕੋਆਰਡੀਨੇਟ੍ਰਰਾਂ ਅਤੇ VLEs ਨਾਲ ਮੀਟਿੰਗ

Sep 07 2019 04:33 PM
ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਸਬੰਧੀ ਸਮੂਹ ਕਾਮਨ ਸਰਵਿਸ ਸੈਂਟਰਾਂ ਦੇ ਜ਼ਿਲ•ਾ ਕੋਆਰਡੀਨੇਟ੍ਰਰਾਂ ਅਤੇ VLEs ਨਾਲ ਮੀਟਿੰਗ

ਪਠਾਨਕੋਟ

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ• ਦੀਆਂ ਹਦਾਇਤਾਂ ਅਨੁਸਾਰ ਮਿਤੀ 01 ਸਤੰਬਰ, 2019 ਤੋਂ 15 ਅਕਤੂਬਰ, 2019 ਤੱਕ ਚਲਾਏ ਜਾ ਰਹੇ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਸਬੰਧੀ ਸ਼੍ਰੀ ਸਰਬਜੀਤ ਸਿੰਘ, ਚੋਣ ਤਹਿਸੀਲਦਾਰ, ਜ਼ਿਲ•ਾ ਚੋਣ ਦਫ਼ਤਰ, ਪਠਾਨਕੋਟ ਜੀ ਦੀ ਪ੍ਰਧਾਨਗੀ ਹੇਠ ਜ਼ਿਲ•ਾ ਪਠਾਨਕੋਟ ਵਿਚਲੇ ਸਮੂਹ ਕਾਮਨ ਸਰਵਿਸ ਸੈਂਟਰਾਂ ਦੇ ਜ਼ਿਲ•ਾ ਕੋਆਰਡੀਨੇਟ੍ਰਰਾਂ ਅਤੇ VLEs ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ•ੇ ਦੇ ਸਮੂਹ ਕਾਮਨ ਸਰਵਿਸ ਸੈਂਟਰਾਂ ਦੇ  VLE s     ਨੂੰ ਵੋਟਰ ਵੈਰਿਫਕੇਸ਼ਨ ਪ੍ਰੋਗਰਾਮ ਬਾਰੇ ਵਿਸਤਾਰ ਵਿੱਚ ਦੱਸਿਆ ਗਿਆ ਅਤੇ ਇਸ ਪ੍ਰੋਗਰਾਮ ਸਬੰਧੀ ਕਮਿਸ਼ਨ ਵੱਲੋਂ ਕਾਮਨ ਸਰਵਿਸ ਸੈਂਟਰਾਂ ਵੱਲੋਂ ਆਮ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਜਾਵੇ।
ਜਾਣਕਾਰੀ ਦਿੰਦਿਆਂ ਸ਼੍ਰੀ ਸਰਬਜੀਤ ਸਿੰਘ, ਚੋਣ ਤਹਿਸੀਲਦਾਰ, ਜ਼ਿਲ•ਾ ਚੋਣ ਦਫ਼ਤਰ, ਪਠਾਨਕੋਟ ਨੇ ਦੱਸਿਆ ਕਿ ਸਮੂਹ ਕਾਮਨ ਸਰਵਿਸ ਸੈਂਟਰਾਂ ਦੇ  VLE s     ਨੂੰ ਦੱਸਿਆ ਗਿਆ ਉਨ•ਾਂ ਵੱਲੋਂ ਵੋਟਰਾਂ ਦੇ ਵੇਰਵੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੌੜੀਂਦੇ ਦਸਤਾਵੇਜ਼ (ਭਾਰਤੀ ਪਾਸਪੋਰਟ, ਡਰਾਇਵਿੰਗ ਲਾਇਸੈਂਸ, ਅਧਾਰ ਕਾਰਡ, ਰਾਸ਼ਨ ਕਾਰਡ, ਸਰਕਾਰੀ/ਅਰਧ ਸਰਕਾਰੀ ਕਰਮਚਾਰੀਆਂ ਨੂੰ ਜਾਰੀ ਆਈ.ਡੀ. ਕਾਰਡ, ਬੈਂਕ ਪਾਸਬੁੱਕ, ਕਿਸਾਨ ਪਹਿਚਾਣ ਪੱਤਰ ਅਤੇ ਕਮਿਸ਼ਨ ਵੱਲੋਂ ਕਿਸੇ ਵੀ ਪ੍ਰਵਾਨਤ ਦਸਤਾਵੇਜਾਂ) ਵਿੱਚੋ ਕਿਸੇ ਇੱਕ ਦਸਤਾਵੇਜ਼ ਦੀ ਕਾਪੀ ਪ੍ਰਾਪਤ ਕਰਕੇ ਵੈਰੀਫਾਈ ਕੀਤੇ ਜਾਣਗੇ ਅਤੇ ਵੇਰਵਿਆਂ ਵਿੱਚ ਕਿਸੇ ਕਿਸਮ ਦੀ ਦਰੁਸਤੀ ਦੀ ਸੂਰਤ ਵਿੱਚ ਫਾਰਮ ਵੀ ਭਰੇ ਜਾਣਗੇ। ਉਨ•ਾਂ ਦੱਸਿਆ ਕਿ ਹਦਾਇਤਾਂ ਅਨੁਸਾਰ ਆਮ ਜਨਤਾ ਪਾਸੋਂ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੀ ਗਈ ਲੌੜੀਂਦੀ ਫੀਸ ਪ੍ਰਾਪਤ ਕੀਤੀ ਜਾਵੇਗੀ। ਚੋਣ ਤਹਿਸੀਲਦਾਰ, ਪਠਾਨਕੋਟ ਜੀ ਵੱਲੋਂ ਜ਼ਿਲ•ੇ ਦੇ ਸਮੂਹ ਕਾਮਨ ਸਰਵਿਸ ਸੈਂਟਰਾਂ ਦੇ VLEs ਨੂੰ ਅਪੀਲ ਕੀਤੀ ਗਈ ਕਿ ਉਹ ਇਸ ਕੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਸਕੇ।

© 2016 News Track Live - ALL RIGHTS RESERVED