ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਤਾਰਾਗੜ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ

Sep 11 2019 06:08 PM
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਤਾਰਾਗੜ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ


ਪਠਾਨਕੋਟ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ  ਦੀਆਂ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਤਾਰਾਗੜ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ। ਜਿਸ ਦਾ ਉਦਘਾਟਨ ਸ਼੍ਰੀ ਜਤਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ- ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋ ਕੀਤਾ ਗਿਆ ਅਤੇ ਇਸ ਕਲੀਨਿਕ ਦੇ ਵਿਚ ਇਸ ਦਫਤਰ ਵੱਲੋ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਪੈਰਾ ਲੀਗਲ ਵਲੰਟਿਅਰ ਸ਼੍ਰੀਮਤੀ ਸੁਰਜੀਵਨ ਕੁਮਾਰੀ ਦੀ ਡਿਊਟੀ ਲਗਾਈ ਗਈ। ਇਸ ਮੌਕੇ ਮੋਜੂਦ ਪਿੰਡ ਦੇ ਲੋਕਾਂ ਨੂੰ ਖੋਲੇ ਗਏ ਲੀਗਲ ਏਡ ਕਲੀਨਿਕ ਬਾਰੇ ਦਸਿਆ। ਸ਼੍ਰੀ ਜਤਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ- ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋ ਮੌਜੂਦ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦਾ ਸਰਪੰਚ ਵੀ ਮੋਜੂਦ ਸੀ

© 2016 News Track Live - ALL RIGHTS RESERVED