ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਚਲਾਇਆ ਜਾ ਰਿਹਾ

Sep 13 2019 05:16 PM
ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਚਲਾਇਆ ਜਾ ਰਿਹਾ

ਪਠਾਨਕੋਟ

 ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ• ਦੀਆਂ ਹਦਾਇਤਾਂ ਅਨੁਸਾਰ ਮਿਤੀ 01 ਸਤੰਬਰ, 2019 ਤੋਂ 15 ਅਕਤੂਬਰ, 2019 ਤੱਕ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਜਿਸ ਅਧੀਨ ਅੱਜ ਇੱਕ ਜਾਗਰੁਕਤਾ ਪੋਸਟਰ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਕਮ ਜਿਲ•ਾ ਚੋਣ ਅਫਸ਼ਰ ਪਠਾਨਕੋਟ ਵੱਲੋਂ ਜਾਰੀ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ  ਨਰੇਸ ਮਹਾਜਨ ਜਿਲ•ਾ ਨੋਡਲ ਅਫਸ਼ਰ ਸਵੀਪ ਪ੍ਰੋਗਰਾਮ, ਸੰਜੀਵ ਤਿਵਾੜੀ ਬਨ ਮੰਡਲ ਅਫਸ਼ਰ ਪਠਾਨਕੋਟ, ਸਰਬਜੀਤ ਸਿੰਘ ਚੋਣ ਤਹਿਸੀਲਦਾਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
           ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਕਮ   ਜ਼ਿਲ•ਾ ਚੋਣ ਅਫਸ਼ਰ ਪਠਾਨਕੋਟ ਨੇ ਕਿਹਾ ਕਿ ਸਮੂਹ ਕਾਮਨ ਸਰਵਿਸ ਸੈਂਟਰਾਂ ਵਿੱਚ ਵੋਟਰਾਂ ਦੇ ਵੇਰਵੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੌੜੀਂਦੇ ਦਸਤਾਵੇਜ਼ (ਭਾਰਤੀ ਪਾਸਪੋਰਟ, ਡਰਾਇਵਿੰਗ ਲਾਇਸੈਂਸ, ਅਧਾਰ ਕਾਰਡ, ਰਾਸ਼ਨ ਕਾਰਡ, ਸਰਕਾਰੀ/ਅਰਧ ਸਰਕਾਰੀ ਕਰਮਚਾਰੀਆਂ ਨੂੰ ਜਾਰੀ ਆਈ.ਡੀ. ਕਾਰਡ, ਬੈਂਕ ਪਾਸਬੁੱਕ, ਕਿਸਾਨ ਪਹਿਚਾਣ ਪੱਤਰ ਅਤੇ ਕਮਿਸ਼ਨ ਵੱਲੋਂ ਕਿਸੇ ਵੀ ਪ੍ਰਵਾਨਤ ਦਸਤਾਵੇਜਾਂ) ਵਿੱਚੋ ਕਿਸੇ ਇੱਕ ਦਸਤਾਵੇਜ਼ ਦੀ ਕਾਪੀ ਪ੍ਰਾਪਤ ਕਰਕੇ ਵੈਰੀਫਾਈ ਕੀਤੇ ਜਾਣਗੇ ਅਤੇ ਵੇਰਵਿਆਂ ਵਿੱਚ ਕਿਸੇ ਕਿਸਮ ਦੀ ਦਰੁਸਤੀ ਦੀ ਸੂਰਤ ਵਿੱਚ ਫਾਰਮ ਵੀ ਭਰੇ ਜਾਣਗੇ। ਉਨ•ਾਂ ਦੱਸਿਆ ਕਿ ਹਦਾਇਤਾਂ ਅਨੁਸਾਰ ਆਮ ਜਨਤਾ ਪਾਸੋਂ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੀ ਗਈ ਲੌੜੀਂਦੀ ਫੀਸ ਪ੍ਰਾਪਤ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਅੱਜ ਜੋ ਜਾਗਰੁਕਤਾ ਪੋਸਟਰ ਜਾਰੀ ਕੀਤਾ ਗਿਆ ਹੈ ਉਸ ਦਾ ਇੱਕ ਹੀ ਉਦੇਸ਼ ਹੈ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਉਪਰੋਕਤ ਪ੍ਰੋਗਰਾਮ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਕਾਰਜ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ।

 
  
© 2016 News Track Live - ALL RIGHTS RESERVED