ਹਿੰਦੀ ਦਿਵਸ ਦਾ ਆਯੋਜਨ ਕੀਤਾ ਗਿਆ

Sep 14 2019 05:15 PM
ਹਿੰਦੀ ਦਿਵਸ ਦਾ ਆਯੋਜਨ ਕੀਤਾ ਗਿਆ

 ਪਠਾਨਕੋਟ :

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਵਿਖੇ ਪਿ੍ਰੰਸੀਪਲ ਪੂਨਮ ਬਾਲਾ ਦੀ ਪ੍ਰਧਾਨਗੀ ਹੇਠ ਹਿੰਦੀ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਨਮ ਬਾਲਾ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਹਿੰਦੀ ਅਧਿਆਪਕਾਂ ਦੇ ਸਹਿਯੋਗ ਨਾਲ ਭਾਸ਼ਣ ਮੁਕਾਬਲੇ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਮੌਕੇ ਹਿੰਦੀ ਭਾਸ਼ਾ ਦੀ ਸਰਲਤਾ ਤੇ ਵਰਤੋਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹਿੰਦੀ ਦੀ ਵਰਤੋਂ ਭਾਰਤ ਦੇ ਬਹੁਤੇ ਇਲਾਕਿਆਂ 'ਚ ਕੀਤੀ ਜਾਂਦੀ ਹੈ। ਇਸ ਭਾਸ਼ਾ ਦੁਆਰਾ, ਇਕ ਵਿਅਕਤੀ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਵੀ ਜਾ ਕੇ ਲੋਕਾਂ ਨਾਲ ਗੱਲਬਾਤ ਕਰ ਸਕਦਾ ਹੈ। ਇਸ ਮੌਕੇ ਭਾਸ਼ਣ ਤੇ ਕਵਿਤਾ ਮੁਕਾਬਲੇ 'ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਹਿੰਦੀ ਅਧਿਆਪਕਾ ਸੁਮਨ ਤੇ ਰੇਨੂੰ ਚੋਪੜਾ ਨੇ ਸਫਲਤਾਪੂਰਵਕ ਇਸ ਪ੍ਰਰੋਗਰਾਮ ਦਾ ਆਯੋਜਨ ਕੀਤਾ। ਇਸ ਮੌਕੇ ਸੀਮਾ, ਕੰਚਨ, ਨਰੇਸ ਕੁਮਾਰੀ ਅਤੇ ਰੀਮਾ ਸ਼ਰਮਾ ਵੀ ਮੌਜੂਦ ਸਨ।

© 2016 News Track Live - ALL RIGHTS RESERVED